Raghav-Parineeti: 13 ਮਈ ਨੂੰ ਰਾਘਵ ਚੱਢਾ-ਪਰਿਣੀਤੀ ਚੋਪੜਾ ਦੀ ਮੰਗਣੀ ! ਦਿੱਲੀ ‘ਚ ਹੋਵੇਗਾ ਫੰਕਸ਼ਨ; 150 ਮਹਿਮਾਨ ਕਰਨਗੇ ਸ਼ਿਰਕਤ
Raghav-Parineeti: ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਸ਼ਨੀਵਾਰ ਯਾਨੀ 13 ਮਈ ਨੂੰ ਦਿੱਲੀ ਵਿੱਚ ਮੰਗਣੀ ਕਰਨ ਜਾ ਰਹੇ ਹਨ।
ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ (Raghav Chadha) ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ (Pariniti Chopra) ਦੇ ਰਿਲੇਸ਼ਨਸ਼ਿਪ ਵਿੱਚ ਹੋਣ ਦੀਆਂ ਖ਼ਬਰਾਂ ਲੰਬੇ ਸਮੇਂ ਤੋਂ ਸੁਰਖੀਆਂ ਵਿੱਚ ਹਨ। ਹਾਲਾਂਕਿ ਦੋਵਾਂ ਨੇ ਇਸ ‘ਤੇ ਕਦੇ ਖੁੱਲ੍ਹ ਕੇ ਕੁਝ ਨਹੀਂ ਕਿਹਾ ਪਰ ਦੋਵਾਂ ਦੇ ਇਸ ਕਥਿਤ ਰੋਮਾਂਸ ‘ਤੇ ਹੁਣ ਮੋਹਰ ਲੱਗ ਗਈ ਹੈ। ਉਨ੍ਹਾਂ ਦੇ ਵਿਆਹ ਦੀਆਂ ਖਬਰਾਂ ਦੇ ਵਿਚਕਾਰ, ਜਾਣਕਾਰੀ ਸਾਹਮਣੇ ਆਈ ਹੈ ਕਿ ਸ਼ਨੀਵਾਰ ਯਾਨੀ 13 ਮਈ ਨੂੰ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੋਵੇਂ ਦਿੱਲੀ ਵਿੱਚ ਮੰਗਣੀ ਕਰਨ ਜਾ ਰਹੇ ਹਨ।
ਇਸ ਪ੍ਰੋਗਰਾਮ ਵਿੱਚ ਪਰਿਵਾਰ ਅਤੇ ਦੋਸਤਾਂ ਸਮੇਤ ਲਗਭਗ 150 ਮਹਿਮਾਨ ਸ਼ਾਮਲ ਹੋਣਗੇ। ਹਾਲਾਂਕਿ ਵਿਆਹ ਕਦੋਂ ਹੋਵੇਗਾ, ਇਸ ਬਾਰੇ ਅਜੇ ਕੋਈ ਤਰੀਕ ਸਾਹਮਣੇ ਨਹੀਂ ਆਈ ਹੈ, ਹਾਲਾਂਕਿ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਜੋੜਾ ਇਸ ਸਾਲ ਦੇ ਅੰਤ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਸਕਦਾ ਹੈ। ਅਸਲ ‘ਚ ਰਾਘਵ ਅਤੇ ਪਰਿਣੀਤੀ ਨੇ ਕਦੇ ਵੀ ਆਪਣੇ ਰਿਸ਼ਤੇ ਨੂੰ ਖੁੱਲ੍ਹ ਕੇ ਸਵੀਕਾਰ ਨਹੀਂ ਕੀਤਾ ਹੈ ਪਰ ਦੋਵਾਂ ਨੂੰ ਦਿੱਲੀ ਅਤੇ ਮੁੰਬਈ ‘ਚ ਵੱਖ-ਵੱਖ ਮੌਕਿਆਂ ‘ਤੇ ਇਕੱਠੇ ਦੇਖਿਆ ਗਿਆ ਹੈ, ਹਾਲ ਹੀ ‘ਚ ਦੋਵਾਂ ਨੂੰ IPL ਮੈਚ ਦੇਖਣ ਦੌਰਾਨ ਵੀ ਇਕੱਠੇ ਦੇਖਿਆ ਗਿਆ ਸੀ।


