ਗਾਇਕ ਰੰਮੀ ਰੰਧਾਵਾ ‘ਤੇ ਐਫਆਈਆਰ, ਹਥਿਆਰਾਂ ਦੀ ਨੁਮਾਇਸ਼ ਦੀ ਵੀਡੀਓ ਹੋਈ ਸੀ ਵਾਇਰਲ
ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਵੱਲੋ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮਾ ਦਰਜ ਕਰਦੇ ਹੋਏ ਪੁਲਿਸ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਮੁਖਬਰ ਨੇ ਇਲਾਹ ਦਿੱਤੀ ਕਿ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ।
ਪੰਜਾਬ ਗਾਇਕ ਰੰਮੀ ਰੰਧਾਵਾ ਖਿਲਾਫ਼ ਅਜਨਾਲਾ ਥਾਣੇ ‘ਚ ਮੁਕੱਦਮਾ ਦਰਜ ਹੋਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਇਤਰਾਜ਼ਯੋਗ ਵੀਡੀਓ ਸ਼ੇਅਰ ਕੀਤੀ ਸੀ, ਜਿਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ, ਇਸ ਵੀਡੀਓ ‘ਚ ਰੰਮੀ ਰੰਧਾਵਾ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਹਨ।
ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਵੱਲੋ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮਾ ਦਰਜ ਕਰਦੇ ਹੋਏ ਪੁਲਿਸ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਮੁਖਬਰ ਨੇ ਇਲਾਹ ਦਿੱਤੀ ਕਿ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ।
ਇਸ ਤੋਂ ਬਾਅਦ ਏਐਸਆਈ ਨੇ ਆਪਣੀ ਫੇਸਬੁੱਕ ਆਈਡੀ ਖੋਲ ਕੇ ਵੀਡੀਓ ਚੈੱਕ ਕੀਤੀ ਤੇ ਪਾਇਆ ਰਮਨਦੀਪ ਸਿੰਘ ਉਰਫ਼ ਰੰਮੀ ਰੰਧਾਵਾ ਪੁੱਤਰ ਜਸਵੰਤ ਸਿੰਘ ਵਾਸੀ ਗਾਝੀਪੁਰ, ਨੇ ਹਥਿਆਰਾਂ ਦੀ ਨੁਮਾਇਸ਼ ਸਬੰਧੀ ਇੱਕ ਇਤਾਰਜ਼ਯੋਗ ਵੀਡੀਓ ਆਪਣੇ ਫੇਸਬੁੱਕ ਪੇਜ਼ ‘ਤੇ ਸ਼ੇਅਰ ਕੀਤੀ ਸੀ। ਇਸ ਇਤਰਾਜ਼ਯੋਗ ਵੀਡੀਓ ਤੋਂ ਬਾਅਦ ਪੁਲਿਸ ਨੇ ਉਕਤ ਮੁਕੱਦਮਾ ਦਰਜ ਕੀਤਾ ਹੈ।


