ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Gufi Paintal Passes Away: ਨਹੀਂ ਰਹੇ ਮਹਾਭਾਰਤ ਦੇ ਸ਼ਕੁਨੀ ਮਾਮਾ, ਕਈ ਦਿਨਾਂ ਤੋਂ ਹਸਪਤਾਲ ‘ਚ ਸਨ ਦਾਖ਼ਲ

Gufi Paintal Passes Away: ਮਸ਼ਹੂਰ ਟੀਵੀ ਸੀਰੀਅਲ ਮਹਾਭਾਰਤ ਦੀ ਸ਼ਕੁਨੀ ਮਾਮਾ ਉਰਫ਼ ਗੁਫੀ ਪੇਂਟਲ ਦਾ ਦਿਹਾਂਤ ਹੋ ਗਿਆ ਹੈ। ਗੁਫੀ ਪੇਂਟਲ ਲੰਬੇ ਸਮੇਂ ਤੋਂ ਬਿਮਾਰ ਸਨ। ਹਸਪਤਾਲ ਵਿੱਚ ਉਸ ਦਾ ਇਲਾਜ ਲਗਾਤਾਰ ਚੱਲ ਰਿਹਾ ਸੀ।

Gufi Paintal Passes Away: ਨਹੀਂ ਰਹੇ ਮਹਾਭਾਰਤ ਦੇ ਸ਼ਕੁਨੀ ਮਾਮਾ, ਕਈ ਦਿਨਾਂ ਤੋਂ ਹਸਪਤਾਲ ‘ਚ ਸਨ ਦਾਖ਼ਲ
Follow Us
tv9-punjabi
| Updated On: 05 Jun 2023 12:13 PM
Gufi Paintal Passes Away: ਮਸ਼ਹੂਰ ਟੀਵੀ ਸੀਰੀਅਲ ਮਹਾਭਾਰਤ ਵਿੱਚ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾਉਣ ਵਾਲੇ ਗੁਫੀ ਪੇਂਟਲ ਇਸ ਦੁਨੀਆਂ ਵਿੱਚ ਨਹੀਂ ਰਹੇ। ਕੁਝ ਦਿਨ ਪਹਿਲਾਂ ਗੁਫੀ ਪੇਂਟਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਵਿਚਾਲੇ ਖਬਰ ਆਈ ਕਿ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਪਰ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਅਦਾਕਾਰ ਦੀ ਮੌਤ ਦਿਲ ਦੀ ਧੜਕਨ ਰੁਕਣ ਕਾਰਨ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅਦਾਕਾਰ ਦੇ ਪਰਿਵਾਰ ਨੇ ਇੱਕ ਬਿਆਨ ਵਿੱਚ ਕਿਹਾ, “ਡੂੰਘੇ ਦੁੱਖ ਦੇ ਨਾਲ, ਅਸੀਂ ਆਪਣੇ ਪਿਤਾ ਗੁਫੀ ਪੇਂਟਲ (ਸ਼ਕੁਨੀ ਮਾਮਾ) ਦੇ ਦੇਹਾਂਤ ਬਾਰੇ ਸੂਚਿਤ ਕਰ ਰਹੇ ਹਾਂ। ਉਨ੍ਹਾਂ ਦਾ ਅੱਜ ਸਵੇਰੇ ਪਰਿਵਾਰ ਦੀ ਮੌਜੂਦਗੀ ਵਿੱਚ ਦੇਹਾਂਤ ਹੋ ਗਿਆ।
View this post on Instagram

A post shared by Gufi Paintal (@gufi.paintal)

ਗੋਫੀ ਪੈਂਟਲ ਲੰਬੇ ਸਮੇਂ ਤੋਂ ਉਮਰ ਸੰਬੰਧੀ ਕਈ ਬੀਮਾਰੀਆਂ ਨਾਲ ਜੂਝ ਰਹੇ ਸਨ। ਗੁਫੀ ਪੈਂਟਲ ਦੀ ਸਿਹਤ ਵਿਗੜਨ ਤੋਂ ਬਾਅਦ 31 ਮਈ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇੱਕ ਅਭਿਨੇਤਾ ਹੋਣ ਤੋਂ ਇਲਾਵਾ, ਗੁਫੀ ਨੇ ਕੁਝ ਟੀਵੀ ਸ਼ੋਅ ਅਤੇ ਸ਼੍ਰੀ ਚੈਤਨਯ ਮਹਾਪ੍ਰਭੂ ਨਾਮ ਦੀ ਇੱਕ ਫਿਲਮ ਦਾ ਨਿਰਦੇਸ਼ਨ ਵੀ ਕੀਤਾ ਸੀ। ਉਹ ਬੀਆਰ ਫਿਲਮਸ ਨਾਲ ਐਸੋਸੀਏਟ ਡਾਇਰੈਕਟਰ, ਕਾਸਟਿੰਗ ਡਾਇਰੈਕਟਰ ਅਤੇ ਪ੍ਰੋਡਕਸ਼ਨ ਡਿਜ਼ਾਈਨਰ ਵਜੋਂ ਵੀ ਕੰਮ ਕਰ ਚੁੱਕੇ ਹਨ।
ਗੁਫੀ ਪੇਂਟਲ ਮਸ਼ਹੂਰ ਕਾਮੇਡੀਅਨ ਪੇਂਟਲ ਦਾ ਭਰਾ ਹਨ, ਜਿਨ੍ਹਾਂ ਨੇ ਸੱਤੇ ਪੇ ਸੱਤਾ, ਰਫੂ ਚੱਕਰ, ਪਰਿਚੈਅ ਅਤੇ ਹੋਰਨਾ ਕਈ ਫਿਲਮਾਂਵਿੱਚ ਕੰਮ ਕੀਤਾ ਹੈ। ਗੁਫੀ ਪੇਂਟਲ ਆਪਣੀ ਦਮਦਾਰ ਅਦਾਕਾਰੀ ਲਈ ਵੀ ਜਾਣੇ ਜਾਂਦੇ ਸਨ। ਪਰ ਮਹਾਭਾਰਤ ਵਿੱਚ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾ ਕੇ ਉਨ੍ਹਾਂ ਨੂੰ ਜਿੰਨੀ ਪ੍ਰਸਿੱਧੀ ਮਿਲੀ, ਉਹ ਕਿਸੇ ਹੋਰ ਕਿਰਦਾਰ ਨੂੰ ਨਹੀਂ ਮਿਲੀ। ਉਨ੍ਹਾਂ ਦੇ ਕੰਮ ਦੀ ਸਭ ਨੇ ਸ਼ਲਾਘਾ ਕੀਤੀ ਸੀ। ਗੁਫੀ ਨੇ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੀ 1994 ਦੀ ਫਿਲਮ ਸੁਹਾਗ ਵਿੱਚ ਉਨ੍ਹਾਂ ਦੇ ਮਾਮੇ ਦੀ ਭੂਮਿਕਾ ਵੀ ਨਿਭਾਈ ਸੀ। ਉਨ੍ਹਾਂ ਦੀਆਂ ਫਿਲਮਾਂ ਦੀ ਸੂਚੀ ਵਿੱਚ ਦਿਲਗੀ (1978), ਦੇਸ ਪਰਦੇਸ (1978), ਦਵਾ (1997) ਅਤੇ ਸਮਰਾਟ ਐਂਡ ਕੰਪਨੀ ਫਿਲਮਾਂ ਸ਼ਾਮਲ ਹਨ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...