AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਣਬੀਰ ਕਪੂਰ ਨੂੰ ਈਡੀ ਦਾ ਸਮਨ, ਮਹਾਦੇਵ ਗੇਮਿੰਗ ਐਪ ਮਾਮਲੇ ‘ਚ 6 ਅਕਤੂਬਰ ਨੂੰ ਹੋਵੇਗੀ ਪੁੱਛਗਿੱਛ

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਆਨਲਾਈਨ ਗੇਮਿੰਗ ਮਾਮਲੇ 'ਚ ਈਡੀ ਨੇ ਉਨ੍ਹਾਂ ਨੂੰ ਸੰਮਨ ਜਾਰੀ ਕੀਤਾ ਹੈ।

ਰਣਬੀਰ ਕਪੂਰ ਨੂੰ ਈਡੀ ਦਾ ਸਮਨ, ਮਹਾਦੇਵ ਗੇਮਿੰਗ ਐਪ ਮਾਮਲੇ 'ਚ 6 ਅਕਤੂਬਰ ਨੂੰ ਹੋਵੇਗੀ ਪੁੱਛਗਿੱਛ
tv9-punjabi
| Updated On: 29 Oct 2024 11:20 AM IST
Share
ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਨੂੰ ਈਡੀ ਵੱਲੋਂ ਸੰਮਨ ਮਿਲਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਇਹ ਨੋਟਿਸ ਮਹਾਦੇਵ ਆਨਲਾਈਨ ਗੇਮਿੰਗ ਮਾਮਲੇ ‘ਚ ਮਿਲਿਆ ਹੈ। ਇਹ ਸੰਮਨ ਉਨ੍ਹਾਂ ਨੂੰ 6 ਅਕਤੂਬਰ ਨੂੰ ਈਡੀ ਦਫ਼ਤਰ ਵਿੱਚ ਪੇਸ਼ ਹੋਣ ਲਈ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਹਾਦੇਵ ਆਨਲਾਈਨ ਗੇਮਿੰਗ ਮਾਮਲੇ ‘ਚ ਰਣਬੀਰ ਤੋਂ ਇਲਾਵਾ ਕੁਝ ਹੋਰ ਅਦਾਕਾਰਾਂ ਅਤੇ ਗਾਇਕਾਂ ਦੇ ਨਾਂ ਵੀ ਸਾਹਮਣੇ ਆ ਸਕਦੇ ਹਨ। ਰਣਬੀਰ ਮਹਾਦੇਵ ਆਨਲਾਈਨ ਗੇਮਿੰਗ ਐਪ ਮਾਮਲੇ ਦੇ ਮੁਲਜ਼ਮ ਸੌਰਭ ਚੰਦਰਾਕਰ ਦੇ ਵਿਆਹ ‘ਚ ਸ਼ਿਰਕਤ ਕੀਤੀ ਸੀ। ਉਨ੍ਹਾਂ ‘ਤੇ ਹਵਾਲਾ ਰਾਹੀਂ ਕਲਾਕਾਰਾਂ ਨੂੰ ਪੈਸੇ ਦੇਣ ਦਾ ਇਲਜ਼ਾਮ ਹੈ। ਇਸ ਮਾਮਲੇ ‘ਚ ਈਡੀ 6 ਅਕਤੂਬਰ ਨੂੰ ਰਣਬੀਰ ਤੋਂ ਪੁੱਛਗਿੱਛ ਕਰੇਗੀ।

ਕੌਣ ਹੈ ਸੌਰਭ ਚੰਦਰਾਕਰ?

ਦੱਸ ਦੇਈਏ ਕਿ ਸੌਰਭ ਚੰਦਰਾਕਰ ਛੱਤੀਸਗੜ੍ਹ ਦੇ ਰਹਿਣ ਵਾਲਾ ਹੈ। ਉਹ ਆਨਲਾਈਨ ਸੱਟੇਬਾਜ਼ੀ ਐਪ ਚਲਾਉਂਦਾ ਹੈ। ਫਰਵਰੀ 2023 ਵਿੱਚ ਉਸ ਦਾ ਵਿਆਹ ਹੋਇਆ ਸੀ। ਉਸ ਨੇ ਆਪਣੇ ਵਿਆਹ ‘ਤੇ ਲਗਭਗ 200 ਕਰੋੜ ਰੁਪਏ ਖਰਚ ਕੀਤੇ ਸਨ। ਉਨ੍ਹਾਂ ਦਾ ਵਿਆਹ ਦੁਬਈ ‘ਚ ਹੋਇਆ ਸੀ, ਜਿਸ ‘ਚ ਉਨ੍ਹਾਂ ਨੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੂੰ ਪਰਫਾਰਮ ਕਰਨ ਲਈ ਬੁਲਾਇਆ ਸੀ। ਤੁਹਾਨੂੰ ਦੱਸ ਦੇਈਏ ਕਿ ਜਦੋਂ ਈਡੀ ਨੇ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੀ ਜਾਂਚ ਸ਼ੁਰੂ ਕੀਤੀ ਤਾਂ 5000 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਸਾਹਮਣੇ ਆਇਆ। ਜਾਂਚ ਵਿੱਚ 14 ਬਾਲੀਵੁੱਡ ਸਿਤਾਰਿਆਂ ਦੇ ਨਾਂ ਵੀ ਸਨ। ਹੁਣ ਇਸੇ ਮਾਮਲੇ ਵਿੱਚ ਰਣਬੀਰ ਕਪੂਰ ਨੂੰ ਵੀ ਸੰਮਨ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

ਈਡੀ ਦੇ ਰਡਾਰ ‘ਤੇ ਇਹ ਸਿਤਾਰੇ

ਦੱਸ ਦੇਈਏ ਕਿ ਪਿਛਲੇ ਮਹੀਨੇ ਈਡੀ ਨੇ ਮੁੰਬਈ, ਕੋਲਕਾਤਾ ਅਤੇ ਭੋਪਾਲ ਵਿੱਚ ਛਾਪੇਮਾਰੀ ਕੀਤੀ ਸੀ ਅਤੇ 417 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਕੁੱਲ 39 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਮਾਮਲੇ ‘ਚ ਈਡੀ ਦੇ ਰਡਾਰ ‘ਤੇ ਕਈ ਹੋਰ ਸਿਤਾਰੇ ਹਨ, ਜਿਨ੍ਹਾਂ ‘ਚ ਆਤਿਫ ਅਸਲਮ, ਰਾਹਤ ਫਤਿਹ ਅਲੀ ਖਾਨ, ਵਿਸ਼ਾਲ ਡਡਲਾਨੀ, ਟਾਈਗਰ ਸ਼ਰਾਫ, ਨੇਹਾ ਕੱਕੜ, ਐਲੀ ਅਵਰਾਮ, ਭਾਰਤੀ ਸਿੰਘ, ਸੰਨੀ ਲਿਓਨ, ਭਾਗਿਆਸ਼੍ਰੀ, ਪੁਲਕਿਤ, ਕ੍ਰਿਤੀ ਖਰਬੰਦਾ, ਨੁਸਰਤ ਭਰੂਚਾ, ਕ੍ਰਿਸ਼ਨਾ ਅਭਿਸ਼ੇਕ ਸ਼ਾਮਲ ਹਨ। ਇਨ੍ਹਾਂ ਸਿਤਾਰਿਆਂ ਤੋਂ ਵੀ ਜਲਦੀ ਹੀ ਪੁੱਛਗਿੱਛ ਕੀਤੀ ਜਾਵੇਗੀ। ਵਿਆਹ ‘ਤੇ ਪਰਫਾਰਮ ਕਰਨ ਲਈ ਜੋ ਪੇਮੈਂਟ ਮਿਲੀ ਸੀ, ਉਸਬਾਰੇ ਪੁੱਛਗਿੱਛ ਕੀਤੀ ਜਾਵੇਗੀ। (ਜਤਿੰਦਰ ਕੁਮਾਰ ਸ਼ਰਮਾ ਦੀ ਰਿਪੋਰਟ)

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...