AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ਵਿੱਚ ਰੈਪਰ ਬਾਦਸ਼ਾਹ ਦਾ ਕਲੱਬ ਸੀਲ, ਨਿਯਮਾਂ ਦੀ ਉਲੰਘਣਾਂ ਕਰਨ ‘ਤੇ ਐਕਸ਼ਨ, ਕਈ ਨੋਟਿਸਾਂ ਤੋਂ ਬਾਅਦ ਕਾਰਵਾਈ

Badshah Club Sealed in Chandigarh : ਬਾਦਸ਼ਾਹ ਨੂੰ ਲੋੜੀਂਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਕਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਉਹ ਅਜਿਹਾ ਕਰਨ ਵਿੱਚ ਅਸਫਲ ਰਹੇ। ਇਸ ਤੋਂ ਬਾਅਦ, ਬਿਲਡਿੰਗ ਬ੍ਰਾਂਚ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਸੀਲਿੰਗ ਕਾਰਵਾਈ ਸ਼ੁਰੂ ਕੀਤੀ।

ਚੰਡੀਗੜ੍ਹ ਵਿੱਚ ਰੈਪਰ ਬਾਦਸ਼ਾਹ ਦਾ ਕਲੱਬ ਸੀਲ, ਨਿਯਮਾਂ ਦੀ ਉਲੰਘਣਾਂ ਕਰਨ 'ਤੇ ਐਕਸ਼ਨ, ਕਈ ਨੋਟਿਸਾਂ ਤੋਂ ਬਾਅਦ ਕਾਰਵਾਈ
kusum-chopra
| Updated On: 02 Jun 2026 19:08 PM IST
Share

ਚੰਡੀਗੜ੍ਹ ਦੇ ਸੈਕਟਰ -26 ਵਿੱਚ ਮਸ਼ਹੂਰ ਰੈਪਰ ਬਾਦਸ਼ਾਹ ਦੇ ਕਲੱਬ ‘ਸਾਗੋ ਬਾਏ ਬਾਦਸ਼ਾਹ’ ‘ਤੇ ਪ੍ਰਸ਼ਾਸਨ ਦੀ ਬਿਲਡਿੰਗ ਬ੍ਰਾਂਚ ਨੇ ਮੰਗਲਵਾਰ ਵੱਡੀ ਕਾਰਵਾਈ ਕੀਤੀ। ਪ੍ਰਸ਼ਾਸਨ ਦੀ ਟੀਮ ਨੇ ਕਲੱਬ ਨੂੰ ਸੀਲ ਕਰ ਦਿੱਤਾ ਹੈ। ਅਧਿਕਾਰੀਆਂ ਅਨੁਸਾਰ, ਕਲੱਬ ਸੰਚਾਲਕਾਂ ਨੂੰ ਉਲੰਘਣਾਂ ਨੂੰ ਲੈ ਕੇ ਕਈ ਨੋਟਿਸ ਜਾਰੀ ਕੀਤੇ ਗਏ ਸਨ।ਉਨ੍ਹਾਂ ਨੂੰ ਲੋੜੀਂਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਕਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਉਹ ਅਜਿਹਾ ਕਰਨ ਵਿੱਚ ਅਸਫਲ ਰਹੇ। ਇਸ ਤੋਂ ਬਾਅਦ, ਬਿਲਡਿੰਗ ਬ੍ਰਾਂਚ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸੀਲਿੰਗ ਕਾਰਵਾਈ ਸ਼ੁਰੂ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਕਲੱਬ ਵਿੱਚ ਇਮਾਰਤੀ ਨਿਯਮਾਂ ਅਤੇ ਪ੍ਰਵਾਨਿਤ ਯੋਜਨਾ ਨਾਲ ਸਬੰਧਤ ਕੁਝ ਉਲੰਘਣਾਵਾਂ ਦੇ ਸੰਬੰਧ ਵਿੱਚ ਲੰਬੇ ਸਮੇਂ ਤੋਂ ਮਾਮਲਾ ਚੱਲ ਰਿਹਾ ਸੀ। ਪ੍ਰਸ਼ਾਸਨ ਵੱਲੋਂ ਵਾਰ-ਵਾਰ ਨੋਟਿਸ ਭੇਜੇ ਗਏ ਸਨ, ਪਰ ਤਸੱਲੀਬਖਸ਼ ਜਵਾਬ ਅਤੇ ਨਿਯਮਾਂ ਦੀ ਪਾਲਣਾ ਨਾ ਹੋਣ ਕਾਰਨ, ਅੰਤ ਵਿੱਚ ਕਲੱਬ ਨੂੰ ਸੀਲ ਕਰਨ ਦਾ ਫੈਸਲਾ ਲਿਆ ਗਿਆ।

ਸਾਲ 2024 ‘ਚ ਕਲਬ ਦੇ ਬਾਹਰ ਹੋਏ ਸਨ ਧਮਾਕੇ

ਬਾਦਸ਼ਾਹ ਦਾ ਇਹ ਉਹੀ ਕਲੱਬ ਹੈ ਜਿਸਨੂੰ ਲੈ ਕੇ ਪਹਿਲਾਂ ਵੀ ਵੱਡਾ ਵਿਵਾਦ ਸਾਹਮਣੇ ਆਇਆ ਸੀ। ਨਵੰਬਰ 2024 ਵਿੱਚ ਕਲੱਬ ਦੇ ਬਾਹਰ ਹੋਏ ਧਮਾਕੇ ਹੋਏ ਸਨ, ਜਿਸਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਰਾਹੀਂ ਗੈਂਗਸਟਰ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ ਲਈ ਸੀ। ਸੋਸ਼ਲ ਮੀਡੀਆ ਪੋਸਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਲੱਬ ਸੰਚਾਲਕਾਂ ਤੋਂ ਕਥਿਤ ਤੌਰ ‘ਤੇ ਪ੍ਰੋਟੈਕਸ਼ਨ ਮਨੀ ਮੰਗੀ ਗਈ ਸੀ, ਅਤੇ ਮੰਗ ਪੂਰੀ ਨਾ ਹੋਣ ‘ਤੇ ਇਹ ਧਮਾਕੇ ਕੀਤੇ ਗਏ ਸਨ। ਹਾਲਾਂਕਿ, ਸੁਰੱਖਿਆ ਏਜੰਸੀਆਂ ਅਤੇ ਪੁਲਿਸ ਦੁਆਰਾ ਮਾਮਲੇ ਦੀ ਜਾਂਚ ਕੀਤੀ ਗਈ ਸੀ। ਹੁਣ, ਪ੍ਰਬੰਧਕੀ ਕਾਰਵਾਈ ਕਾਰਨ ਕਲੱਬ ਇੱਕ ਵਾਰ ਫਿਰ ਜਾਂਚ ਦੇ ਘੇਰੇ ਵਿੱਚ ਆ ਗਿਆ ਹੈ।

ਚੰਡੀਗੜ੍ਹ ਪ੍ਰਸ਼ਾਸਨ ਦੀ ਉਲੰਘਣਾ ਖਿਲਾਫ ਜ਼ੀਰੋ-ਟੌਲਰੈਂਸ ਨੀਤੀ

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਇਮਾਰਤਾਂ ਦੇ ਨਿਯਮਾਂ ਦੀ ਉਲੰਘਣਾ ਖਿਲਾਫ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ ਹੈ। ਸੈਕਟਰ 7 ਅਤੇ ਸੈਕਟਰ 26 ਸਮੇਤ ਕਈ ਕਲੱਬਾਂ ਅਤੇ ਬਾਰਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਹਾਈ ਕੋਰਟ ਨੇ ਚੰਡੀਗੜ੍ਹ ਦੀ ਵਿਰਾਸਤ ਅਤੇ ਪਲਾਨਿੰਗ ਵਿਵਸਥਾ ਨੂੰ ਬਣਾਈ ਰੱਖਣ ਲਈ ਵੀ ਸਖ਼ਤ ਰੁਖ਼ ਅਪਣਾਇਆ ਹੋਇਆ ਹੈ। ਕਲੱਬ ਦੇ ਕੰਪਾਉਂਡ ਵਿੱਚ ਓਪਨ ਏਰੀਆ ਨੂੰ ਕਵਰ ਕਰਨ, ਬਗੈਰ ਮਨਜੂਰੀ ਦੇ ਉਸਾਰੀ ਕਰਨ ਅਤੇ ਪ੍ਰਵਾਨਿਤ ਬਿਲਡਿੰਗ ਪਲਾਨ ਨੂੰ ਬਦਲਣ ਵਰਗੀਆਂ ਉਲੰਘਣਾਵਾਂ ਪਾਈਆਂ ਗਈਆਂ ਹਨ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ ਵਿੱਚ ਵੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਾਰੋਬਾਰੀ ਅਦਾਰਿਆਂ ਖਿਲਾਫ ਇਸੇ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ।

Follow Us
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...