ਫਿਲਮ ਐਮਰਜੰਸੀ ‘ਤੇ SGPC ਨੇ ਜਤਾਇਆ ਇਤਰਾਜ਼, ਕੰਗਣਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ

Updated On: 

22 Aug 2024 10:58 AM

Kangana Ranaut Emergency Movie: ਫਿਲਮ ਸਿੱਖਾਂ 'ਤੇ ਪੰਜਾਬ ਵਿਰੋਧੀ ਪ੍ਰਗਟਾਵਾ ਕਰਕੇ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰ ਕੰਗਨਾ ਰਣੌਤ ਵੱਲੋਂ ਜਾਣਬੁੱਝ ਕੇ ਬਣਾਈ ਗਈ ਹੈ ਅਤੇ ਇਸ ਦਾ ਮੰਤਵ ਸਿੱਖਾਂ ਦੀ ਕਿਰਦਾਰਕੁਸ਼ੀ ਕਰਨਾ ਹੈ। ਇਸ ਨੂੰ ਸਿੱਖ ਕੌਮ ਕਦੇ ਵੀ ਬਾਦਸ਼ਾਹਤ ਨਹੀਂ ਕਰ ਸਕਦੀ।

ਫਿਲਮ ਐਮਰਜੰਸੀ ਤੇ SGPC ਨੇ ਜਤਾਇਆ ਇਤਰਾਜ਼, ਕੰਗਣਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ
Follow Us On

Kangana Ranaut Emergency Movie: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ਐਮਰਜੰਸੀ `ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਫਿਲਮ ‘ਤੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਫਿਲਮ ਸਿੱਖਾਂ ‘ਤੇ ਪੰਜਾਬ ਵਿਰੋਧੀ ਪ੍ਰਗਟਾਵਾ ਕਰਕੇ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰ ਕੰਗਨਾ ਰਣੌਤ ਵੱਲੋਂ ਜਾਣਬੁੱਝ ਕੇ ਬਣਾਈ ਗਈ ਹੈ ਅਤੇ ਇਸ ਦਾ ਮੰਤਵ ਸਿੱਖਾਂ ਦੀ ਕਿਰਦਾਰਕੁਸ਼ੀ ਕਰਨਾ ਹੈ। ਇਸ ਨੂੰ ਸਿੱਖ ਕੌਮ ਕਦੇ ਵੀ ਬਾਦਸ਼ਾਹਤ ਨਹੀਂ ਕਰ ਸਕਦੀ।

ਐਡਵੋਕੇਟ ਧਾਮੀ ਨੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਐਮਰਜੰਸੀ ਫਿਲਮ ਦੇ ਜਾਰੀ ਕੀਤੇ ਗਏ ਅੰਸ਼ਾਂ ਤੋਂ ਇਹੀ ਸਪਸ਼ਟ ਹੁੰਦਾ ਹੈ ਕਿ ਇਸ ‘ਚ ਸਿੱਖਾਂ ਦੇ ਕਿਰਦਾਰ ਨੂੰ ਜਾਣਬੁੱਝ ਕੇ ਗਲਤ ਪੇਸ਼ ਕੀਤਾ ਗਿਆ ਹੈ। ਇਸ ਵਿੱਚ ਉਨ੍ਹਾਂ ਨੂੰ ਦਹਿਸ਼ਤਗਰਦ ਵੱਜੋਂ ਦਿਖਾਇਆ ਗਿਆ ਹੈ। ਇਹ ਇੱਕ ਗਹਿਰੀ ਸਾਜ਼ਸ਼ ਦਾ ਹਿੱਸਾ ਹੈ।

ਇਹ ਵੀ ਪੜ੍ਹੋ: Stree 2: ਨਾ CGI ਤੇ ਨਾ ਹੀ VFX, ਮਿਲ ਗਈ ਅਸਲੀ ਸਰਕਟੇ ਦੀ ਫੋਟੋ, ਉਸਦੇ ਸਾਹਮਣੇ ਬੱਚੇ ਲੱਗ ਰਹੇ ਸ਼ਰਧਾ ਤੇ ਰਾਜਕੁਮਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਸਿੱਖ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫਿਲਮ ਪੰਜਾਬ 95 ‘ਚ 85 ਕੱਟ ਲਗਾਏ ਗਏ ਸਨ ਜਿਸ ਤੋਂ ਬਾਅਦ ਇਸ ਫਿਲਸ ਨੂੰ ਰਿਲੀਜ਼ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਸੀ।

ਸਿੱਖਾਂ ਨੂੰ ਗਲਤ ਤਰੀਕੇ ਨਾਲ ਕੀਤਾ ਜਾ ਰਿਹਾ ਪੇਸ਼

ਦੂਜੇ ਪਾਸੇ ਸਿੱਖ ਕੌਮ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ ਐਮਰਜੰਸੀ ਫਿਲਮ ਨੂੰ ਤੁਰੰਤ ਰਿਲੀਜ਼ ਕਰਨ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਸਰਕਾਰਾਂ ਦੇ ਦੁਹਰੇ ਮਾਪਦੰਡ ਦਿਖਾਉਂਦਾ ਜੋ ਕਿ ਦੇਸ਼ ਦੇ ਹੱਕ ਵਿੱਚ ਨਹੀਂ ਹਨ ਲਿਹਾਜਾ ਸਰਕਾਰ ਨੂੰ ਇਸ ਉੱਤੇ ਮੰਥਨ ਕਰਨ ਦੀ ਸਖ਼ਤ ਲੋੜ ਹੈ।

ਧਾਮੀ ਨੇ ਕਿਹਾ ਕਿ ਫਿਲਮਾਂ ਨਾਲ ਸਬੰਧਤ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਫਿਲਮਾਂ ਵਿੱਚ ਸਿੱਖ ਕਿਰਦਾਰਾਂ ਤੇ ਸਿੱਖਾਂ ਦੇ ਧਾਰਮਿਕ ਸਰੋਕਾਰਾਂ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ ਜਿਸ ਕਾਰਨ ਸਿੱਖ ਭਾਵਨਾਵਾਂ ਨੂੰ ਸੱਟ ਲੱਗੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਣ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਨਵ ਨੂੰ ਅਪੀਲ ਕੀਤੀ ਕਿ ਇਸ ਫਿਲਮ ‘ਤੇ ਤੁਰੰਤ ਰੋਕ ਲਗਾਈ ਜਾਵੇ।

Exit mobile version