Pollywood:ਪੰਜਾਬੀ ਗਾਇਕ ਕਰਨ ਔਜਲਾ ਤੇ ਉਨ੍ਹਾਂ ਦੀ ਮੰਗੇਤਰ ਪਲਕ ਵਿਆਹ ਦੇ ਬੰਧਨ ਵਿਚ ਬੱਝੇ

Updated On: 

05 Mar 2023 18:41 PM

ਪੰਜਾਬੀ ਇੰਡਸਟਰੀ ਦੇ ਸਟਾਰ 'ਤੇ ਫੈਨਜ਼ ਕਮੈਂਟ 'ਚ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ। ਪਲਕ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਸੀ ਜਿਸ ਵਿੱਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ,

Pollywood:ਪੰਜਾਬੀ ਗਾਇਕ ਕਰਨ ਔਜਲਾ ਤੇ ਉਨ੍ਹਾਂ ਦੀ ਮੰਗੇਤਰ ਪਲਕ ਵਿਆਹ ਦੇ ਬੰਧਨ ਵਿਚ ਬੱਝੇ

ਕਰਨ ਔਜਲਾ ਨੇ ਸੋਸ਼ਲ ਮੀਡੀਆ ਅਕਾਉਂਟ ਤੇ ਤਸਵੀਰਾਂ ਸ਼ੇਅਰ ਕਰਕੇ ਵਿਆਹ ਕਰਵਾਉਣ ਬਾਰੇ ਜਾਣਕਾਰੀ ਦਿੱਤੀ

Follow Us On

ਚੰਡੀਗੜ੍ਹ। ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਪਣੀ ਮੰਗੇਤਰ ਪਲਕ ਨਾਲ ਵਿਆਹ ਦੇ ਬੰਧਨ ‘ਚ ਬੁਝ ਚੁੱਕੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰ ਇਸਦੀ ਜਾਣਕਾਰੀ ਦਿੱਤੀ ਹੈ। ਇੰਸਟਾਗ੍ਰਾਮ ‘ਤੇ ਫੋਟੋਜ਼ ਸ਼ੇਅਰ ਕਰ ਵਿਆਹ ਦੀ ਤਾਰੀਕ ਵੀ ਦੱਸੀ। ਕਰਨ ਔਜਲਾ ਨੇ ਸ਼ੇਰਵਾਨੀ ਅਤੇ ਪੱਗ ਪਾਈ ਹੋਈ ਹੈ, ਜਿਸ ‘ਚ ਉਹ ਸਮਾਰਟ ਲੱਗ ਰਹੇ ਹਨ। ਦੂਜੀ ਤਰਫ ਦੂਜੇ ਪਾਸੇ ਪਲਕ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਅਜਿਹੇ ‘ਚ ਪੰਜਾਬੀ ਇੰਡਸਟਰੀ ਦੇ ਸਟਾਰ ‘ਤੇ ਫੈਨਜ਼ ਕਮੈਂਟ ‘ਚ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ।

ਪ੍ਰੀ ਵੈਡਿੰਗ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ

ਦੱਸ ਦਈਏ ਕਿ ਹੁਣ ਤੋਂ ਕੁਝ ਮਹੀਨੇ ਪਹਿਲਾਂ ਹੀ ਦੋਵਾਂ ਦਾ ਬ੍ਰਾਈਡਲ ਸ਼ਾਵਰ ਹੋਇਆ ਸੀ ਅਤੇ ਦੋਵਾਂ ਨੇ ਵਿਆਹ ਦਾ ਐਲਾਨ ਕੀਤਾ ਸੀ। ਹਾਲ ਹੀ ‘ਚ ਕਰਨ ਅਤੇ ਪਲਕ ਦੇ ਪ੍ਰੀ ਵੈਡਿੰਗ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਤੇਜ਼ੀ ਨਾਲ ਵਾਈਰਲ ਹੋਇਆ ਸਨ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ। ਕਰਨ ਔਜਲਾ ਤੇ ਪਲਕ ਦੀਆਂ ਇਨ੍ਹਾਂ ਤਸਵੀਰਾਂ ਤੇ ਪੰਜਾਬੀ ਇੰਡਸਟਰੀ ਦੇ ਅਦਾਕਾਰ ਕੁਮੈਂਟ ਕਰਕੇ ਵਧਾਈਆਂ ਦੇ ਰਹੇ ਹਨ।

ਫਰਵਰੀ ਤੋਂ ਹੋ ਰਹੀ ਸੀ ਵਿਆਹ ਸਬੰਧੀ ਚਰਚਾ

ਜਾਣਕਾਰੀ ਮੁਤਾਬਕ ਕਰਨ ਔਜਲਾ ਅਤੇ ਉਸ ਦੀ ਮੰਗੇਤਰ ਪਲਕ ਨਾਲ ਫਰਵਰੀ ਵਿਚ ਨੂੰ ਵਿਆਹ ਦੇ ਚਰਚੇ ਫਰਵਰੀ ਵਿਚ ਹੀ ਛਿੜ ਗਏ ਸਨ ਅਤੇ ਇਹ ਖ਼ਬਰ ਸੁਣ ਕੇ ਸਾਰੇ ਸੰਗੀਤ ਇੰਡਸਟਰੀ ਦੇ ਲੋਕ ਬਹੁਤ ਖੁਸ਼ ਹਨ। ਦੱਸ ਦਈਏ ਕਿ ਕਰਨ ਤੇ ਪਲਕ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਦੋਵੇਂ ਪਿਛਲੇ ਕਈ ਸਾਲਾਂ ਤੋਂ ਰਿਲੇਸ਼ਨਸ਼ਿਪ ਚ ਹਨ। ਜੇਕਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਕਰਨ ਔਜਲਾ ਨੇ ਬਚਪਨ ਚ ਹੀ ਆਪਣੇ ਮਾਪਿਆਂ ਨੂੰ ਗੁਆ ਦਿੱਤਾ ਸੀ ਅਤੇ ਉਸ ਤੋਂ ਬਾਅਦ ਉਸਨੂੰ ਉਸ ਦੇ ਚਾਚਾ ਵੱਲੋਂ ਹੀ ਪਾਲਿਆ ਗਿਆ।

ਗਾਇਕੀ ਖੇਤਰ ਵਿਚ ਪੈਰ ਜਮਾਉਣ ਲਈ ਬਹੁਤ ਮਿਹਨਤ ਕੀਤੀ

ਇਸੇ ਗੱਲ ਦਾ ਜ਼ਿਕਰ ਔਜਲਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਪੋਸਟਾਂ ਚ ਕੀਤਾ ਜਾਂਦਾ ਹੈ ਅਤੇ ਉਸ ਨੇ ਗਾਇਕੀ ਦੇ ਖੇਤਰ ਚ ਨਾਮ ਕਮਾਉਣ ਲਈ ਬਹੁਤ ਮਿਹਨਤ ਕੀਤੀ ਹੈ। ਕਰਨ ਔਜਲਾ ਤੋਂ ਇਲਾਵਾ ਉਸ ਦੀਆਂ ਦੋ ਭੈਣਾਂ ਵੀ ਹਨ। ਜ਼ਿਕਰਯੋਗ ਹੈ ਕਿ ਉਸ ਦੀਆਂ ਦੋਵੇਂ ਭੈਣਾਂ ਵਿਦੇਸ਼ ਚ ਰਹਿੰਦੀਆਂ ਹਨ। ਦੱਸਣਯੋਗ ਹੈ ਕਿ ਕਰਨ ਔਜਲਾ ਜ਼ਿਆਦਾਤਰ ਆਪਣੇ ਗੀਤ ਖੁਦ ਹੀ ਲਿਖਦੇ ਹਨ ਅਤੇ ਉਸਦਾ ਹਰ ਗੀਤ ਅਕਸਰ ਹਿੱਟ ਹੁੰਦਾ ਹੈ। ਹੁਣ ਤੱਕ ਕਰਨ ਔਜਲਾ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਹੁਣ ਜਿਵੇਂ ਹੀ ਉਸਦੇ ਵਿਆਹ ਦੀ ਖ਼ਬਰ ਸਾਹਮਣੇ ਆਈ ਤਾਂ ਕਰਨ ਨੂੰ ਲੋਕਾਂ ਵੱਲੋਂ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ