AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Salman Security: ਬਾਲੀਵੁੱਡ ਦੇ ‘ਭਾਈਜਾਨ’ ਨੂੰ ਪੁਲਿਸ ਦਾ ਪਹਿਰਾ ਨਹੀਂ ਹੈ ਪਸੰਦ

Salman khan Police Security: ਲਾਰੈਂਸ ਬਿਸ਼ਨੋਈ ਦੀ ਧਮਕੀ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਦੇ ਇਸ ਫੈਸਲੇ ਤੋਂ ਬਾਅਦ ਸਲਮਾਨ ਖਾਨ ਖੁਦ ਪ੍ਰੇਸ਼ਾਨ ਨਜ਼ਰ ਆਏ। ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਇਸ ਤਰ੍ਹਾਂ ਨਿਗਰਾਨੀ ਹੇਠ ਰਹਿਣਾ ਪਸੰਦ ਨਹੀਂ ਕਰਦੇ। ਸਲਮਾਨ ਖਾਨ ਮੁਤਾਬਕ ਜਨਮ ਅਤੇ ਮੌਤ ਅੱਲ੍ਹਾ ਦੇ ਹੱਥ ਵਿੱਚ ਹੈ, ਜਦੋਂ ਜੋ ਹੋਣਾ ਹੈ ਉਹ ਹੋ ਜਾਵੇਗਾ।

Salman Security: ਬਾਲੀਵੁੱਡ ਦੇ 'ਭਾਈਜਾਨ' ਨੂੰ ਪੁਲਿਸ ਦਾ ਪਹਿਰਾ ਨਹੀਂ ਹੈ ਪਸੰਦ
ਬਾਲੀਵੁੱਡ ਦੇ ‘ਭਾਈਜਾਨ’ ਨੂੰ ਪੁਲਿਸ ਦਾ ਪਹਿਰਾ ਨਹੀਂ ਹੈ ਪਸੰਦ
tv9-punjabi
| Published: 23 Mar 2023 09:56 AM IST
Share
ਮਨੋਰੰਜਨ ਨਿਊਜ਼: ਬਾਲੀਵੁੱਡ ਦੇ ‘ਭਾਈਜਾਨ’ ਯਾਨੀ ਸਲਮਾਨ ਖਾਨ ਇਨ੍ਹਾਂ ਦਿਨੀਂ ਕਾਫੀ ਸੁਰਖੀਆਂ ਵਿੱਚ ਹਨ। ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਉਥੇ ਹੀ ਪੁਲਿਸ ਹਿਰਾਸਤ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੇ ਇਕ ਵਾਰ ਫਿਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਧਮਕੀ ਤੋਂ ਬਾਅਦ ਸਲਮਾਨ ਖਾਨ ਦੇ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਲਮਾਨ ਖਾਨ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ।

19 ਮਾਰਚ ਨੂੰ ਧਮਕੀ ਦਿੱਤੀ ਸੀ

19 ਮਾਰਚ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਸਲਮਾਨ ਖਾਨ (Salman Khan) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਉਦੋਂ ਤੋਂ ਸਲਮਾਨ ਦੇ ਘਰ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ ਵਧਾ ਕੇ ਆਰਜ਼ੀ ਚੌਕੀ ਬਣਾ ਦਿੱਤੀ ਗਈ ਹੈ। ਇਸ ਵਿੱਚ ਦੋ ਸਹਾਇਕ ਥਾਣੇਦਾਰ ਅਤੇ 8-10 ਕਾਂਸਟੇਬਲ 24 ਘੰਟੇ ਤਾਇਨਾਤ ਰਹਿਣਗੇ।

ਧਮਕੀਆਂ ਤੋਂ ਬਾਅਦ ਸਲਮਾਨ ਦੇ ਪਰਿਵਾਰ ‘ਚ ਦਹਿਸ਼ਤ

ਲਾਰੈਂਸ ਬਿਸ਼ਨੋਈ ਜੋ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹੈ ਉਸ ਨੇ ਇੱਕ ਵਾਰ ਫਿਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਹ ਸਾਬਤ ਹੋ ਚੁੱਕਾ ਹੈ ਕਿ ਲਾਰੈਂਸ ਦੇ ਗੁੰਡੇ ਇਸ ਤੋਂ ਪਹਿਲਾਂ ਵੀ ਇੱਕ ਵਾਰ ਸਲਮਾਨ ਖਾਨ ‘ਤੇ ਹਮਲਾ ਕਰਨ ਦੇ ਬਹੁਤ ਨੇੜੇ ਸੀ। ਇਹ ਸਭ ਜਾਣਨ ਤੋਂ ਬਾਅਦ ਸਲਮਾਨ ਖਾਨ ਦਾ ਪਰਿਵਾਰ ਦਹਿਸ਼ਤ ਵਿੱਚ ਹੈ। ਮਿਲੀ ਜਾਣਕਾਰੀ ਮੁਤਾਬਕ 19 ਮਾਰਚ ਤੋਂ ਬਾਅਦ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਨੀਂਦ ਨਹੀਂ ਆ ਰਹੀ, ਉਹ ਆਪਣੇ ਪੁੱਤਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਥੇ ਹੀ ਦੂਜੇ ਪਾਸੇ ਸਲਮਾਨ ਖਾਨ ਇਸ ਧਮਕੀ ‘ਤੇ ਸਾਧਾਰਨ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਆਪਣੇ ਪਰਿਵਾਰ ਨੂੰ ਨਾ ਘਬਰਾਉਣ ਦੀ ਸਲਾਹ ਦੇ ਰਹੇ ਹਨ।

ਲਾਰੈਂਸ ਸਲਮਾਨ ਨੂੰ ਇਸੇ ਲਈ ਦਿੰਦਾ ਹੈ ਧਮਕੀਆਂ

ਲਾਰੈਂਸ ਬਿਸ਼ਨੋਈ ਆਪਣੇ ਤਾਜ਼ਾ ਇੰਟਰਵਿਊ ਵਿੱਚ ਕਹਿ ਮੇਰਾ ਬਚਪਨ ਤੋਂ ਹੀ ਟੀਚਾ ਸਲਮਾਨ ਖਾਨ ਨੂੰ ਮਾਰਨਾ ਹੈ। ਜਦੋਂ ਮੈਂ ਚਾਰ-ਪੰਜ ਸਾਲ ਦਾ ਸੀ ਤਾਂ ਸਲਮਾਨ ਨੇ ਕਾਲਾ ਹਿਰਨ ਮਾਰਿਆ ਸੀ। ਬਿਸ਼ਨੋਈ ਭਾਈਚਾਰੇ ਦੇ ਲੋਕ ਕਾਲੇ ਹਿਰਨ ਦੀ ਪੂਜਾ ਕਰਦੇ ਹਨ। ਸਲਮਾਨ ਨੇ ਆਪਣੇ ਗੁਨਾਹ ਲਈ ਸਾਡੇ ਸਮਾਜ ਤੋਂ ਮੁਆਫੀ ਵੀ ਨਹੀਂ ਮੰਗੀ ਹੈ। ਇਸ ਦੌਰਾਨ ਬਿਸ਼ਨੋਈ ਵਾਰ-ਵਾਰ ਸਲਮਾਨ ਖਾਨ ਨੂੰ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਕਹਿ ਰਹੇ ਹਨ। ਇਸ ਕਾਰਨ ਪੁਲਸ ਨੇ ਬਿਨਾਂ ਕਿਸੇ ਲਾਪਰਵਾਹੀ ਦੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...