ਸ਼ੂਟਰਾਂ ਕੋਲ ਸਨ 40 ਗੋਲੀਆਂ, 3 ਵਾਰ ਬਦਲੇ ਕੱਪੜੇ… ਸਲਮਾਨ ਖਾਨ ਦੇ ਘਰ ਫਾਇਰਿੰਗ ਦੀ ਇੰਝ ਰਚੀ ਗਈ ਸਾਜ਼ਿਸ਼ | Salman Khan House Firing Case Mumbai police presented his side in court 40 bullets full detail in punjabi Punjabi news - TV9 Punjabi

ਸ਼ੂਟਰਾਂ ਕੋਲ ਸਨ 40 ਗੋਲੀਆਂ, 3 ਵਾਰ ਬਦਲੇ ਕੱਪੜੇ ਸਲਮਾਨ ਖਾਨ ਦੇ ਘਰ ਫਾਇਰਿੰਗ ਦੀ ਇੰਝ ਰਚੀ ਗਈ ਸਾਜ਼ਿਸ਼

Updated On: 

25 Apr 2024 18:17 PM

Salman Khan House Firing Case: ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ 14 ਅਪ੍ਰੈਲ ਦੀ ਸਵੇਰ ਨੂੰ ਹੋਈ ਗੋਲੀਬਾਰੀ ਮਾਮਲੇ 'ਚ ਗ੍ਰਿਫਤਾਰ ਦੋਵੇਂ ਮੁਲਜ਼ਮਾਂ ਨੂੰ ਵੀਰਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਕ੍ਰਾਈਮ ਬ੍ਰਾਂਚ ਨੇ ਦੋ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਬਾਰੇ ਕਈ ਵੱਡੇ ਖੁਲਾਸੇ ਕੀਤੇ ਹਨ।

ਸ਼ੂਟਰਾਂ ਕੋਲ ਸਨ 40 ਗੋਲੀਆਂ, 3 ਵਾਰ ਬਦਲੇ ਕੱਪੜੇ ਸਲਮਾਨ ਖਾਨ ਦੇ ਘਰ ਫਾਇਰਿੰਗ ਦੀ ਇੰਝ ਰਚੀ ਗਈ ਸਾਜ਼ਿਸ਼

ਸਲਮਾਨ ਖਾਨ ਦੇ ਘਰ ਫਾਇਰਿੰਗ ਦਾ ਮਾਮਲਾ

Follow Us On

Salman Khan House Firing Case: 14 ਅਪ੍ਰੈਲ ਦੀ ਸਵੇਰ ਨੂੰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਹੋਈ ਗੋਲੀਬਾਰੀ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਵੀਰਵਾਰ (25 ਅਪ੍ਰੈਲ) ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਗੋਲੀ ਚਲਾਉਣ ਵਾਲੇ ਦੋ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ 4 ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ ਗਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ 29 ਅਪ੍ਰੈਲਲ ਤੱਕ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

ਇਸ ਦੌਰਾਨ ਕ੍ਰਾਈਮ ਬ੍ਰਾਂਚ ਨੇ ਦੋ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਬਾਰੇ ਕਈ ਵੱਡੇ ਖੁਲਾਸੇ ਵੀ ਕੀਤੇ ਹਨ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਮੁਲਜ਼ਮਾਂ ਕੋਲ ਕੁੱਲ 40 ਗੋਲੀਆਂ ਸਨ। ਇਨ੍ਹਾਂ ਵਿਚੋਂ 17 ਬਰਾਮਦ ਹੋਈਆਂ ਹਨ, ਜਦੋਂ ਕਿ 5 ਗੋਲੀਆਂ ਚਲਾਈਆਂ ਗਈਆਂ ਸਨ। 40 ਵਿੱਚੋਂ 18 ਗੋਲੀਆਂ ਅਜੇ ਤੱਕ ਨਹੀਂ ਮਿਲੀਆਂ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

ਸਲਮਾਨ ਦੇ ਘਰ ਫਾਇਰਿੰਗ ਦੀ ਇੰਝ ਰਚੀ ਗਈ ਸੀ ਸਾਜ਼ਿਸ਼

ਇਸ ਦੌਰਾਨ ਕ੍ਰਾਈਮ ਬ੍ਰਾਂਚ ਨੇ ਅਦਾਲਤ ‘ਚ ਦੱਸਿਆ ਕਿ ਦੋਵੇਂ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਕੋਲ ਵਾਰਦਾਤ ਸਮੇਂ 2 ਪਿਸਤੌਲ, 2 ਮੈਗਜ਼ੀਨ ਅਤੇ 40 ਗੋਲੀਆਂ ਸਨ। ਉਹ ਸਲਮਾਨ ਖਾਨ ਦੇ ਘਰ ‘ਤੇ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਸਨ। ਘਰ ਦੇ ਬਾਹਰ ਗੋਲੀਬਾਰੀ ਕਰਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੇ ਤਿੰਨ ਵਾਰ ਆਪਣੇ ਕੱਪੜੇ ਬਦਲੇ ਅਤੇ ਆਪਣਾ ਹੁਲੀਆ ਵੀ ਬਦਲਣ ਦੀ ਕੋਸ਼ਿਸ਼ ਕੀਤੀ, ਤਾਂ ਜੋ ਕੋਈ ਉਨ੍ਹਾਂ ਨੂੰ ਪਛਾਣ ਨਾ ਸਕੇ।

ਸਰਕਾਰੀ ਵਕੀਲ ਨੇ ਵੀ ਮਾਮਲੇ ‘ਚ ਕਈ ਵੱਡੇ ਖੁਲਾਸੇ ਕੀਤੇ ਹਨ। ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਮੁਲਜ਼ਮਾ ਬਿਹਾਰ ਦੇ ਰਹਿਣ ਵਾਲੇ ਹਨ। ਅਜਿਹੇ ‘ਚ ਇਨ੍ਹਾਂ ਦੋਹਾਂ ਦੀ ਮਦਦ ਕੌਣ ਕਰ ਰਿਹਾ ਸੀ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਇਹ ਵੀ ਦੱਸਿਆ ਗਿਆ ਹੈ ਕਿ ਦੋਵਾਂ ਸ਼ੂਟਰਾਂ ਦੀ ਸਲਮਾਨ ਖਾਨ ਨਾਲ ਕੋਈ ਦੁਸ਼ਮਣੀ ਨਹੀਂ ਸੀ।

ਇਹ ਵੀ ਪੜ੍ਹੋ – ਤਾਪੀ ਨਦੀ ਚੋਂ ਮਿਲੀ ਦੂਜੀ ਬੰਦੂਕ, ਸਲਮਾਨ ਖਾਨ ਦੇ ਘਰ ਫਾਇਰਿੰਗ ਲਈ ਕੀਤੀ ਸੀ ਵਰਤੋਂ

ਸ਼ੂਟਰਾਂ ਨੂੰ ਕੌਣ ਅਤੇ ਕਿਵੇਂ ਦੇ ਰਿਹਾ ਸੀ ਹੁਕਮ?

ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਕਿਉਂ ਹੋਈ? ਦੋ ਸ਼ੂਟਰਾਂ ਨੂੰ ਕੌਣ ਅਤੇ ਕਿਵੇਂ ਹੁਕਮ ਦੇ ਰਿਹਾ ਸੀ? ਰਾਜਸਥਾਨ, ਪੰਜਾਬ, ਹਰਿਆਣਾ ਸਮੇਤ ਵੱਖ-ਵੱਖ ਰਾਜਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕ ਕੌਣ ਹਨ? ਫਿਲਹਾਲ ਪੁਲਿਸ ਇਨ੍ਹਾਂ ਸਵਾਲਾਂ ਦੇ ਜਵਾਬ ਲੱਭ ਰਹੀ ਹੈ। ਮੁਲਜ਼ਮ ਸਾਗਰ ਪਾਲ ਅਤੇ ਵਿੱਕੀ ਗੁਪਤਾ ਦਾ ਪਿਛੋਕੜ ਜਾਣਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਕੋਲ ਦੋ ਮੋਬਾਈਲ ਫੋਨ ਸਨ, ਜਿਨ੍ਹਾਂ ਵਿੱਚੋਂ ਇੱਕ ਬਰਾਮਦ ਕਰ ਲਿਆ ਗਿਆ ਹੈ। ਦੋਵਾਂ ਨੇ ਇਸ ਨੂੰ ਤੋੜ ਕੇ ਸੁੱਟ ਦਿੱਤਾ ਸੀ। ਪਰ ਟੁੱਟਿਆ ਫ਼ੋਨ ਪੁਲਿਸ ਕੋਲ ਹੈ। ਦੂਜੇ ਦੀ ਭਾਲ ਜਾਰੀ ਹੈ।

ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਵੇਂ ਮੁਲਜ਼ਮ ਕਿਸ ਤੀਜੇ ਵਿਅਕਤੀ ਦੇ ਸੰਪਰਕ ਵਿਚ ਸਨ? ਦਰਅਸਲ ਦੋਵੇਂ ਕਿਸੇ ਨਾਲ ਗੱਲ ਕਰ ਰਹੇ ਸਨ। ਉਹ ਵਾਈਫਾਈ ਦਾ ਇਸਤੇਮਾਲ ਕਰਕੇ ਇੰਟਰਨੈੱਟ ਚਲਾ ਰਹੇ ਸਨ। ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਵਿੱਚ ਦੱਸਿਆ ਹੈ ਕਿ ਦੋਵੇਂ ਜਾਂਚ ਵਿੱਚ ਪੁਲਿਸ ਦੀ ਮਦਦ ਕਰ ਰਹੇ ਹਨ। ਉਨ੍ਹਾਂ ਨੂੰ ਜਿਨ੍ਹਾ ਪਤਾ ਸੀ, ਪੁਲਿਸ ਨੂੰ ਉਹ ਸਭ ਕੁਝ ਦੱਸ ਦਿੱਤਾ ਹੈ। ਇਸ ਕਾਰਨ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇ।

Exit mobile version