Salman Security: ਬਾਲੀਵੁੱਡ ਦੇ ‘ਭਾਈਜਾਨ’ ਨੂੰ ਪੁਲਿਸ ਦਾ ਪਹਿਰਾ ਨਹੀਂ ਹੈ ਪਸੰਦ

Published: 

23 Mar 2023 09:56 AM

Salman khan Police Security: ਲਾਰੈਂਸ ਬਿਸ਼ਨੋਈ ਦੀ ਧਮਕੀ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਦੇ ਇਸ ਫੈਸਲੇ ਤੋਂ ਬਾਅਦ ਸਲਮਾਨ ਖਾਨ ਖੁਦ ਪ੍ਰੇਸ਼ਾਨ ਨਜ਼ਰ ਆਏ। ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਇਸ ਤਰ੍ਹਾਂ ਨਿਗਰਾਨੀ ਹੇਠ ਰਹਿਣਾ ਪਸੰਦ ਨਹੀਂ ਕਰਦੇ। ਸਲਮਾਨ ਖਾਨ ਮੁਤਾਬਕ ਜਨਮ ਅਤੇ ਮੌਤ ਅੱਲ੍ਹਾ ਦੇ ਹੱਥ ਵਿੱਚ ਹੈ, ਜਦੋਂ ਜੋ ਹੋਣਾ ਹੈ ਉਹ ਹੋ ਜਾਵੇਗਾ।

Salman Security: ਬਾਲੀਵੁੱਡ ਦੇ ਭਾਈਜਾਨ ਨੂੰ ਪੁਲਿਸ ਦਾ ਪਹਿਰਾ ਨਹੀਂ ਹੈ ਪਸੰਦ

ਬਾਲੀਵੁੱਡ ਦੇ 'ਭਾਈਜਾਨ' ਨੂੰ ਪੁਲਿਸ ਦਾ ਪਹਿਰਾ ਨਹੀਂ ਹੈ ਪਸੰਦ

Follow Us On

ਮਨੋਰੰਜਨ ਨਿਊਜ਼: ਬਾਲੀਵੁੱਡ ਦੇ ‘ਭਾਈਜਾਨ’ ਯਾਨੀ ਸਲਮਾਨ ਖਾਨ ਇਨ੍ਹਾਂ ਦਿਨੀਂ ਕਾਫੀ ਸੁਰਖੀਆਂ ਵਿੱਚ ਹਨ। ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਉਥੇ ਹੀ ਪੁਲਿਸ ਹਿਰਾਸਤ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੇ ਇਕ ਵਾਰ ਫਿਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਧਮਕੀ ਤੋਂ ਬਾਅਦ ਸਲਮਾਨ ਖਾਨ ਦੇ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਲਮਾਨ ਖਾਨ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ।

19 ਮਾਰਚ ਨੂੰ ਧਮਕੀ ਦਿੱਤੀ ਸੀ

19 ਮਾਰਚ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਸਲਮਾਨ ਖਾਨ (Salman Khan) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਉਦੋਂ ਤੋਂ ਸਲਮਾਨ ਦੇ ਘਰ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ ਵਧਾ ਕੇ ਆਰਜ਼ੀ ਚੌਕੀ ਬਣਾ ਦਿੱਤੀ ਗਈ ਹੈ। ਇਸ ਵਿੱਚ ਦੋ ਸਹਾਇਕ ਥਾਣੇਦਾਰ ਅਤੇ 8-10 ਕਾਂਸਟੇਬਲ 24 ਘੰਟੇ ਤਾਇਨਾਤ ਰਹਿਣਗੇ।

ਧਮਕੀਆਂ ਤੋਂ ਬਾਅਦ ਸਲਮਾਨ ਦੇ ਪਰਿਵਾਰ ‘ਚ ਦਹਿਸ਼ਤ

ਲਾਰੈਂਸ ਬਿਸ਼ਨੋਈ ਜੋ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹੈ ਉਸ ਨੇ ਇੱਕ ਵਾਰ ਫਿਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਹ ਸਾਬਤ ਹੋ ਚੁੱਕਾ ਹੈ ਕਿ ਲਾਰੈਂਸ ਦੇ ਗੁੰਡੇ ਇਸ ਤੋਂ ਪਹਿਲਾਂ ਵੀ ਇੱਕ ਵਾਰ ਸਲਮਾਨ ਖਾਨ ‘ਤੇ ਹਮਲਾ ਕਰਨ ਦੇ ਬਹੁਤ ਨੇੜੇ ਸੀ। ਇਹ ਸਭ ਜਾਣਨ ਤੋਂ ਬਾਅਦ ਸਲਮਾਨ ਖਾਨ ਦਾ ਪਰਿਵਾਰ ਦਹਿਸ਼ਤ ਵਿੱਚ ਹੈ। ਮਿਲੀ ਜਾਣਕਾਰੀ ਮੁਤਾਬਕ 19 ਮਾਰਚ ਤੋਂ ਬਾਅਦ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਨੀਂਦ ਨਹੀਂ ਆ ਰਹੀ, ਉਹ ਆਪਣੇ ਪੁੱਤਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਥੇ ਹੀ ਦੂਜੇ ਪਾਸੇ ਸਲਮਾਨ ਖਾਨ ਇਸ ਧਮਕੀ ‘ਤੇ ਸਾਧਾਰਨ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਆਪਣੇ ਪਰਿਵਾਰ ਨੂੰ ਨਾ ਘਬਰਾਉਣ ਦੀ ਸਲਾਹ ਦੇ ਰਹੇ ਹਨ।

ਲਾਰੈਂਸ ਸਲਮਾਨ ਨੂੰ ਇਸੇ ਲਈ ਦਿੰਦਾ ਹੈ ਧਮਕੀਆਂ

ਲਾਰੈਂਸ ਬਿਸ਼ਨੋਈ ਆਪਣੇ ਤਾਜ਼ਾ ਇੰਟਰਵਿਊ ਵਿੱਚ ਕਹਿ ਮੇਰਾ ਬਚਪਨ ਤੋਂ ਹੀ ਟੀਚਾ ਸਲਮਾਨ ਖਾਨ ਨੂੰ ਮਾਰਨਾ ਹੈ। ਜਦੋਂ ਮੈਂ ਚਾਰ-ਪੰਜ ਸਾਲ ਦਾ ਸੀ ਤਾਂ ਸਲਮਾਨ ਨੇ ਕਾਲਾ ਹਿਰਨ ਮਾਰਿਆ ਸੀ। ਬਿਸ਼ਨੋਈ ਭਾਈਚਾਰੇ ਦੇ ਲੋਕ ਕਾਲੇ ਹਿਰਨ ਦੀ ਪੂਜਾ ਕਰਦੇ ਹਨ। ਸਲਮਾਨ ਨੇ ਆਪਣੇ ਗੁਨਾਹ ਲਈ ਸਾਡੇ ਸਮਾਜ ਤੋਂ ਮੁਆਫੀ ਵੀ ਨਹੀਂ ਮੰਗੀ ਹੈ। ਇਸ ਦੌਰਾਨ ਬਿਸ਼ਨੋਈ ਵਾਰ-ਵਾਰ ਸਲਮਾਨ ਖਾਨ ਨੂੰ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਕਹਿ ਰਹੇ ਹਨ। ਇਸ ਕਾਰਨ ਪੁਲਸ ਨੇ ਬਿਨਾਂ ਕਿਸੇ ਲਾਪਰਵਾਹੀ ਦੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version