ਹਾਲਤ ਨਾਜ਼ੁਕ: ਜਵੰਦਾ ਦੀ ਸਿਹਤ ਵਿੱਚ ਸੁਧਾਰ ਨਹੀਂ, ਡਾਕਟਰ ਬੋਲੇ- ਕੁੱਝ ਵੀ ਕਹਿਣਾ ਮੁਸ਼ਕਲ

Published: 

02 Oct 2025 21:33 PM IST

Rajvir Jawanda Health Updates: ਡਾਕਟਰਾਂ ਅਨੁਸਾਰ, ਉਨ੍ਹਾਂ ਦੀ ਨਿਊਰੋਲੋਜੀਕਲ ਸਥਿਤੀ ਵਿੱਚ ਕੋਈ ਮਹੱਤਵਪੂਰਨ ਸੁਧਾਰ ਨਹੀਂ ਹੋਇਆ ਹੈ। ਉਨ੍ਹਾਂ ਦੇ ਦਿਲ ਦੇ ਸਹੀ ਢੰਗ ਨਾਲ ਕੰਮ ਕਰਨਾ ਯਕੀਨੀ ਬਣਾਉਣ ਲਈ ਦਵਾਈਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਕਿਹਾ ਹੈ ਕਿ ਇਸ ਸਮੇਂ ਉਨ੍ਹਾਂ ਦੀ ਹਾਲਤ ਬਾਰੇ ਕੁਝ ਵੀ ਕਹਿਣਾ ਮੁਸ਼ਕਲ ਹੈ।

ਹਾਲਤ ਨਾਜ਼ੁਕ: ਜਵੰਦਾ ਦੀ ਸਿਹਤ ਵਿੱਚ ਸੁਧਾਰ ਨਹੀਂ, ਡਾਕਟਰ ਬੋਲੇ- ਕੁੱਝ ਵੀ ਕਹਿਣਾ ਮੁਸ਼ਕਲ

ਪੰਜਾਬੀ ਗਾਇਕ ਰਾਜਵੀਰ ਜਵੰਦਾ (Rajvir Jawanda) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵੀਰਵਾਰ ਸ਼ਾਮ 4 ਵਜੇ ਹਸਪਤਾਲ ਵੱਲੋਂ ਇੱਕ ਨਵਾਂ ਬੁਲੇਟਿਨ ਜਾਰੀ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਲਾਈਫ ਸਪੋਰਟ ‘ਤੇ ਹਨ ਅਤੇ ਹਸਪਤਾਲ ਵਿਖੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਦੁਆਰਾ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਡਾਕਟਰਾਂ ਅਨੁਸਾਰ, ਉਨ੍ਹਾਂ ਦੀ ਨਿਊਰੋਲੋਜੀਕਲ ਸਥਿਤੀ ਵਿੱਚ ਕੋਈ ਮਹੱਤਵਪੂਰਨ ਸੁਧਾਰ ਨਹੀਂ ਹੋਇਆ ਹੈ। ਉਨ੍ਹਾਂ ਦੇ ਦਿਲ ਦੇ ਸਹੀ ਢੰਗ ਨਾਲ ਕੰਮ ਕਰਨਾ ਯਕੀਨੀ ਬਣਾਉਣ ਲਈ ਦਵਾਈਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਕਿਹਾ ਹੈ ਕਿ ਇਸ ਸਮੇਂ ਉਨ੍ਹਾਂ ਦੀ ਹਾਲਤ ਬਾਰੇ ਕੁਝ ਵੀ ਕਹਿਣਾ ਮੁਸ਼ਕਲ ਹੈ।

ਸਿਹਤਯਾਬੀ ਲਈ ਅਰਦਾਸਾਂ

ਹਸਪਤਾਲ ਨੇ ਪਹਿਲਾਂ ਪੰਜ ਬੁਲੇਟਿਨ ਜਾਰੀ ਕੀਤੇ ਹਨ, ਪਰ ਕਿਸੇ ਨੇ ਵੀ ਕੋਈ ਰਾਹਤ ਨਹੀਂ ਦਿੱਤੀ ਹੈ। ਰਾਜਵੀਰ ਨੇ ਅਜੇ ਤੱਕ ਕਿਸੇ ਨਾਲ ਗੱਲ ਨਹੀਂ ਕੀਤੀ ਹੈ। ਗੁਰਦੁਆਰਿਆਂ ਵਿੱਚ ਉਨ੍ਹਾਂ ਦੀ ਤੰਦਰੁਸਤੀ ਲਈ ਲਗਾਤਾਰ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

ਵੀਰਵਾਰ ਨੂੰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਈ ਕਾਂਗਰਸੀ ਆਗੂ ਰਾਜਵੀਰ ਦੀ ਸਿਹਤ ਬਾਰੇ ਪੁੱਛਣ ਲਈ ਹਸਪਤਾਲ ਗਏ। ਬਾਜਵਾ ਦੇ ਨਾਲ ਉਨ੍ਹਾਂ ਦੇ ਪੁੱਤਰ ਵਿਕਰਮ ਬਾਜਵਾ ਵੀ ਸਨ, ਜੋ ਕਿ ਇੱਕ ਕਲਾਕਾਰ ਵੀ ਹਨ।

ਹਾਦਸੇ ਤੋਂ ਹੁਣ ਤੱਕ..

27 ਸਤੰਬਰ ਨੂੰ ਹਾਦਸੇ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਦੁਪਹਿਰ ਲਗਭਗ 1:45 ਵਜੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਡਾਕਟਰਾਂ ਅਨੁਸਾਰ, ਉਨ੍ਹਾਂ ਨੂੰ ਪਹਿਲਾਂ ਵੀ ਦਿਲ ਦਾ ਦੌਰਾ ਪਿਆ ਸੀ ਅਤੇ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਸੀ।

28 ਸਤੰਬਰ ਨੂੰ ਡਾਕਟਰਾਂ ਨੇ ਦੱਸਿਆ ਕਿ ਉਹ ਵੈਂਟੀਲੇਟਰ ‘ਤੇ ਹਨ। ਨਿਊਰੋਸਰਜਨਾਂ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਇੱਕ ਟੀਮ ਉਨ੍ਹਾਂ ਦੇ ਇਲਾਜ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੀ ਹਾਲਤ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। 29 ਸਤੰਬਰ ਨੂੰ ਉਹਨਾਂ ਦੀ ਹਾਲਤ ਵਿੱਚ ਥੋੜ੍ਹਾ ਸੁਧਾਰ ਹੋਇਆ ਦੇਖਿਆ ਗਿਆ, ਪਰ ਇਸ ਤੋਂ ਬਾਅਦ ਵੀ ਉਹਨਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ।

30 ਸਤੰਬਰ ਨੂੰ ਉਹਨਾਂ ਦੇ ਅੰਗਾਂ ਤੱਕ ਆਕਸਜੀਨ ਦੀ ਸਪਲਾਈ ਵਿੱਚ ਰੁਕਾਵਟ ਦਰਜ ਕੀਤੀ ਗਈ। ਇਸ ਤੋਂ ਇਲਾਵਾ ਉਹਨਾਂ ਦੀਆਂ ਸੱਟਾਂ ਨੂੰ ਵੀ ਗੰਭੀਰ ਮੰਨਿਆ ਗਿਆ। ਜਿਸ ਤੋਂ ਬਾਅਦ ਡਾਕਟਰਾਂ ਦਾ ਕਹਿਣਾ ਹੈ ਕਿ ਉਸਨੂੰ ਲੰਬੇ ਸਮੇਂ ਲਈ ਵੈਂਟੀਲੇਟਰ ‘ਤੇ ਰਹਿਣ ਦੀ ਲੋੜ ਹੋ ਸਕਦੀ ਹੈ।

1 ਅਕਤੂਬਰ ਨੂੰ ਜਾਣਕਾਰੀ ਦਿੱਤੀ ਗਈ ਕਿ ਜਵੰਦਾ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮ ਦੀ ਨਜ਼ਦੀਕੀ ਨਿਗਰਾਨੀ ਹੇਠ ਲਾਈਫ ਸਪੋਰਟ ‘ਤੇ ਹਨ। ਉਹਨਾਂ ਦੀ ਨਿਊਰੋਲੋਜੀਕਲ ਸਥਿਤੀ ਨਾਜ਼ੁਕ ਬਣੀ ਹੋਈ ਹੈ, ਅਤੇ ਕੋਈ ਮਹੱਤਵਪੂਰਨ ਸੁਧਾਰ ਨਹੀਂ ਹੋਇਆ ਹੈ।

Loading...
Unable to load recommendations.
Follow Us
Related Stories
ਵਿਵਾਦ ਨੂੰ ਖਤਮ ਕਰੋ.. ਦਲੇਰ ਮਹਿੰਦੀ ਮਾਮਲੇ ‘ਤੇ ਉੱਤਰਾਖੰਡ ਦੇ CM ਧਾਮੀ ਬੋਲੇ, “ਉਹ ਮੇਰੇ ਦੋਸਤ, ਮੈਂ ਗੱਲ ਕਰਾਂਗਾ”
ਦਿਲਜੀਤ ਦੋਸਾਂਝ ਦਾ ਦਿੱਲੀ ਕੌਂਸਰਟ ਹੋਇਆ ਰੱਦ, ਪੁਲਿਸ ਨੇ ਸੁਰੱਖਿਆ ਕਾਰਨਾਂ ਕਰਕੇ ਨਹੀਂ ਦਿੱਤੀ ਮਨਜ਼ੂਰੀ; ਪ੍ਰਸ਼ੰਸਕ ਨਿਰਾਸ਼
ਪਰਵਿੰਦਰ ਸਿੰਘ ਝੋਟਾ ਦੇ ਕਤਲ ‘ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਕਿਹਾ- ਇਹ ਕੋਈ ਨਿੱਜੀ ਲੜਾਈ ਨਹੀਂ ਸੀ, ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਕੀਤੀ ਅਰਦਾਸ
ਟਾਈਗਰ ਸ਼ਰਾਫ ਦੀ ਕਾਰ ‘ਤੇ ਫਾਇਰਿੰਗ ਮਾਮਲੇ ਵਿੱਚ ਵੱਡਾ ਖੁਲਾਸਾ, ਅੰਮ੍ਰਿਤਸਰ ਤੋਂ ਲਿਆਂਦੇ ਗਏ ਸਨ ਹਥਿਆਰ
ਦਲੇਰ ਮਹਿੰਦੀ ਦੇ ਹੱਕ ‘ਚ ਉਤਰੇ ਅਨੁਪਮ ਖੇਰ, ਕਪਿਲ ਸ਼ਰਮਾ ਤੇ ਬਾਦਸ਼ਾਹ, ਬੋਲੇ- ਮਹਾਨ ਕਲਾਕਾਰ ਦਾ ਜਨਤਕ ਤੌਰ ਤੇ ਅਪਮਾਨ ਕਰਨਾ ਗਲਤ
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਭਾਵੁਕ ਹੋਈ ਸਾਰਾ ਅਲੀ ਖਾਨ, ਮਾਂ ਅੰਮ੍ਰਿਤਾ ਸਿੰਘ ਨੂੰ ਕੀਤਾ ਯਾਦ