ਰਣਦੀਪ ਹੁੱਡਾ ਨੂੰ ਮਿਲਿਆ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ, ਇਹ ਐਕਟਰ ਵੀ ਜਾਣਗੇ ਅਯੁੱਧਿਆ

Updated On: 

11 Jan 2024 17:39 PM

22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਜਿੱਥੇ ਦੇਸ਼ ਭਰ ਵਿੱਚੋਂ ਸਾਧੂ ਸੰਤਾਂ ਨੂੰ ਸੱਦਾ ਭੇਜਿਆ ਜਾ ਰਿਹਾ ਹੈ।ਉੱਥੇ ਹੀ ਹੁਣ ਫ਼ਿਲਮੀ ਅਦਾਕਾਰਾਂ ਨੂੰ ਵੀ ਸੱਦੇ ਪਹੁੰਚਣਗੇ ਸ਼ੁਰੂ ਹੋ ਗਏ ਹਨ। ਅਦਾਕਾਰ ਰਣਬੀਰ ਹੁੱਡਾ ਤੋਂ ਇਲਾਵਾ ਰਣਬੀਰ ਕਪੂਰ ਤੇ ਆਲਿਆ ਭੱਟ ਨੂੰ ਵੀ ਇਸ ਸਮਾਗਮ ਦਾ ਸੱਦਾ ਮਿਲ ਚੁੱਕਿਆ ਹੈ। ਇਸ ਪ੍ਰੋਗਰਾਮ ਵਿੱਚ ਜਿੱਥੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਤੋਂ ਇਲਾਵਾ ਵੱਡੇ ਸਿਆਸੀ ਚਿਹਰੇ ਨਜ਼ਰ ਆਉਣਗੇ ਉੱਥੇ ਹੀ ਕਈ ਵੱਡੇ ਕਾਰੋਬਾਰੀਆਂ ਦੇ ਵੀ ਪਹੁੰਚਣ ਦੀ ਉਮੀਦ ਹੈ।

ਰਣਦੀਪ ਹੁੱਡਾ ਨੂੰ ਮਿਲਿਆ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ, ਇਹ ਐਕਟਰ ਵੀ ਜਾਣਗੇ ਅਯੁੱਧਿਆ

Pic Credit: Instagram/randeephooda

Follow Us On

ਰਣਦੀਪ ਹੁੱਡਾ ਨੂੰ ਹਾਲ ਹੀ ‘ਚ ਅਯੁੱਧਿਆ ‘ਚ ਰਾਮ ਮੰਦਰ ਦੇ ਪਵਿੱਤਰ ਸਮਾਰੋਹ ‘ਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ। ਦਰਅਸਲ, ਉਹ ਅਤੇ ਉਨ੍ਹਾਂ ਦੀ ਪਤਨੀ ਲਿਨ ਲੈਸ਼ਰਾਮ ਨੂੰ 22 ਜਨਵਰੀ ਨੂੰ ਸ਼੍ਰੀ ਰਾਮ ਮੰਦਰ ਦੇ ਸਮਾਗਮ ਲਈ ਸੱਦਾ ਪੱਤਰ ਪ੍ਰਾਪਤ ਕਰਦੇ ਦੇਖਿਆ ਗਿਆ ਸੀ। ਉਸ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਤੋਂ ਪਹਿਲਾਂ ਵੀ ਕਈ ਮਸ਼ਹੂਰ ਹਸਤੀਆਂ ਨੂੰ ਸੱਦਾ ਦਿੱਤਾ ਜਾ ਚੁੱਕਾ ਹੈ।

ਰਣਦੀਪ ਹੁੱਡਾ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਹੁਣ ਅਭਿਨੇਤਾ ਨੂੰ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। 22 ਜਨਵਰੀ ਨੂੰ ਰਾਮ ਮੰਦਿਰ ਦਾ ਪਾਵਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਦੇਸ਼ ਦੀਆਂ ਵੱਡੀਆਂ ਸ਼ਖਸੀਅਤਾਂ ਦੇ ਨਾਲ-ਨਾਲ ਸਾਧੂ-ਸੰਤ ਵੀ ਪਹੁੰਚਣਗੇ।

ANI ਦੇ ਅਧਿਕਾਰਤ X ਹੈਂਡਲ ਨੇ ਹਾਲ ਹੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਵਿੱਚ, ਰਣਦੀਪ ਨੂੰ ਰਾਮ ਜਨਮ ਭੂਮੀ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਹਿੱਸਾ ਲੈਣ ਦਾ ਅਧਿਕਾਰਤ ਸੱਦਾ ਪ੍ਰਾਪਤ ਹੋਇਆ ਨਜ਼ਰ ਆ ਰਿਹਾ ਹੈ। ਤਸਵੀਰ ਵਿੱਚ ਰਣਦੀਪ ਨੂੰ ਭੂਰੇ ਰੰਗ ਦੀ ਟੀ-ਸ਼ਰਟ ਅਤੇ ਨੀਲੀ ਜੀਨਸ ਪਹਿਨੀ ਅਤੇ ਹੱਥ ਵਿੱਚ ਸੱਦਾ ਪੱਤਰ ਫੜ ਕੇ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਲੀਆ ਭੱਟ ਅਤੇ ਰਣਬੀਰ ਕਪੂਰ ਨੂੰ ਵੀ ਪ੍ਰਾਣ ਪ੍ਰਤਿਸ਼ਠਾ ਵਿੱਚ ਸ਼ਾਮਿਲ ਹੋਣ ਲਈ ਦਾ ਸੱਦਾ ਮਿਲ ਚੁੱਕਾ ਹੈ।

ਰਣਦੀਪ ਹੁੱਡਾ ਤੇ ਲਿਨ ਨੇ ਸਾਂਝੀ ਕੀਤੀ ਤਸਵੀਰ

ਰਣਦੀਪ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਲਿਨ ਲੈਸ਼ਰਾਮ ਨੇ ਸੋਸ਼ਲ ਮੀਡੀਆ ‘ਤੇ ਸੱਦਾ ਪੱਤਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਰਣਦੀਪ ਦੇ ਨਾਲ ਉਨ੍ਹਾਂ ਦੀ ਪਤਨੀ ਨੂੰ ਵੀ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਸੋਮਵਾਰ ਨੂੰ ਰਣਦੀਪ ਨੂੰ ਨਿੱਜੀ ਸੱਦਾ ਮਿਲਿਆ ਅਤੇ ਹੁਣ ਹੁੱਡਾ ਅਤੇ ਲਿਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਲਿਨ ਅਤੇ ਰਣਦੀਪ ਦੀ ਵਾਇਰਲ ਪੋਸਟ

ਵੱਡੀ ਗਿਣਤੀ ਵਿੱਚ ਪਹੁੰਚਣਗੇ ਸ਼ਰਧਾਲੂ

22 ਜਨਵਰੀ ਨੂੰ ਅਯੁੱਧਿਆ ‘ਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਸਮਾਗਮ ਮੌਕੇ ਇੱਕ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਇਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਲਿਸਟ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਪਹਿਲੇ ਨੰਬਰ ‘ਤੇ ਦਰਜ ਹੈ। ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਵੱਡੀਆਂ ਹਸਤੀਆਂ ਅਤੇ ਦਿੱਗਜ ਕਲਾਕਾਰ ਵੀ ਮੰਦਰ ਦੇ ਸਮਾਗਮ ਵਿੱਚ ਸ਼ਿਰਕਤ ਕਰਨਗੇ।