Sidhu Moose Wala: ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਭਾਵੁਕ ਹੋਈ ਮਾਤਾ ਚਰਨ ਕੌਰ, ਕਿਹਾ- ‘ਅੱਜ ਆ ਰਹੀ ਹੈ ਤੁਹਾਡੀ ਬਹੁਤ ਯਾਦ’

Published: 

11 Jun 2023 15:26 PM

Sidhu Moose Wala Birth Anniversary:ਗਾਇਕ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਮਾਤਾ ਨੇ ਉਨ੍ਹਾਂ ਨੂੰ ਯਾਦ ਕੀਤਾ ਹੈ ਅਤੇ ਉਨ੍ਹਾਂ ਦੇ ਨਾਂ ਇੱਕ ਭਾਵੁਕ ਨੋਟ ਵੀ ਲਿਖਿਆ ਹੈ। ਅੱਜ ਸਿੱਧੂ ਮੂਸੇਵਾਲਾ ਜਿਉਂਦਾ ਹੁੰਦਾ ਤਾਂ 30 ਸਾਲ ਦਾ ਹੋਣਾ ਸੀ।

Sidhu Moose Wala: ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਭਾਵੁਕ ਹੋਈ ਮਾਤਾ ਚਰਨ ਕੌਰ, ਕਿਹਾ- ਅੱਜ ਆ ਰਹੀ ਹੈ ਤੁਹਾਡੀ ਬਹੁਤ ਯਾਦ

Image Credit source: Instagram

Follow Us On

Singer Sidhu Moose Wala Birthday: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਕਾਰਨ ਪੂਰੀ ਦੁਨੀਆ ‘ਚ ਸੋਗ ਦੀ ਲਹਿਰ ਹੈ। ਗਾਇਕ ਦੇ ਗੀਤ ਅੰਤਰਰਾਸ਼ਟਰੀ ਪੱਧਰ ‘ਤੇ ਸੁਣੇ ਗਏ ਅਤੇ ਪ੍ਰਸ਼ੰਸਕਾਂ ਨੇ ਵੀ ਉਨ੍ਹਾਂ ਦੇ ਗੀਤਾਂ ਨੂੰ ਸੁਣਨਾ ਪਸੰਦ ਕੀਤਾ। ਕਿਸੇ ਨੂੰ ਉਮੀਦ ਨਹੀਂ ਸੀ ਕਿ ਪੰਜਾਬੀ ਫਿਲਮ ਇੰਡਸਟਰੀ (Punjabi Film Industry) ਦਾ ਇਹ ਉੱਭਰਦਾ ਸਿਤਾਰਾ ਇਸ ਤਰ੍ਹਾਂ ਸਾਰਿਆਂ ਨੂੰ ਅਲਵਿਦਾ ਕਹਿ ਦੇਵੇਗਾ।

ਸਿੱਧੂ ਮੂਸੇਵਾਲਾ (Sidhu Moose Wala) ਨੂੰ ਗੋਲੀ ਮਾਰ ਦਿੱਤੀ ਗਈ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਬੇਟੇ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਨਾਂ ਇਕ ਭਾਵਪੂਰਤ ਨੋਟ ਸਾਂਝਾ ਕੀਤਾ ਹੈ।

ਭਾਵੁਕ ਹੋਈ ਮਾਤਾ ਚਰਨ ਕੌਰ

ਸਿੱਧੂ ਦੀ ਮਾਤਾ ਚਰਨ ਕੌਰ (Charan Kaur) ਨੂੰ ਆਪਣੇ ਪੁੱਤਰ ਦੀ ਬਹੁਤ ਯਾਦ ਆਉਂਦੀ ਹੈ ਅਤੇ ਉਹ ਉਸ ਨੂੰ ਕਾਫੀ ਮਿਸ ਕਰਦੇ ਹਨ। ਚਰਨ ਕੌਰ ਨੇ ਹਾਲ ਹੀ ‘ਚ ਇੰਸਟਾਗ੍ਰਾਮ ਰਾਹੀਂ ਆਪਣੇ ਬੇਟੇ ਨੂੰ ਗੁਆਉਣ ਦਾ ਦੁੱਖ ਪ੍ਰਗਟ ਕੀਤਾ ਹੈ। ਮਾਤਾ ਚਰਨ ਕੌਰ ਨੇ ਲਿਖਿਆ- ਜਨਮਦਿਨ ਮੁਬਾਰਕ ਪੁੱਤ, ਅੱਜ ਦੇ ਦਿਨ ਮੇਰੀਆਂ ਮੁਰਾਦਾ ਤੇ ਦੁਆਵਾਂ ਸੱਚ ਹੋਈਆ ਸੀ, ਜਦੋਂ ਮੈਂ ਤੁਹਾਨੂੰ ਪਹਿਲੀ ਵਾਰ ਆਪਣੀ । ਬੁੱਕਲ ਦੇ ਨਿੱਘ ਵਿਚ ਮਹਿਸੂਸ ਕੀਤਾ ਸੀ, ਤੇ ਮੈਨੂੰ ਪਤਾ ਲੱਗਾ ਸੀ ਕਿ ਮੈਂਨੂੰ ਅਕਾਲ ਪੁਰਖ ਨੇ ਪੁੱਤਰ ਦੀ ਦਾਤ ਬਖਸ਼ੀ ਹੈ।

ਅੱਜ ਆ ਰਹੀ ਹੈ ਤੁਹਾਡੀ ਬਹੁਤ ਯਾਦ

ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕਿਹਾ ਕਿ ਸ਼ੁੱਭ ਤੁਹਾਨੂੰ ਪਤਾ ਤੁਹਾਡੇ… ਨਿੱਕੇ- ਨਿੱਕੇ ਪੈਰਾਂ ਉਪਰ ਹਲਕੀ ਹਲਕੀ ਲਾਲੀ ਸੀ, ਜਿਹਨਾਂ ਨੂੰ ਇਹ ਨਹੀਂ ਪਤਾ ਸੀ ਕਿ ਇਹਨਾਂ ਨੰਨ੍ਹੇ ਕਦਮਾਂ ਨੇ ਪਿੰਡ ਬੈਠਿਆਂ ਹੀ| ਸਾਰੀ ਦੁਨੀਆਂ ਦਾ ਸਫ਼ਰ ਕਰ ਲੈਣਾ, ਤੇ ਮੋਟੀਆਂ ਮੋਟੀਆਂ ਅੱਖਾਂ ਸੀ, ਜੋ ਧਰੋ ਹੀ ਸੱਚ ਨੂੰ ਦੇਖਣ ਤੇ ਪਛਾਣਨ ਦਾ ਹੁਨਰ ਲੈ ਕੇਆਇਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ