ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਿੰਗਰ ਸੁਨੰਦਾ ਸ਼ਰਮਾ ਨਾਲ ਧੋਖਾਧੜੀ: ਮਿਊਜ਼ਿਕ ਪ੍ਰੋਡਿਉਸਰ ਪਿੰਕੀ ਧਾਲੀਵਾਲ ਗ੍ਰਿਫ਼ਤਾਰ, ਬਕਾਇਆ ਨਾ ਦੇਣ ਦੇ ਦੋਸ਼

Fraud and Cheating with Sunanda Sharma: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਸ਼ਿਕਾਇਤ 'ਤੇ ਮਿਊਜ਼ਿਕ ਪ੍ਰੋਡਿਉਸਰ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਨੰਦਾ ਸ਼ਰਮਾ ਨੇ ਪਿੰਕੀ ਧਾਲੀਵਾਲ 'ਤੇ ਧੋਖਾਧੜੀ ਅਤੇ ਆਪਣੇ ਕਾਰੋਬਾਰੀ ਇਕਰਾਰਨਾਮੇ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਮਾਮਲੇ ਦਾ ਖੁਦ ਨੋਟਿਸ ਲਿਆ ਤੇ ਪਿੰਕੀ ਧਾਲੀਵਾਲ ਖਿਲਾਫ ਕੇਸ ਦਰਜ ਕਰ ਲਿਆ। ਪਿੰਕੀ ਧਾਰੀਵਾਲ ਨੇ ਕਈ ਸਾਲਾਂ ਤੋਂ ਸੁਨੰਦਾ ਸ਼ਰਮਾ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ।

ਸਿੰਗਰ ਸੁਨੰਦਾ ਸ਼ਰਮਾ ਨਾਲ ਧੋਖਾਧੜੀ: ਮਿਊਜ਼ਿਕ ਪ੍ਰੋਡਿਉਸਰ ਪਿੰਕੀ ਧਾਲੀਵਾਲ ਗ੍ਰਿਫ਼ਤਾਰ, ਬਕਾਇਆ ਨਾ ਦੇਣ ਦੇ ਦੋਸ਼
ਸਿੰਗਰ ਸੁਨੰਦਾ ਸ਼ਰਮਾ ਨਾਲ ਧੋਖਾਧੜੀ: ਮਿਊਜ਼ਿਕ ਪ੍ਰੋਡਿਉਸਰ ਪਿੰਕੀ ਧਾਲੀਵਾਲ ਗ੍ਰਿਫ਼ਤਾਰ
Follow Us
davinder-kumar-jalandhar
| Updated On: 09 Mar 2025 13:37 PM

ਮੋਹਾਲੀ ਦੇ ਮਟੋਰ ਪੁਲਿਸ ਸਟੇਸ਼ਨ ਨੇ ਸੰਗੀਤ ਕੰਪਨੀ ਦੀ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਸ਼ੋਅ ‘ਬਿੱਗ ਬੌਸ’ ਵਿੱਚ ਸੁਪਰਹਿੱਟ ਗੀਤ ਗਾ ਕੇ ਵੀ ਆਈ ਹੈ।

ਪੰਜਾਬ ਮਹਿਲਾ ਪ੍ਰਧਾਨ ਰਾਜ ਲਾਲੀ ਗਿੱਲ ਦੇ ਨਿਰਦੇਸ਼ਾਂ ‘ਤੇ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਰਾਜ ਲਾਲੀ ਗਿੱਲ ਨੇ ਨੋਟਿਸ ਲੈਂਦਿਆਂ ਕਿਹਾ ਕਿ ਪਿੰਕੀ ਧਾਲੀਵਾਲ ਨੇ ਸੁਨੰਦਾ ਸ਼ਰਮਾ ਨੂੰ ਧੋਖਾ ਦਿੱਤਾ ਸੀ। ਪਿੰਕੀ ਧਾਲੀਵਾਲ ਨੇ ਕਈ ਸਾਲਾਂ ਤੋਂਗਾਇਕਾ ਸੁਨੰਦਾ ਸ਼ਰਮਾ ਦਾ ਬਕਾਇਆ ਨਹੀਂ ਦਿੱਤੇ ਹੈ। ਉਸ ਨੂੰ ਕੰਪਨੀ ਨਾਲ ਜੋੜ ਕੇ ਰੱਖਿਆ ਗਿਆ ਸੀ ਅਤੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ਬੀਤੇ ਕੱਲ੍ਹ (ਸ਼ਨੀਵਾਰ) ਨੂੰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਅਤੇ ਇੱਕ ਦੋਸ਼ੀ ਨੂੰ ਤੁਰੰਤ ਪ੍ਰਭਾਵ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟਿਸ ਵਿੱਚ ਗਾਇਕਾ ਸੁਨੰਦਾ ਸ਼ਰਮਾ ਦੇ ਮਹੱਤਵਪੂਰਨ ਨੁਕਤੇ..

1. ਵਪਾਰਕ ਇਕਰਾਰਨਾਮਿਆਂ ਬਾਰੇ ਝੂਠੇ ਦਾਅਵੇ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਜਾਰੀ ਕਰਦਿਆਂ ਕਿਹਾ- ਮੈਂ ਸਾਰੇ ਕਾਰੋਬਾਰੀ ਸਹਿਯੋਗੀਆਂ ਅਤੇ ਆਪਣੇ ਸਾਰੇ ਸਮਰਥਕਾਂ ਨੂੰ ਸੂਚਿਤ ਕਰਨਾ ਚਾਹੁੰਦੀ ਹਾਂ ਕਿ ਕੁਝ ਵਿਅਕਤੀ ਅਤੇ ਸੰਗਠਨ ਮੇਰੇ ਕਾਰੋਬਾਰੀ ਇਕਰਾਰਨਾਮਿਆਂ ‘ਤੇ ਵਿਸ਼ੇਸ਼ ਅਧਿਕਾਰ ਹੋਣ ਦਾ ਝੂਠਾ ਦਾਅਵਾ ਕਰ ਰਹੇ ਹਨ। ਇਹ ਦਾਅਵੇ ਪੂਰੀ ਤਰ੍ਹਾਂ ਝੂਠੇ, ਧੋਖਾਧੜੀ ਵਾਲੇ, ਅਣਅਧਿਕਾਰਤ ਤੇ ਕਾਨੂੰਨੀ ਤੌਰ ‘ਤੇ ਬੇਬੁਨਿਆਦ ਹਨ।

2. ਤੀਜੀ ਧਿਰ ਨਾਲ ਕੀਤੇ ਲੈਣ-ਦੇਣ ਲਈ ਕੋਈ ਜ਼ਿੰਮੇਦਾਰ ਨਹੀਂ

ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਇੱਕ ਸੁਤੰਤਰ ਕਲਾਕਾਰ ਹਾਂ ਅਤੇ ਮੈਂ ਆਪਣੇ ਪੇਸ਼ੇਵਰ ਕਾਰਜਾਂ, ਪ੍ਰਦਰਸ਼ਨਾਂ ਤੇ ਸਹਿਯੋਗਾਂ ‘ਤੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਹਨ। ਮੈਂ ਅਣਅਧਿਕਾਰਤ ਵਿਅਕਤੀਆਂ ਜਾਂ ਸੰਸਥਾਵਾਂ ਰਾਹੀਂ ਕੀਤੇ ਗਏ ਕਿਸੇ ਵੀ ਲੈਣ-ਦੇਣ ਲਈ ਜ਼ਿੰਮੇਵਾਰ ਨਹੀਂ ਹੋਵਾਂਗਾ।

3. ਫੈਨਸ ਨੂੰ ਕੀਤਾ ਅਗਾਹ

ਮੈਂ ਉਨ੍ਹਾਂ ਸਾਰਿਆਂ ਨੂੰ ਵੀ ਬੇਨਤੀ ਕਰਦਾ ਹਾਂ ਜਿਨ੍ਹਾਂ ਨਾਲ ਅਜਿਹੇ ਵਿਅਕਤੀਆਂ ਜਾਂ ਸੰਸਥਾਵਾਂ ਨੇ ਸੰਪਰਕ ਕੀਤਾ ਹੈ ਜਾਂ ਜਿਨ੍ਹਾਂ ਕੋਲ ਅਜਿਹੇ ਝੂਠੇ ਬਿਆਨਾਂ ਬਾਰੇ ਕੋਈ ਜਾਣਕਾਰੀ ਹੈ, ਅੱਗੇ ਆਉਣ। ਉਹ ਤੁਰੰਤ ਮੇਰੀ ਟੀਮ ਨਾਲ ਈ-ਮੇਲ ਅਤੇ ਫ਼ੋਨ ਨੰਬਰ ‘ਤੇ ਸੰਪਰਕ ਕਰ ਸਕਦੇ ਹਨ। ਸਾਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

4. ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਜੋ ਵੀ ਮੇਰੇ ਨਾਲ ਆਪਣੇ ਸਬੰਧਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਜਾਂ ਮੇਰੇ ਕਾਰੋਬਾਰੀ ਇਕਰਾਰਨਾਮਿਆਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!...
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ...