ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗਲੈਕਸੀ ਅਪਾਰਟਮੈਂਟ ਦੇ ਬਾਹਰ 2 ਸ਼ੱਕੀਆਂ ਦੀ ਤਲਾਸ਼ੀ

Updated On: 

14 Apr 2025 16:43 PM IST

Salman Khan: ਸੁਪਰਸਟਾਰ ਸਲਮਾਨ ਖਾਨ ਨੂੰ ਪਿਛਲੇ ਕੁਝ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ। ਜਦੋਂ ਤੋਂ ਉਨ੍ਹਾਂ ਦੇ ਘਰ, ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਹੋਈ ਹੈ, ਉਦੋਂ ਤੋਂ ਹੀ ਅਦਾਕਾਰ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਹੁਣ ਅਦਾਕਾਰ ਨੂੰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਜਿਸ ਬਾਰੇ ਇੱਕ ਅਪਡੇਟ ਆਇਆ ਹੈ।

ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗਲੈਕਸੀ ਅਪਾਰਟਮੈਂਟ ਦੇ ਬਾਹਰ 2 ਸ਼ੱਕੀਆਂ ਦੀ ਤਲਾਸ਼ੀ

ਸਲਮਾਨ ਨੂੰ ਮੁੱੜ ਮਿਲੀ ਧਮਕੀ

Follow Us On

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਘਟਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਇੱਕ ਵਾਰ ਫਿਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਦੇ ਵਰਲੀ ਟ੍ਰੈਫਿਕ ਵਿਭਾਗ ਦੇ ਵਟਸਐਪ ਨੰਬਰ ‘ਤੇ ਇੱਕ ਅਣਜਾਣ ਵਿਅਕਤੀ ਨੇ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਉਨ੍ਹਾਂ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਗੱਲ ਵੀ ਕਹੀ। ਪਿਛਲੇ ਸਾਲ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਵਾਰ ਵੱਖ-ਵੱਖ ਤਰੀਕਿਆਂ ਨਾਲ ਧਮਕੀਆਂ ਮਿਲੀਆਂ ਹਨ। ਸਲਮਾਨ ਖਾਨ ਨੂੰ ਇਹ ਧਮਕੀ ਮਿਲਣ ਤੋਂ ਬਾਅਦ ਹੁਣ ਪੁਲਿਸ ਹਰਕਤ ਵਿੱਚ ਆ ਗਈ ਹੈ। ਇਸ ਮਾਮਲੇ ਵਿੱਚ ਦੋ ਸ਼ੱਕੀ ਨੌਜਵਾਨਾਂ ਦੀ ਤਲਾਸ਼ੀ ਵੀ ਲਈ ਗਈ ਹੈ।

ਰਿਪੋਰਟਾਂ ਅਨੁਸਾਰ, ਸਲਮਾਨ ਖਾਨ ਨੂੰ ਸੋਮਵਾਰ, 14 ਅਪ੍ਰੈਲ ਨੂੰ ਧਮਕੀ ਮਿਲਣ ਤੋਂ ਬਾਅਦ, ਉਨ੍ਹਾਂ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਦੋ ਸ਼ੱਕੀ ਨੌਜਵਾਨਾਂ ਦੀ ਤਲਾਸ਼ੀ ਲਈ ਗਈ। ਮੁੰਬਈ ਪੁਲਿਸ ਨੇ ਇਹ ਤਲਾਸ਼ੀ ਦੋ ਨੌਜਵਾਨਾਂ ਨੂੰ ਸ਼ੱਕੀ ਹਾਲਤ ਵਿੱਚ ਘੁੰਮਦੇ ਦੇਖੇ ਜਾਣ ਤੋਂ ਬਾਅਦ ਲਈ। ਇਸ ਦੌਰਾਨ, ਉਸ ਆਦਮੀ ਦੀ ਲਾਲ ਟੋਪੀ ਉਤਰਵਾਈ ਗਈ, ਉਸ ਦੀਆਂ ਪੈਂਟ ਦੀਆਂ ਜੇਬਾਂ ਦੀ ਤਲਾਸ਼ੀ ਲਈ ਗਈ ਅਤੇ ਦੋਵਾਂ ਦੀ ਸਹੀ ਢੰਗ ਨਾਲ ਜਾਂਚ ਕੀਤੀ ਗਈ। ਸ਼ੱਕੀ ਨੌਜਵਾਨਾਂ ਨੂੰ 5 ਮਿੰਟ ਤੱਕ ਜਾਂਚ ਕਰਨ ਤੋਂ ਬਾਅਦ ਛੱਡ ਦਿੱਤਾ ਗਿਆ। ਸਾਲ 2024 ਵਿੱਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਤੋਂ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।

ਵਧਾਈ ਗਈ ਸਲਮਾਨ ਖਾਨ ਦੀ ਸੁਰੱਖਿਆ

ਇਸ ਘਟਨਾ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਅਦਾਕਾਰ ਦੇ ਘਰ, ਗਲੈਕਸੀ ਅਪਾਰਟਮੈਂਟ ਦੇ ਬਾਹਰ ਕੋਈ ਵੀ ਵਾਹਨ ਖੜ੍ਹਾ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਇਲਾਵਾ ਕਿਸੇ ਨੂੰ ਵੀ ਫੋਟੋਆਂ ਖਿੱਚਣ ਦੀ ਇਜਾਜ਼ਤ ਨਹੀਂ ਹੈ। ਦਰਅਸਲ, ਸਲਮਾਨ ਖਾਨ, ਸ਼ਾਹਰੁਖ ਖਾਨ ਅਤੇ ਅਮਿਤਾਭ ਬੱਚਨ ਅਜਿਹੇ ਸਿਤਾਰੇ ਹਨ ਜਿਨ੍ਹਾਂ ਦੇ ਘਰਾਂ ਦੇ ਬਾਹਰ ਦਰਸ਼ਕਾਂ ਦੀ ਭਾਰੀ ਭੀੜ ਦਿਖਾਈ ਦਿੰਦੀ ਹੈ। ਪਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ, ਉਨ੍ਹਾਂ ਦੀ ਸੁਰੱਖਿਆ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਉਨ੍ਹਾਂ ਦੇ ਘਰ ਦੇ ਬਾਹਰ ਪੁਲਿਸ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਹੈ।