Salman Khan House Firing: ਰਾਜਸਥਾਨ ਤੋਂ ਫੜਿਆ ਗਿਆ 5ਵਾਂ ਮੁਲਜ਼ਮ, ਗੋਲੀਬਾਰੀ ਕਰਨ ਵਾਲਿਆਂ ਦੀ ਕੀਤੀ ਸੀ ਮਦਦ | Salman Khan House Firing 5th accused arrested know full in punjabi Punjabi news - TV9 Punjabi

Salman Khan House Firing: ਰਾਜਸਥਾਨ ਤੋਂ ਫੜਿਆ ਗਿਆ 5ਵਾਂ ਮੁਲਜ਼ਮ, ਗੋਲੀਬਾਰੀ ਕਰਨ ਵਾਲਿਆਂ ਦੀ ਕੀਤੀ ਸੀ ਮਦਦ

Updated On: 

07 May 2024 12:20 PM

ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਦੇ ਮਾਮਲੇ 'ਚ ਨਵਾਂ ਅਪਡੇਟ ਆਇਆ ਹੈ। ਇਸ ਮਾਮਲੇ ਵਿੱਚ ਪੰਜਵੇਂ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਦੇ ਪੰਜਵੇਂ ਮੁਲਜ਼ਮ ਨੂੰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਹੈ।

Salman Khan House Firing: ਰਾਜਸਥਾਨ ਤੋਂ ਫੜਿਆ ਗਿਆ 5ਵਾਂ ਮੁਲਜ਼ਮ, ਗੋਲੀਬਾਰੀ ਕਰਨ ਵਾਲਿਆਂ ਦੀ ਕੀਤੀ ਸੀ ਮਦਦ

ਅਦਾਕਾਰਾ ਸਲਮਾਨ ਖਾਨ ਦੀ ਤਸਵੀਰ

Follow Us On

Bollywood superstar Salman khan house firing case: ਈਦ ਦੇ ਅਗਲੇ ਹੀ ਦਿਨ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਤੋਂ ਬਾਅਦ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ‘ਚ ਇਕ ਤੋਂ ਬਾਅਦ ਇਕ ਨਵੇਂ ਅਪਡੇਟਸ ਆ ਰਹੇ ਹਨ। ਹਾਲ ਹੀ ‘ਚ ਇਸ ਮਾਮਲੇ ‘ਚ ਮਾਮਲਾ ਉਦੋਂ ਭਖ ਗਿਆ ਜਦੋਂ ਇਸ ਮਾਮਲੇ ਦੇ ਇਕ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ।

ਪਰ ਮੁਲਜ਼ਮ ਅਨੁਜ ਥਾਪਨ ਦਾ ਪਰਿਵਾਰ ਨਿਆਂ ਦੀ ਗੁਹਾਰ ਲੈ ਕੇ ਬੰਬੇ ਹਾਈਕੋਰਟ ਪਹੁੰਚ ਗਿਆ ਹੈ। ਇਸ ਦੌਰਾਨ ਇਸ ਮਾਮਲੇ ‘ਚ ਇਕ ਨਵੀਂ ਅਪਡੇਟ ਵੀ ਆਈ ਹੈ। ਇਸ ਮਾਮਲੇ ਵਿੱਚ ਪੰਜਵੇਂ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਕੌਣ ਹੈ ਪੰਜਵਾਂ ਦੋਸ਼ੀ?

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਹੁਣ ਪੁਲਿਸ ਨੂੰ ਇਕ ਹੋਰ ਸਫਲਤਾ ਮਿਲੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇਸ ਮਾਮਲੇ ‘ਚ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿਅਕਤੀ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦਾ ਨਾਂ ਮੁਹੰਮਦ ਚੌਧਰੀ ਦੱਸਿਆ ਜਾ ਰਿਹਾ ਹੈ। ਮੁਹੰਮਦ ਚੌਧਰੀ ‘ਤੇ ਇਸ ਮਾਮਲੇ ‘ਚ ਸ਼ੂਟਰਾਂ ਦੀ ਮਦਦ ਕਰਨ ਦਾ ਇਲਜ਼ਾਮ ਹੈ। ਸੂਤਰਾਂ ਦੀ ਮੰਨੀਏ ਤਾਂ ਉਕਤ ਵਿਅਕਤੀ ਨੇ ਦੋ ਸ਼ੂਟਰਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਦੀ ਪੈਸੇ ਲੈ ਕੇ ਮਦਦ ਕੀਤੀ ਸੀ।

ਇਹ ਵੀ ਪੜ੍ਹੋ- Tania Birthday: ਬਾਲੀਵੁੱਡ ਦੀ ਵੱਡੀ ਫਿਲਮ ਦਾ ਰੋਲ ਠੁਕਰਾਉਣ ਵਾਲੀ ਤਾਨੀਆ ਅੱਜ ਕਰ ਰਹੀ ਹੈ ਪਾਲੀਵੁੱਡ ਤੇ ਰਾਜ

ਅਨੁਜ ਥਾਪਨ ਦੇ ਨਾਲ ਕੀ ਹੋਇਆ?

ਸਲਮਾਨ ਖਾਨ ਗੋਲੀਬਾਰੀ ਮਾਮਲੇ ‘ਚ ਨਜ਼ਰਬੰਦ ਕੀਤੇ ਗਏ ਮੁਲਜ਼ਮ ਅਨੁਜ ਥਾਪਨ ਦੀ ਜੇਲ ‘ਚ ਮੌਤ ਹੋ ਗਈ। ਇਸ ਤੋਂ ਬਾਅਦ ਮਾਮਲਾ ਗੁੰਝਲਦਾਰ ਹੋ ਗਿਆ। ਅਨੁਜ ਥਾਪਨ ਦੀ ਖੁਦਕੁਸ਼ੀ ਦੀ ਥਿਊਰੀ ਨੂੰ ਉਸ ਦੇ ਪਰਿਵਾਰ ਨੇ ਗਲਤ ਸਾਬਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਪਰਿਵਾਰ ਦਾ ਮੰਨਣਾ ਹੈ ਕਿ ਪੁਲਿਸ ਹਿਰਾਸਤ ਵਿੱਚ ਉਸਦੀ ਮੌਤ ਸ਼ੱਕੀ ਹੈ ਅਤੇ ਇਸਦੀ ਸਹੀ ਜਾਂਚ ਹੋਣੀ ਚਾਹੀਦੀ ਹੈ। ਪਰਿਵਾਰਕ ਮੈਂਬਰਾਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਖੁਦਕੁਸ਼ੀ ਕੀਤੀ ਹੈ।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਲਾਰੇਂਸ ਬਿਸ਼ਨੋਈ ਅਤੇ ਉਸਦੇ ਗੈਂਗ ਦਾ ਨਾਮ ਸਾਹਮਣੇ ਆਇਆ ਹੈ ਅਤੇ ਲਾਰੇਂਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੇ ਇਸ ਮਾਮਲੇ ਦੀ ਜ਼ਿੰਮੇਵਾਰੀ ਲਈ ਹੈ।

Exit mobile version