ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ, Fortis ਹਸਪਤਾਲ ‘ਚ ਇਲਾਜ ਦੌਰਾਨ ਤੋੜਿਆ ਦਮ

Updated On: 

08 Oct 2025 12:27 PM IST

Punjabi singer Rajveer Jawanda passes away: ਰਾਜਵੀਰ ਜਵੰਦਾ ਦੀ ਮੌਤ ਦੀ ਖ਼ਬਰ ਮਿਲਦੇ ਹੀ ਮੋਹਾਲੀ ਪੁਲਿਸ ਨੇ ਹਸਪਤਾਲ ਦੇ ਬਾਹਰ ਸੁਰੱਖਿਆ ਵਧਾ ਦਿੱਤੀ। ਹਸਪਤਾਲ ਦੇ ਬਾਹਰ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਨੇੜਲੇ ਲੋਕਾਂ ਦੇ ਅਨੁਸਾਰ, ਉਨ੍ਹਾਂ ਦੀ ਦੇਹ ਨੂੰ ਸਿੱਧਾ ਉਨ੍ਹਾਂ ਦੇ ਜੱਦੀ ਪਿੰਡ ਪੌਣਾ, ਜਗਰਾਉਂ, ਲੁਧਿਆਣਾ ਲਿਜਾਇਆ ਜਾਵੇਗਾ। ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ, Fortis ਹਸਪਤਾਲ ਚ ਇਲਾਜ ਦੌਰਾਨ ਤੋੜਿਆ ਦਮ

ਰਾਜਵੀਰ ਜਵੰਦਾ (Pic: Instagram/rajvirjawandaofficial)

Follow Us On

ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਹਾਲਾਂਕਿ, ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੀ ਮੌਤ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਫੋਰਟਿਸ ਹਸਪਤਾਲ ਵੱਲੋਂ ਜਲਦੀ ਹੀ ਰਸਮੀ ਜਾਣਕਾਰੀ ਜਾਰੀ ਕੀਤੇ ਜਾਣ ਦੀ ਉਮੀਦ ਹੈ।

ਰਾਜਵੀਰ ਜਵੰਦਾ ਦੀ ਮੌਤ ਦੀ ਖ਼ਬਰ ਮਿਲਦੇ ਹੀ ਮੋਹਾਲੀ ਪੁਲਿਸ ਨੇ ਹਸਪਤਾਲ ਦੇ ਬਾਹਰ ਸੁਰੱਖਿਆ ਵਧਾ ਦਿੱਤੀ। ਹਸਪਤਾਲ ਦੇ ਬਾਹਰ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਨੇੜਲੇ ਲੋਕਾਂ ਦੇ ਅਨੁਸਾਰ, ਉਨ੍ਹਾਂ ਦੀ ਦੇਹ ਨੂੰ ਸਿੱਧਾ ਉਨ੍ਹਾਂ ਦੇ ਜੱਦੀ ਪਿੰਡ ਪੌਣਾ, ਜਗਰਾਉਂ, ਲੁਧਿਆਣਾ ਲਿਜਾਇਆ ਜਾਵੇਗਾ। ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।

ਮਨੋਰੰਜਨ ਤੋਂ ਲੈ ਕੇ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਸਾਂਝੀ ਕੀਤੀ। ਪੰਜਾਬੀ ਅਦਾਕਾਰ ਬੀਐਨ ਸ਼ਰਮਾ ਨੇ ਕਿਹਾ, “ਇਹ ਬਹੁਤ ਦੁਖਦਾਈ ਖ਼ਬਰ ਹੈ। ਹਰ ਕੋਈ ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਿਹਾ ਸੀ, ਪਰ ਅਜਿਹਾ ਨਹੀਂ ਹੋਇਆ।”

ਬਾਈਕ ਰਾਈਡਿੰਗ ਦੌਰਾਨ ਹਾਦਸਾ

ਦੱਸ ਦੇਈਏ ਕਿ ਰਾਜਵੀਰ ਜਵੰਦਾ ਬਾਈਕ ਰਾਈਡਿੰਗ ਕਰ ਰਹੇ ਸਨ। ਉਹ ਆਪਣੇ ਦੋਸਤਾਂ ਨਾਲ ਸ਼ਿਮਲਾ ਜਾ ਰਹੇ ਸਨ। ਇਸ ਦੌਰਾਨ ਪਿੰਜੌਰ-ਨਾਲਾਗੜ੍ਹ ਰੋਡ ਤੇ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ ਸੀ। । ਜਾਣਕਾਰੀ ਮੁਤਾਬਕ ਦੋ ਪਸ਼ੂ ਸੜਕ ਦੇ ਲੜ੍ਹ ਰਹੇ ਸਨ। ਇਨ੍ਹਾਂ ਤੋਂ ਬਚਣ ਦੇ ਚੱਕਰ ਚ ਜਵੰਦਾ ਦੀ ਬਾਈਕ ਸਾਹਮਣੇ ਤੋਂ ਆ ਰਹੀ ਗੱਡੀ ਨਾਲ ਟਕਰਾ ਗਈ। ਉਸ ਤੋਂ ਬਾਅਦ ਉਨ੍ਹਾਂ ਨੂੰ ਪੰਚਕੁਲਾ ਲਿਆਂਦਾ ਗਿਆ ਤੇ ਫਿਰ ਮੁਹਾਲੀ ਦੇ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਤੋਂ ਬਾਅਦ ਉਹ ਲਗਾਤਾਰ ਵੈਂਟੀਲੇਟਰ ਤੇ ਸਨ। ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਨਜਰ ਨਹੀਂ ਆਇਆ।