ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਕਲੂ ਬੇਸਡ’ ਕੇਸ ਅਤੇ ਢੁਕਵੇ ਸਬੂਤ… ਸੈਫ ਅਲੀ ਖਾਨ ਕੇਸ ਵਿੱਚ ਕਿੱਥੇ ਪਹੁੰਚੀ ਜਾਂਚ? ਮੁੰਬਈ ਪੁਲਿਸ ਨੇ ਦੱਸਿਆ

Saif Ali Khan: ਬਾਲੀਵੁੱਡ ਐਕਟਰ ਸੈਫ ਅਲੀ ਖਾਨ 'ਤੇ ਹੋਏ ਹਮਲੇ ਦਾ ਰਹੱਸ ਸੁਲਝਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਐਕਟਰ 'ਤੇ 16 ਜਨਵਰੀ ਨੂੰ ਹਮਲਾ ਹੋਇਆ ਸੀ। ਇੱਕ ਹਮਲਾਵਰ ਦੇਰ ਰਾਤ ਉਨ੍ਹਾਂ ਦੇ ਬਾਂਦਰਾ ਅਪਾਰਟਮੈਂਟ ਵਿੱਚ ਦਾਖਲ ਹੋਇਆ ਅਤੇ ਉਨ੍ਹਾਂ ਨੂੰ ਕਈ ਵਾਰ ਚਾਕੂ ਮਾਰਿਆ। ਇਸ ਤੋਂ ਬਾਅਦ ਸੈਫ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ, ਪੁਲਿਸ ਨੇ ਆਰੋਪੀ ਨੂੰ 3 ਦਿਨਾਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ। ਮੁੰਬਈ ਪੁਲਿਸ ਇਸ ਮਾਮਲੇ ਵਿੱਚ ਮੀਡੀਆ ਨੂੰ ਬ੍ਰੀਫਿੰਗ ਕਰ ਰਹੀ ਹੈ।

‘ਕਲੂ ਬੇਸਡ’ ਕੇਸ ਅਤੇ ਢੁਕਵੇ ਸਬੂਤ… ਸੈਫ ਅਲੀ ਖਾਨ ਕੇਸ ਵਿੱਚ ਕਿੱਥੇ ਪਹੁੰਚੀ ਜਾਂਚ? ਮੁੰਬਈ ਪੁਲਿਸ ਨੇ ਦੱਸਿਆ
‘ਕਲੂ ਬੇਸਡ’ ਕੇਸ ਤੇ ਪੁਖ਼ਤਾ ਸਬੂਤ, ਸੈਫ ਕੇਸ ‘ਚ ਕਿੱਥੇ ਪਹੁੰਚੀ ਪੁਲਿਸ ਦੀ ਜਾਂਚ?
Follow Us
tv9-punjabi
| Published: 28 Jan 2025 18:35 PM

ਬਾਲੀਵੁੱਡ ਐਕਟਰ ਸੈਫ ਅਲੀ ਖਾਨ ‘ਤੇ 16 ਜਨਵਰੀ ਨੂੰ ਹਮਲਾ ਹੋਇਆ ਸੀ। ਇੱਕ ਹਮਲਾਵਰ ਦੇਰ ਰਾਤ ਉਨ੍ਹਾਂ ਦੇ ਬਾਂਦਰਾ ਅਪਾਰਟਮੈਂਟ ਵਿੱਚ ਦਾਖਲ ਹੋਇਆ ਅਤੇ ਅਦਾਕਾਰ ‘ਤੇ ਕਈ ਵਾਰ ਹਮਲਾ ਕੀਤਾ। ਇਸ ਤੋਂ ਬਾਅਦ ਅਦਾਕਾਰ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਪੁਲਿਸ ਨੇ 60 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਵੇਲੇ, ਮੁੰਬਈ ਪੁਲਿਸ ਇਸ ਮਾਮਲੇ ਵਿੱਚ ਮੀਡੀਆ ਨੂੰ ਜਾਣਕਾਰੀ ਦਿੱਤੀ।

ਮੁੰਬਈ ਪੁਲਿਸ ਦੇ ਅਧਿਕਾਰੀ ਪਰਮਜੀਤ ਸਿੰਘ ਦਹੀਆ ਨੇ ਜਾਂਚ ਟੀਮਾਂ ਦੀ ਪ੍ਰਸ਼ੰਸਾ ਕੀਤੀ ਅਤੇ ਦੱਸਿਆ ਕਿ ਮਾਮਲੇ ਵਿੱਚ ਕਾਫ਼ੀ ਸਬੂਤ ਮਿਲੇ ਹਨ। ਉਨ੍ਹਾਂ ਨੇ ਇਸਨੂੰ ‘ਕਲੂ ਬੇਸਡ’ ਕੇਸ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਹਾਲਾਂਕਿ, ਪੁਲਿਸ ਨੂੰ ਅਜੇ ਤੱਕ ਫਿੰਗਰਪ੍ਰਿੰਟ ਰਿਪੋਰਟ ਪ੍ਰਾਪਤ ਨਹੀਂ ਹੋਈ ਹੈ। ਮੁੰਬਈ ਪੁਲਿਸ ਨੇ ਸੈਫ ਅਲੀ ਖਾਨ ‘ਤੇ ਹੋਏ ਹਮਲੇ ਸਬੰਧੀ ਕਈ ਹੋਰ ਮਹੱਤਵਪੂਰਨ ਖੁਲਾਸੇ ਕੀਤੇ ਹਨ।

ਮੁੱਖ ਆਰੋਪੀ ਵਿਰੁੱਧ ਪੁਖ਼ਤਾ ਸਬੂਤ

ਅਧਿਕਾਰੀ ਪਰਮਜੀਤ ਸਿੰਘ ਦਹੀਆ ਨੇ ਕਿਹਾ ਕਿ ਪੁਲਿਸ ਕੋਲ ਮੁੱਖ ਆਰੋਪੀ ਵਿਰੁੱਧ “ਪੱਕੇ ਸਬੂਤ” ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜੇ ਤੱਕ ਕਿਸੇ ਹੋਰ ਆਰੋਪੀ ਦੀ ਪਛਾਣ ਨਹੀਂ ਹੋਈ ਹੈ ਅਤੇ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਹੀ ਅਸਲ ਦੋਸ਼ੀ ਹੈ। ਦਹੀਆ ਨੇ ਕਿਹਾ ਕਿ ਮਾਮਲੇ ਵਿੱਚ ਭੌਤਿਕ, ਤਕਨੀਕੀ ਅਤੇ ਮੌਖਿਕ ਸਬੂਤ ਇਕੱਠੇ ਕੀਤੇ ਗਏ ਹਨ, ਜਿਸ ਵਿੱਚ ਚਿਹਰੇ ਦੀ ਪਛਾਣ ਪ੍ਰਕਿਰਿਆ ਵੀ ਸ਼ਾਮਲ ਹੈ।

ਹਸਪਤਾਲ ਪਹੁੰਚਣ ਦੇ ਸਮੇਂ ‘ਤੇ ਸਸਪੈਂਸ ਖਤਮ

ਪੁਲਿਸ ਨੇ ਸੈਫ ਅਲੀ ਖਾਨ ਦੇ ਲੀਲਾਵਤੀ ਹਸਪਤਾਲ ਪਹੁੰਚਣ ਦੇ ਸਮੇਂ ਸੰਬੰਧੀ ਭੰਬਲਭੂਸਾ ਵੀ ਦੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੈਫ਼ ਸਵੇਰੇ 3 ਵਜੇ ਪਹੁੰਚੇ ਸਨ, ਨਾ ਕਿ 4:11 ਵਜੇ ਜਿਵੇਂ ਕਿ ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਰੋਪੀ ਬੰਗਲਾਦੇਸ਼ ਤੋਂ ਆਇਆ ਸੀ ਅਤੇ ਕੁਝ ਸਮੇਂ ਲਈ ਕੋਲਕਾਤਾ ਵਿੱਚ ਰਿਹਾ ਸੀ। ਇਸ ਕਰਕੇ, ਪੱਛਮੀ ਬੰਗਾਲ ਵਿੱਚ ਵੀ ਇੱਕ ਪੁਲਿਸ ਟੀਮ ਜਾਂਚ ਕਰ ਰਹੀ ਹੈ।

ਮੁਲਜ਼ਮ ਦੀ ਹਿਰਾਸਤ 29 ਜਨਵਰੀ ਤੱਕ ਵਧੀ

ਸੈਫ ਅਲੀ ਖਾਨ ‘ਤੇ ਹਮਲੇ ਦੇ ਆਰੋਪੀ ਦੀ ਪੁਲਿਸ ਹਿਰਾਸਤ 29 ਜਨਵਰੀ ਤੱਕ ਵਧਾ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਮੁੰਬਈ ਪੁਲਿਸ ਨੇ ਆਰੋਪੀ ਸ਼ਰੀਫੁਲ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਨੇ ਕਿਹਾ ਕਿ ਆਰੋਪੀ ਦੀ ਪਛਾਣ ਦੀ ਪੁਸ਼ਟੀ ਕਰਨ ਲਈ, ਸੀਸੀਟੀਵੀ ਫੁਟੇਜ ਰਾਹੀਂ ਚਿਹਰੇ ਦੀ ਪਛਾਣ ਦੀ ਪ੍ਰਕਿਰਿਆ ਕਰਨੀ ਪਵੇਗੀ।

ਆਰੋਪੀ ਨੂੰ 19 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ‘ਤੇ ਚੋਰੀ ਦੇ ਇਰਾਦੇ ਨਾਲ ਬਾਂਦਰਾ ਸਥਿਤ ਸੈਫ ਅਲੀ ਖਾਨ ਦੇ ਘਰ ਵਿੱਚ ਦਾਖਲ ਹੋਣ ਅਤੇ ਉਸ ‘ਤੇ ਕਈ ਵਾਰ ਚਾਕੂ ਨਾਲ ਹਮਲਾ ਕਰਨ ਦਾ ਆਰੋਪ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...