ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜੈਜ਼ੀ ਬੀ ; ਫੈਂਸ ਨੂੰ ਅਪੀਲ- ਬੱਚਿਆਂ ਨੂੰ ਪੰਜਾਬੀ ਨਾਲ ਜੋੜੀ ਰੱਖੋ

Updated On: 

04 Jan 2024 17:02 PM

ਜੈਜ਼ੀ ਨੇ ਦੱਸਿਆ ਕਿ ਜਦੋਂ ਉਹ ਸਟੇਜ 'ਤੇ ਆਉਂਦੇ ਹਨ ਤਾਂ ਸਭ ਤੋਂ ਪਹਿਲਾਂ ਬਾਣੀ ਨਾਲ ਸ਼ੁਰੂਆਤ ਕਰਦੇ ਹਨ। ਬਾਣੀ ਤੋਂ ਉਪਰ ਕੁਝ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਦੂਜੇ ਪ੍ਰਤੀ ਪਿਆਰ ਅਤੇ ਸਤਿਕਾਰ ਦਿਖਾਉਣ। ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖੋ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਸਿੱਖੋ। ਆਪਣੇ ਬੱਚਿਆਂ ਨੂੰ ਆਪਣੇ ਧਰਮ ਨਾਲ ਜੋੜੋ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਸਿਖਾਉਣਾ ਜਾਰੀ ਰੱਖਣ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜੈਜ਼ੀ ਬੀ ; ਫੈਂਸ ਨੂੰ ਅਪੀਲ- ਬੱਚਿਆਂ ਨੂੰ ਪੰਜਾਬੀ ਨਾਲ ਜੋੜੀ ਰੱਖੋ
Follow Us On

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੈਜ਼ੀ ਬੀ (Zazzy B) ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤੱਕ ਹੋਣ ਪਹੁੰਚੇ। ਆਪਣੇ 30 ਸਾਲ ਦੇ ਕਰੀਅਰ ਵਿੱਚ ਕਈ ਸੁਪਰਹਿੱਟ ਗੀਤ ਦੇਣ ਵਾਲੇ ਜੈਜ਼ੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਲਾਹ ਦਿੱਤੀ ਹੈ। ਜੈਜ਼ੀ ਸੋਸ਼ਲ ਮੀਡੀਆ ਹੈਂਡਲਜ਼ ਰਾਹੀਂ ਪ੍ਰਸ਼ੰਸਕਾਂ ਵਿਚਕਾਰ ਹਮੇਸ਼ਾ ਐਕਟਿਵ ਰਹਿੰਦੇ ਹਨ। ਨਾਲ ਹੀ ਉਨ੍ਹਾਂ ਦਾ ਪਿਛਲੇ ਸਾਲ ਰਿਲੀਜ਼ ਹੋਇਆ ਗੀਤ ‘ਤੇਰੀਆ ਬਲੋਰੀ ਅਖੀਆਂ’ ਕਾਫੀ ਹਿੱਟ ਰਿਹਾ ਹੈ।

ਜੈਜ਼ੀ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਪਰਮਾਤਮਾ ਦਾ ਅਸ਼ੀਰਵਾਦ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਜ਼ੀ ਬੀ ਨੇ ਕਿਹਾ ਕਿ ਨਵੇਂ ਸਾਲ ਮੌਕੇ ਉਹ ਗੁਰੂ ਘਰ ਮੱਥਾ ਟੇਕਣ ਆਏ ਹਨ। ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਦੇਸ਼ ਤਰੱਕੀ ਵੱਲ ਵਧੇ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਜੋ ਮਨ ਨੂੰ ਸ਼ਾਂਤੀ ਮਿਲਦੀ ਹੈ, ਉਹ ਹੋਰ ਕਿਧਰੇ ਨਹੀਂ ਮਿਲਦੀ।

‘ਹਰਿਮੰਦਰ ਸਾਹਿਬ ਵਿੱਚ ਹੀ ਮਨਾਇਆ ਨਵਾਂ ਸਾਲ’

ਜੈਜ਼ੀ-ਬੀ ਨੇ ਦੱਸਿਆ ਕਿ ਇਸ ਸਾਲ ਉਨ੍ਹਾਂ ਨੇ ਆਪਣਾ ਨਵਾਂ ਸਾਲ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸੀ। ਉਨ੍ਹਾਂ ਨੇ ਸਾਦੇ ਕੱਪੜੇ ਪਾਏ ਹੋਏ ਸਨ ਅਤੇ ਮੂੰਹ ਢੱਕਿਆ ਹੋਇਆ ਸੀ। ਜਿਸ ਕਾਰਨ ਉਨ੍ਹਾਂ ਨੂੰ ਕੋਈ ਵੀ ਪਛਾਣ ਨਾ ਸਕਿਆ ਅਤੇ ਉਨ੍ਹਾਂ ਨੇ ਆਮ ਸ਼ਰਧਾਲੂ ਵਾਂਗ ਸਿਰ ਝੁਕਾਇਆ।

ਪਿਛਲੇ ਸਾਲ ਕੀਤੀ ਸੀ ਵਾਪਸੀ

2000 ਦੇ ਆਸ-ਪਾਸ ਆਪਣੇ ਗੀਤਾਂ ਨਾਲ ਸੰਗੀਤ ਉਦਯੋਗ ‘ਤੇ ਦਬਦਬਾ ਬਣਾਉਣ ਵਾਲੇ ਜੈਜ਼ੀ-ਬੀ ਨੇ ਪਿਛਲੇ ਸਾਲ ਗੀਤ ‘ਤੇਰੀ ਬਿਲੋਰੀ ਅਖੀਆਂ’ ਰਿਲੀਜ਼ ਕੀਤਾ ਸੀ। ਇਸ ਗੀਤ ਨਾਲ ਉਨ੍ਹਾਂ ਨੇ ਲੰਬੇ ਸਮੇਂ ਬਾਅਦ ਵਾਪਸੀ ਕੀਤੀ ਹੈ ਅਤੇ ਨੌਜਵਾਨਾਂ ਨੇ ਵੀ ਇਸ ਨੂੰ ਪਸੰਦ ਕੀਤਾ ਹੈ। ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਯੂਟਿਊਬ ਚੈਨਲ ‘ਤੇ ਇਕ ਹੋਰ ਗੀਤ ਜਸਟ ਸੇ ਇਟ ਰਿਲੀਜ਼ ਕੀਤਾ ਸੀ।

ਇਸ ਸਮੇਂ ਜੈਜ਼ੀ-ਬੀ ਆਪਣਾ ਜ਼ਿਆਦਾ ਸਮਾਂ ਅੰਤਰਰਾਸ਼ਟਰੀ ਸਟੇਜ ਸ਼ੋਅਜ਼ ਨੂੰ ਦੇ ਰਹੇ ਹਨ। ਉਨ੍ਹਾਂ ਨੂੰ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਵਿਚ ਵੀ ਇਸ ਲਈ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ।

Related Stories