AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੁਝ ਹੀ ਮਹੀਨਿਆਂ ‘ਚ ਟੁੱਟ ਗਿਆ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਦਾ ਵਿਆਹ, ਤਲਾਕ ਦਾ ਕੀਤਾ ਐਲਾਨ

ਮਸ਼ਹੂਰ ਰੈਪਰ ਬਾਦਸ਼ਾਹ ਤੇ ਅਦਾਕਾਰਾ-ਮਾਡਲ ਈਸ਼ਾ ਰਿਖੀ ਨੇ ਵਿਆਹ ਦੇ ਕੁਝ ਹੀ ਮਹੀਨਿਆਂ ਬਾਅਦ ਤਲਾਕ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਬਿਆਨ ਜਾਰੀ ਕਰਕੇ ਵੱਖ ਹੋਣ ਦੀ ਜਾਣਕਾਰੀ ਦਿੱਤੀ ਹੈ।

ਕੁਝ ਹੀ ਮਹੀਨਿਆਂ 'ਚ ਟੁੱਟ ਗਿਆ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਦਾ ਵਿਆਹ, ਤਲਾਕ ਦਾ ਕੀਤਾ ਐਲਾਨ
ਕੁਝ ਹੀ ਮਹੀਨਿਆਂ ‘ਚ ਟੁੱਟ ਗਿਆ ਰੈਪਰ ਬਾਦਸ਼ਾਹ ਤੇ ਈਸ਼ਾ ਦਾ ਵਿਆਹ, ਤਲਾਕ ਦਾ ਐਲਾਨ
tv9-punjabi
| Updated On: 01 Sep 2026 12:02 PM IST
Share

ਮਸ਼ਹੂਰ ਰੈਪਰ ਤੇ ਮਿਊਜ਼ਿਕ ਕੰਪੋਜ਼ਰ ਬਾਦਸ਼ਾਹ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬਾਦਸ਼ਾਹ ਤੇ ਉਨ੍ਹਾਂ ਦੀ ਦੂਜੀ ਪਤਨੀ ਅਦਾਕਾਰਾ-ਮਾਡਲ ਈਸ਼ਾ ਰਿਖੀ ਨੇ ਸ਼ਾਦੀ ਦੇ ਕੁਝ ਹੀ ਮਹੀਨਿਆਂ ਬਾਅਦ ਆਪਣੇ ਰਾਹ ਹਮੇਸ਼ਾ ਲਈ ਵੱਖ ਕਰ ਲਏ ਹਨ। ਪਿਛਲੇ ਕਈ ਹਫ਼ਤਿਆਂ ਤੋਂ ਦੋਵਾਂ ਦੇ ਰਿਸ਼ਤੇ ‘ਚ ਅਣਬਣ ਤੇ ਖਟਾਸ ਦੀਆਂ ਖ਼ਬਰਾਂ ਆ ਰਹੀਆਂ ਸਨ, ਜਿਸ ‘ਤੇ ਹੁਣ ਦੋਵਾਂ ਨੇ ਅਧਿਕਾਰਤ ਮੋਹਰ ਲਗਾ ਦਿੱਤੀ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਆਪਣੇ ਤਲਾਕ ਦਾ ਐਲਾਨ ਕੀਤਾ।

ਇੰਸਟਾਗ੍ਰਾਮ ‘ਤੇ ਜਾਰੀ ਕੀਤੇ ਗਏ ਬਿਆਨ ‘ਚ ਦੋਵਾਂ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਕਿਸੇ ਜਲਦਬਾਜ਼ੀ ‘ਚ ਨਹੀਂ, ਸਗੋਂ ਆਪਸੀ ਸਹਿਮਤੀ ਤੇ ਸਨਮਾਨ ਨਾਲ ਲਿਆ ਗਿਆ ਹੈ। ਸਟੇਟਮੈਂਟ ‘ਚ ਲਿਖਿਆ, ਮੈਂ ਅਤੇ ਈਸ਼ਾ ਰਿਖੀ ਨੇ ਆਪਸੀ ਸਹਿਮਤੀ ਨਾਲ ਆਪਣੇ ਰਾਹ ਵੱਖ ਕਰਨ ਤੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਆਪਸੀ ਸਮਝ ਤੇ ਸਨਮਾਨ ਨਾਲ ਲਿਆ ਗਿਆ ਹੈ। ਅਸੀਂ ਇਸ ਮੁਸ਼ਕਲ ਸਮੇਂ ‘ਚ ਤੁਸੀਂ ਸਾਰੇ ਸਾਡੀ ਨਿੱਜਤਾ ਦਾ ਸਨਮਾਨ ਕਰੋ, ਇਹ ਅਪੀਲ ਕਰਦੇ ਹਾਂ। ਇਸ ਪੂਰੇ ਮਾਮਲੇ ‘ਤੇ ਇਹ ਸਾਡਾ ਇਕਲੌਤਾ ਤੇ ਆਖਰੀ ਬਿਆਨ ਹੋਵੇਗਾ। ਅਸੀਂ ਦਿਲੋਂ ਬੇਨਤੀ ਕਰਦੇ ਹਾਂ ਕਿ ਸਾਡੇ ਰਿਸ਼ਤੇ ਨੂੰ ਲੈ ਕੇ ਕੋਈ ਵੀ ਮਨਘੜਤ ਗੱਲਾਂ ਜਾਂ ਅਟਕਲਾਂ ਨਾ ਲਗਾਈਆਂ ਜਾਣ।

ਈਸ਼ਾ ਦੀ ਦਰਦ ਭਰੀ ਪੋਸਟ ਨੇ ਪਹਿਲਾਂ ਹੀ ਦਿੱਤਾ ਸੀ ਸੰਕੇਤ

ਇਹ ਬਿਆਨ ਭਾਵੇਂ ਦੋਵਾਂ ਦੀ ਆਪਸੀ ਸਹਿਮਤੀ ਨਾਲ ਜਾਰੀ ਕੀਤਾ ਹੋਇਆ ਦਿਖਾਈ ਦੇ ਰਿਹਾ ਹੈ, ਪਰ ਦੋਵਾਂ ਦੇ ਰਿਸ਼ਤੇ ‘ਚ ਦਰਾਰ ਕਾਫ਼ੀ ਪਹਿਲਾਂ ਹੀ ਆ ਚੁੱਕੀ ਸੀ। ਕੁਝ ਸਮਾਂ ਪਹਿਲਾਂ ਈਸ਼ਾ ਰਿਖੀ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਸੀ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਸੀ। ਈਸ਼ਾ ਨੇ ਪੋਸਟ ‘ਚ ਲਿਖਿਆ ਸੀ, ਕੁਝ ਅਜਿਹੀਆਂ ਲੜਾਈਆਂ ਹੁੰਦੀਆਂ ਹਨ, ਜੋ ਸਰੀਰ ‘ਤੇ ਕੋਈ ਨਿਸ਼ਾਨ ਨਹੀਂ ਛੱਡਦੀਆਂ। ਲੰਬੇ ਸਮੇਂ ਤੱਕ ਮੈਂ ਇਸ ਲਈ ਚੁੱਪ ਰਹੀ ਕਿਉਂਕਿ ਮੈਂ ਡਰੀ ਹੋਈ ਸੀ। ਮੈਨੂੰ ਲੱਗਦਾ ਸੀ ਕਿ ਮੇਰੇ ਪਤੀ ਕੋਲ ਬਹੁਤ ਪ੍ਰਭਾਵ, ਤਾਕਤ ਤੇ ਸਾਧਨ ਹਨ, ਇਸ ਲਈ ਚੁੱਪ ਰਹਿਣਾ ਹੀ ਸਭ ਤੋਂ ਸੁਰੱਖਿਅਤ ਰਸਤਾ ਹੈ। ਪਰ ਮੇਰੀ ਖਾਮੋਸ਼ੀ ਕਦੇ ਸਹਿਮਤੀ ਨਹੀਂ ਸੀ, ਉਹ ਸਿਰਫ਼ ਜ਼ਿੰਦਾ ਰਹਿਣ ਦੀ ਕੋਸ਼ਿਸ਼ ਸੀ। ਅੱਜ ਮੈਂ ਡਰ ਦੀ ਬਜਾਏ ਹਿੰਮਤ ਚੁਣ ਰਹੀ ਹਾਂ। ਸ਼ਾਇਦ ਮੈਂ ਪੂਰੀ ਕਹਾਣੀ ਸੁਣਾਉਣ ਲਈ ਅਜੇ ਤਿਆਰ ਨਹੀਂ ਹਾਂ, ਪਰ ਹੁਣ ਮੈਂ ਇਹ ਦਿਖਾਵਾ ਕਰਨ ਦੇ ਬਿਲਕੁਲ ਮੂਡ ‘ਚ ਨਹੀਂ ਹਾਂ ਕਿ ਸਭ ਕੁਝ ਠੀਕ ਹੈ।

ਮਾਰਚ ‘ਚ ਹੋਇਆ ਸੀ ਵਿਆਹ ਦਾ ਖੁਲਾਸਾ

ਗੌਰਤਲਬ ਹੈ ਕਿ ਬਾਦਸ਼ਾਹ ਤੇ ਈਸ਼ਾ ਰਿਖੀ ਦੇ ਰਿਸ਼ਤੇ ਦਾ ਸੱਚ ਇਸੇ ਸਾਲ ਮਾਰਚ ‘ਚ ਸਭ ਦੇ ਸਾਹਮਣੇ ਆਇਆ ਸੀ, ਜਦੋਂ ਈਸ਼ਾ ਦੀ ਮਾਂ ਪੂਨਮ ਰਿਖੀ ਨੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਦਿੱਤੀਆਂ ਸਨ। ਇਸ ਤੋਂ ਬਾਅਦ ਬਾਦਸ਼ਾਹ ਨੇ ਵੀ ਈਸ਼ਾ ਨਾਲ ਬਿਨਾਂ ਚਿਹਰਾ ਦਿਖਾਏ ਇੱਕ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਸੀ ਕਿ ਕਾਇਨਾਤ ਲੋਕਾਂ ਨੂੰ ਮਿਲਾਉਣ ਦਾ ਅਨੋਖਾ ਤਰੀਕਾ ਲੱਭ ਲੈਂਦੀ ਹੈ। ਪਰ ਇਹ ਰਿਸ਼ਤਾ ਸਾਲ ਭਰ ਵੀ ਨਹੀਂ ਟਿਕ ਸਕਿਆ ਤੇ ਸਿਰਫ਼ 5 ਮਹੀਨਿਆਂ’ਚ ਦੋਵੇਂ ਇੱਕ-ਦੂਜੇ ਤੋਂ ਵੱਖ ਹੋ ਗਏ। Source: TV9Hindi.com

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...