ਸਚਿਨ ਬਿਸ਼ਨੋਈ ਨੂੰ ਦਿੱਲੀ ਪੁਲਿਸ ਅਜ਼ਰਬਾਈਜਾਨ ਤੋਂ ਭਾਰਤ ਲੈ ਕੇ ਆਈ, ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਹੈ ਸਚਿਨ ਬਿਸ਼ਨੋਈ

abhishek-thakur
Updated On: 

04 Aug 2023 13:34 PM

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਂਦਾ ਗਿਆ ਹੈ। ਦਿੱਲੀ ਦੀ ਸਪੈਸ਼ਲ ਸੈਲ ਦੀ ਟੀਮ ਸਚਿਨ ਨੂੰ ਅਜ਼ਰਬਾਈਜਾਨ ਤੋਂ ਲੈ ਕੇ ਆਈ ਹੈ।

ਸਚਿਨ ਬਿਸ਼ਨੋਈ ਨੂੰ ਦਿੱਲੀ ਪੁਲਿਸ ਅਜ਼ਰਬਾਈਜਾਨ ਤੋਂ ਭਾਰਤ ਲੈ ਕੇ ਆਈ, ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਹੈ ਸਚਿਨ ਬਿਸ਼ਨੋਈ
Follow Us On

ਦਿੱਲੀ ਨਿਊਜ਼। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਦਿੱਲੀ ਪੁਲਿਸ ਅਜ਼ਰਬਾਈਜਾਨ ਤੋਂ ਲੈ ਕੇ ਦਿੱਲੀ ਲੈ ਕੇ ਆਈ ਹੈ। ਦਿੱਲੀ ਦੀ ਸਪੈਸ਼ਲ ਸੈਲ ਵੱਲੋਂ ਸਿੱਧੂ ਮੂਸੇਵਾਲਾ ਕੇ ਕਤਲ ਕੇਸ ਵਿੱਚ ਸ਼ਾਮਲ ਅਤੇ ਲਾਰੈਂਸ ਬਿਸ਼ਨੋਈ ਦੇ ਰਿਸ਼ਤੇਦਾਰ ਸਚਿਨ ਬਿਸ਼ਨੋਈ ਨੂੰ ਲੈ ਕੇ ਭਾਰਤ ਆਈ ਹੈ।

ਪੰਜਾਬ ਪੁਲਿਸ ਕਰ ਸਕਦੀ ਹੈ ਪੁੱਛਗਿੱਛ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਚਿਨ ਬਿਸ਼ਨੋਈ ਨੂੰ ਹੁਣ ਪੰਜਾਬ ਪੁਲਿਸ ਵੀ ਪੁੱਛਗਿੱਛ ਲਈ ਲੈ ਕੇ ਆ ਸਕਦੀ ਹੈ। ਦਿੱਲੀ ਸਣੇ ਹੋਰ ਸੂਬਿਆਂ ਵਿੱਚ ਵੀ ਸਚਿਨ ਬਿਸ਼ਨੋਈ ‘ਤੇ ਕਈ ਮਾਮਲੇ ਦਰਜ ਹਨ। ਸਿੱਧੂ ਮੂਸੇਵਾਲਾ ਕੇਸ ਵਿੱਚ ਸਚਿਨ ਤੋਂ ਪੰਜਾਬ ਪੁਲਿਸ ਪੁੱਛਗਿੱਛ ਕਰ ਸਕਦੀ ਹੈ।

ਜਾਅਲੀ ਪਾਸਪੋਰਟ ਬਣਾ ਵਿਦੇਸ਼ ਫਰਾਰ ਹੋਈ ਸੀ ਸਚਿਨ

ਸਚਿਨ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਰਤਾਵਾਂ ‘ਚੋਂ ਇੱਕ ਹੈ। ਇੱਥੇ ਦੱਸ ਦਈਏ ਕਿ ਸਚਿਨ ਬਿਸ਼ਨੋਈ ਅਨਮੋਲ ਬਿਸ਼ਨੋਈ ਨਾਲ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕਾਂਡ ਵਿੱਚ ਦਰਜ FIR ਵਿੱਚ ਸਚਿਨ ਬਿਸ਼ਨੋਈ ਦਾ ਨਾਮ ਦਰਜ ਹੈ।

ਦੱਸਣਯੋਗ ਹੈ ਕਿ ਦਿੱਲੀ ਦੇ ਇੱਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਮੰਗਣ ਦਾ ਇਲਜ਼ਾਮ ਵੀ ਸਚਿਨ ਤੇ ਹੈ। ਇਸ ਤੋਂ ਪਹਿਲਾਂ ਵੀ ਕਈ ਹੋਰ ਮਾਮਲਿਆਂ ਵਿੱਚ ਸਚਿਨ ਦੀਆਂ ਰਿਕਾਰਡਿੰਗ ਸਾਹਮਣੇ ਆਇਆ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ