Photo Credit: Elvish Yadav
ਬਿੱਗ ਬੌਸ (Big Boss) OTT 2 ਦੇ ਵਿਜੇਤਾ ਐਲਵਿਸ਼ ਯਾਦਵ ਦੀਆਂ ਰੇਵ ਪਾਰਟੀ ਦੇ ਮੁੱਦੇ ‘ਤੇ ਮੁਸੀਬਤਾਂ ਘੱਟ ਹੋਣ ਦਾ ਕੋਈ ਸੰਕੇਤ ਨਹੀਂ ਦਿਖ ਰਹੀਆਂ ਹਨ। ਨੋਇਡਾ ਪੁਲਿਸ ਲਗਾਤਾਰ ਐਲਵਿਸ਼ ਤੋਂ ਪੁੱਛਗਿੱਛ ਕਰ ਰਹੀ ਹੈ। ਏਜੰਟ ਰਾਹੁਲ ਨੂੰ ਰਿਮਾਂਡ ‘ਤੇ ਰੱਖ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਇਸ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਰਾਹੁਲ ਨੇ ਕਬੂਲ ਕੀਤਾ ਹੈ ਕਿ ਉਹ ਐਲਵਿਸ਼ ਯਾਦਵ ਨੂੰ ਜਾਣਦਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕਾਰਨ ਆਉਣ ਵਾਲੇ ਸਮੇਂ ‘ਚ ਐਲਵਿਸ਼ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਰੇਵ ਪਾਰਟੀ ਮਾਮਲੇ ਦੇ ਮੁੱਖ ਮੁਲਜ਼ਮ ਰਾਹੁਲ ਨੇ ਪੁੱਛਗਿੱਛ ਦੌਰਾਨ ਕਬੂਲ ਕੀਤਾ ਹੈ ਕਿ ਉਹ
ਐਲਵਿਸ਼ ਯਾਦਵ (elvish Yadav) ਨੂੰ ਜਾਣਦਾ ਹੈ ਅਤੇ ਇਸ ਤੋਂ ਪਹਿਲਾਂ ਐਲਵਿਸ਼ ਦੇ ਕਹਿਣ ‘ਤੇ ਨੋਇਡਾ ਦੇ ਸਟੂਡੀਓ ‘ਚ ਸੱਪ ਲੈ ਕੇ ਆਇਆ ਸੀ। ਹੁਣ ਇਸ ਬਿਆਨ ਦੇ ਆਧਾਰ ‘ਤੇ ਪੁਲਿਸ ਅਲਵਿਸ਼ ਯਾਦਵ ਤੋਂ ਪੁੱਛਗਿੱਛ ਕਰ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਪੁਲਿਸ ਹੁਣ ਰਾਹੁਲ ਦੇ ਰਿਮਾਂਡ ਦੌਰਾਨ ਦਿੱਤੇ ਬਿਆਨਾਂ ਦੇ ਆਧਾਰ ‘ਤੇ ਐਲਵਿਸ਼ ਤੋਂ ਪੁੱਛਗਿੱਛ ਕਰੇਗੀ।
ਐਲਵਿਸ਼ ‘ਤੇ ਕੀ ਹੈ ਇਲਜ਼ਾਮ?
ਮੇਨਕਾ ਗਾਂਧੀ ਦੀ ਐਨਜੀਓ ਪੀਐਫਏ ਨੇ ਗੁਰੂਗ੍ਰਾਮ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਐਲਵਿਸ਼ ਅਤੇ ਗਾਇਕ ਫਾਜ਼ਿਲਪੁਰੀਆ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਜੇਕਰ ਗੁਰੂਗ੍ਰਾਮ ਪੁਲਿਸ ਮਾਮਲਾ ਦਰਜ ਕਰ ਲੈਂਦੀ ਹੈ ਤਾਂ ਐਲਵਿਸ਼ ਦੀਆਂ ਮੁਸ਼ਕਿਲਾਂ ਹੋਰ ਵਧ ਜਾਣਗੀਆਂ। ਦੱਸ ਦੇਈਏ ਕਿ ਐਲਵਿਸ਼ ਯਾਦਵ ‘ਤੇ ਪਾਬੰਦੀਸ਼ੁਦਾ ਸੱਪਾਂ ਦਾ ਜ਼ਹਿਰ ਸਪਲਾਈ ਕਰਨ ਦਾ ਦੋਸ਼ ਹੈ। ਇਸ ਮਾਮਲੇ ‘ਚ ਉਨ੍ਹਾਂ ਤੋਂ ਇਲਾਵਾ ਬਾਲੀਵੁੱਡ ਗਾਇਕ ਫਾਜ਼ਿਲਪੁਰੀਆ ਦਾ ਨਾਂ ਵੀ ਸਾਹਮਣੇ ਆਇਆ ਹੈ। ਕੁਝ ਮਹੀਨੇ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ। ਇਸ ਵੀਡੀਓ ਤੋਂ ਬਾਅਦ ਹੀ ਪੁਲਿਸ ਨੇ ਦੋਵਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।