AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਟਾਈਗਰ-3 ‘ਚ ਨਜ਼ਰ ਆਉਣਗੇ ਸ਼ਾਹਰੁਖ ਖਾਨ

ਅੱਜ ਕੱਲ੍ਹ ਬਾਲੀਵੁੱਡ ਅਤੇ ਸਿਨੇਮਾ ਹਾਲ ਵਿੱਚ ਇੱਕ ਹੀ ਨਾਮ ਹੈ, ਜਿਸਦੀ ਹਰ ਪਾਸੇ ਚਰਚਾ ਹੋ ਰਹੀ ਹੈ, ਉਹ ਹੈ ਪਠਾਨ। ਫਿਲਮ ਪਠਾਨ ਦੇ ਰਿਲੀਜ਼ ਹੁੰਦੇ ਹੀ ਇਸ ਨੇ ਦੁਨੀਆ ਭਰ ਦੇ ਹਿੰਦੀ ਸਿਨੇਮਾ ਪ੍ਰੇਮੀਆਂ ਦੇ ਦਿਲਾਂ 'ਤੇ ਕਬਜ਼ਾ ਕਰ ਲਿਆ ਹੈ।

ਟਾਈਗਰ-3 'ਚ ਨਜ਼ਰ ਆਉਣਗੇ ਸ਼ਾਹਰੁਖ ਖਾਨ
tv9-punjabi
| Published: 26 Jan 2023 13:13 PM IST
Share
ਅੱਜ ਕੱਲ੍ਹ ਬਾਲੀਵੁੱਡ ਅਤੇ ਸਿਨੇਮਾ ਹਾਲ ਵਿੱਚ ਇੱਕ ਹੀ ਨਾਮ ਹੈ, ਜਿਸਦੀ ਹਰ ਪਾਸੇ ਚਰਚਾ ਹੋ ਰਹੀ ਹੈ, ਉਹ ਹੈ ਪਠਾਨ। ਫਿਲਮ ਪਠਾਨ ਦੇ ਰਿਲੀਜ਼ ਹੁੰਦੇ ਹੀ ਇਸ ਨੇ ਦੁਨੀਆ ਭਰ ਦੇ ਹਿੰਦੀ ਸਿਨੇਮਾ ਪ੍ਰੇਮੀਆਂ ਦੇ ਦਿਲਾਂ ‘ਤੇ ਕਬਜ਼ਾ ਕਰ ਲਿਆ ਹੈ। ਇਸ ਫਿਲਮ ਨਾਲ ਸ਼ਾਹਰੁਖ ਖਾਨ ਚਾਰ ਸਾਲ ਬਾਅਦ ਵੱਡੇ ਪਰਦੇ ‘ਤੇ ਵਾਪਸੀ ਕਰ ਰਹੇ ਹਨ। ਫਿਲਮ ‘ਚ ਉਨ੍ਹਾਂ ਦੇ ਕੰਮ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਸਰਾਹਿਆ ਜਾ ਰਿਹਾ ਹੈ। ਪਰ ਸਿਨੇਮਾ ਹਾਲ ‘ਚ ਬੈਠੇ ਦਰਸ਼ਕਾਂ ਦੀ ਖੁਸ਼ੀ ਉਦੋਂ ਦੁੱਗਣੀ ਹੋ ਜਾਂਦੀ ਹੈ ਜਦੋਂ ਉਹ ਸਲਮਾਨ ਖਾਨ ਦੀ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸ ਕੀ ਜਾਨ’ ਦਾ ਟੀਜ਼ਰ ਦੇਖ ਰਹੇ ਹਨ। ਵੱਡੇ ਪਰਦੇ ‘ਤੇ ਸਲਮਾਨ ਖਾਨ ਦੀ ਆਉਣ ਵਾਲੀ ਫਿਲਮ ਦੇ ਟੀਜ਼ਰ ਨੂੰ ਲੈ ਕੇ ਦਰਸ਼ਕ ਖੂਬ ਮਸਤੀ ਕਰ ਰਹੇ ਹਨ। ਉਨ੍ਹਾਂ ਲਈ ਡਬਲ ਬੋਨਾਂਜ਼ਾ ਲੱਗਦਾ ਹੈ। ਪਰ ਫਿਲਮ ਦੇ ਕੁਝ ਸੀਨਜ਼ ਨੂੰ ਦੇਖ ਕੇ ਲੱਗਦਾ ਹੈ ਕਿ ਸ਼ਾਹਰੁਖ ਖਾਨ ਸਲਮਾਨ ਖਾਨ ਨਾਲ ਟਾਈਗਰ-3 ‘ਚ ਨਜ਼ਰ ਆ ਸਕਦੇ ਹਨ। ਦਰਸ਼ਕ ਇਸ ਗੱਲ ਦਾ ਅੰਦਾਜ਼ਾ ਫਿਲਮ ਪਠਾਨ ਦੇ ਉਸ ਸੀਨ ਤੋਂ ਲਗਾ ਰਹੇ ਹਨ ਜਿਸ ‘ਚ ਟਾਈਗਰ (ਸਲਮਾਨ ਖਾਨ) ਪਠਾਨ (ਸ਼ਾਹਰੁਖ ਖਾਨ) ਨੂੰ ਬਚਾਉਣ ਲਈ ਪਹੁੰਚ ਜਾਂਦਾ ਹੈ। ਪਠਾਨ ਦੀ ਜਾਨ ਬਚਾਉਣ ਤੋਂ ਬਾਅਦ ਟਾਈਗਰ ਕਹਿੰਦੇ ਹਨ, ‘ਵੱਡੇ ਮਿਸ਼ਨ ‘ਤੇ ਜਾ ਰਿਹਾ ਹਾਂ। ਟਾਈਗਰ ਨੂੰ ਪਠਾਨ ਦੀ ਲੋੜ ਹੋ ਸਕਦੀ ਹੈ। ਕੀ ਤੁਸੀਂ ਜ਼ਿੰਦਾ ਹੋਵੋਗੇ?’ ਪਠਾਨ ਵੀ ਟਾਈਗਰ ਨਾਲ ਵਾਅਦਾ ਕਰਦਾ ਹੈ ਕਿ ਉਹ ਜ਼ਰੂਰ ਆਵੇਗਾ। ਫਿਲਮ ਦੇ ਇਸ ਡਾਇਲਾਗ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ‘ਟਾਈਗਰ 3’ ‘ਚ ਸ਼ਾਹਰੁਖ ਖਾਨ ਨਜ਼ਰ ਆ ਸਕਦੇ ਹਨ।

ਪਠਾਨ ਨੇ ਪਹਿਲੇ ਦਿਨ 54 ਕਰੋੜ ਦੀ ਕਮਾਈ ਕੀਤੀ

ਸ਼ਾਹਰੁਖ ਖਾਨ ਦੇ ਇਸ ਕ੍ਰੇਜ਼ ਦੀ ਵਜ੍ਹਾ ਹੈ ਕਿ ਇਸ ਫਿਲਮ ਨੇ ਰਿਲੀਜ਼ ਦੇ ਪਹਿਲੇ ਹੀ ਦਿਨ 54 ਕਰੋੜ ਰੁਪਏ ਕਮਾ ਲਏ ਹਨ। ਸ਼ਾਹਰੁਖ ਖਾਨ ਦੇ ਪ੍ਰਸ਼ੰਸਕ ਨੱਚਦੇ ਹੋਏ ਸਿਨੇਮਾ ਹਾਲ ਤੋਂ ਬਾਹਰ ਨਿਕਲ ਰਹੇ ਹਨ। ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਉਹ ਇਸ ਫਿਲਮ ਨੂੰ ਦੇਖਣ ਲਈ ਫਿਰ ਤੋਂ ਸਿਨੇਮਾ ਘਰਾਂ ‘ਚ ਆਉਣਗੇ। ਇਸ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ‘ਚ ਇਹ ਫਿਲਮ ਕਮਾਈ ਦੇ ਮਾਮਲੇ ‘ਚ ਕਈ ਨਵੇਂ ਰਿਕਾਰਡ ਬਣਾਉਣ ਜਾ ਰਹੀ ਹੈ। ਪਠਾਨ ਨੇ ਪਹਿਲੇ ਦਿਨ ਦੀ ਕਮਾਈ ਦੇ ਮਾਮਲੇ ਵਿੱਚ ਕੇਜੀਐਫ-2 ਨੂੰ ਵੀ ਹਰਾਇਆ ਹੈ।

KGF-2 ਨੇ 53.95 ਕਰੋੜ ਦਾ ਕਾਰੋਬਾਰ ਕੀਤਾ

ਪਠਾਨ ਤੋਂ ਪਹਿਲਾਂ, KGF-2 ਨੇ ਆਪਣੀ ਰਿਲੀਜ਼ ਦੇ ਪਹਿਲੇ ਦਿਨ 53.95 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ। ਹੁਣ ਸ਼ਾਹਰੁਖ ਖਾਨ ਦੀ ਫਿਲਮ ਪਠਾਨ ਨੇ ਇਸ ਰਿਕਾਰਡ ਨੂੰ ਤੋੜਦਿਆਂ 54 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ। ਇਸ ਤਰ੍ਹਾਂ ਪਠਾਨ ਹੁਣ ਭਾਰਤੀ ਸਿਨੇਮਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਓਪਨਿੰਗ ਕਲੈਕਸ਼ਨ ਵਾਲੀ ਫਿਲਮ ਬਣ ਗਈ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...