ਪੰਜਾਬੀ ਸਿੰਗਰ ਮਿਸ ਪੂਜਾ ਦੀ ਸੋਸ਼ਲ ਮੀਡੀਆ ‘ਤੇ ਵਾਪਸੀ, ਪੋਸਟ ਕਰ ਲਿਖਿਆ I am back

Updated On: 

26 Jun 2023 12:44 PM IST

Miss Pooja Back to Social Media: ਬੀਤੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੋਂ ਦੂਰੀ ਬਣਾਏ ਰੱਖਣ ਤੋਂ ਬਾਅਦ ਪੰਜਾਬੀ ਸਿੰਗਰ ਮਿਸ ਪੂਜਾ ਨੇ ਵਾਪਸੀ ਕਰ ਲਈ ਹੈ। ਉਨ੍ਹਾਂ ਨੇ ਖੁਦ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ।

ਪੰਜਾਬੀ ਸਿੰਗਰ ਮਿਸ ਪੂਜਾ ਦੀ ਸੋਸ਼ਲ ਮੀਡੀਆ ਤੇ ਵਾਪਸੀ, ਪੋਸਟ ਕਰ ਲਿਖਿਆ I am back

(Photo Credit: Instagram-Misspooja)

Follow Us On
ਮਨੋਰੰਜਨ ਨਿਊਜ਼। ਪੰਜਾਬੀ ਸਿੰਗਰ ਮਿਸ ਪੂਜਾ ਦੇ ਫੈਨਸ ਲਈ ਖੁਸ਼ਖਬਰੀ ਹੈ। ਬੀਤੇ ਕਈ ਦਿਨਾਂ ਤੋਂ ਮਿਸ ਪੂਜਾ ਨੇ ਸੋਸ਼ਲ ਮੀਡੀਆ ਤੋਂ ਦੂਰੀ ਬਣਾਈ ਹੋ ਸੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਦੇ ਪੋਸਟ ਪਾ ਕੇ ਲਿਖਿਆ ਕਿ I am back, ਮੈਂ ਤੁਹਾਨੂੰ ਸਭ ਨੂੰ ਬਹੁਤ ਜਿਆਦਾ ਮਿਸ ਕੀਤਾ ਦਰਅਸਲ ਮੈਨੂੰ ਇੱਕ ਬ੍ਰੇਕ ਦੀ ਜ਼ਰੂਰਤ ਸੀ।

ਮਿਸ ਪੂਜਾ ਦੀ ਸੋਸ਼ਲ ਮੀਡੀਆ ‘ਤੇ ਵਾਪਸੀ

ਦੱਸ ਦਈਏ ਕਿ ਕਈ ਲੋਕਾਂ ਨੂੰ ਇਸ ਬਾਰੇ ਪਤਾ ਨਹੀਂ ਸੀ ਕਿ ਮਿਸ ਪੂਜਾ ਨੇ ਕਈ ਦਿਨ ਪਹਿਲਾਂ ਇੰਸਟਾਗ੍ਰਾਮ ‘ਤੇ ਪਾ ਕੇ ਸੋਸ਼ਲ ਮੀਡੀਆ ਤੋਂ ਜਾਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਸੋਸ਼ਲ ਮੀਡੀਆ ‘ਤੇ ਜਲਦ ਵਾਪਸੀ ਕਰ ਲਈ ਹੈ। ਉਨ੍ਹਾਂ ਨੇ ਲਿਖਿਆ ਕਿ ਇਸ ਖੁਸ਼ੀ ਵਿੱਚ ਚਾਕਲੇਟ ਖਾਓਗੇ ਜਾਂ ਐਪਲ। ਉਨ੍ਹਾਂ ਨੇ ਲਿਖਿਆ ਕਿ ਮੈਂ ਤੁਹਾਨੂੰ ਸਭ ਨੂੰ ਬਹੁਤ ਜਿਆਦਾ ਯਾਦ ਕੀਤਾ।

ਮੈਨੂੰ ਬ੍ਰੇਕ ਦੀ ਜ਼ਰੂਰਤ ਸੀ- ਮਿਸ ਪੂਜਾ

ਇਥੇ ਦੱਸਣਯੋਗ ਹੈ ਕਿ ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ‘ਤੇ ਬਲੈਕ ਤਸਵੀਰ ਲੱਗਾ ਕੇ ਬਾਏ-ਬਾਏ ਸੋਸ਼ਲ ਮੀਡੀਆ ਲਿਖਿਆ ਸੀ। ਪਰ ਹੁਣ ਮਿਸ ਪੂਜਾ ਦੀ ਸੋਸ਼ਲ ਮੀਡੀਆ ‘ਤੇ ਵਾਪਸੀ ਤੋਂ ਬਾਅਦ ਉਨ੍ਹਾਂ ਦੇ ਫੈਨਸ ਦੇ ਵਿੱਚ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ। ਮਿਸ ਪੂਜਾ ਪੰਜਾਬੀ ਫਿਲਮ ਇੰਡਸਟਰੀ ਦੀਆਂ ਚੌਟੀ ਦੇ ਸਿੰਗਰਾਂ ਵਿੱਚ ਇੱਕ ਹੈ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕੇਰੀਅਰ ਵਿੱਚ ਬਹੁਤ ਹੀ ਸ਼ਾਨਦਾਰ ਗਾਣੇ ਦਿੱਤੇ। ਉਨ੍ਹਾਂ ਦੇ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਕਾਫੀ ਫੈਨਸ ਹਨ। ਉਹ ਸੋਸ਼ਲ ਮੀਡੀਆ ਦੇ ਜਰੀਏ ਫੈਨਸ ਦੇ ਨਾਲ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ