AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਿੱਧੂ ਮੂਸੇਵਾਲਾ ਦੇ ਗੀਤਾਂ ਦਾ ਜਲਵਾ ਬਰਕਰਾਰ, ‘Watch-Out’ ਬਿੱਲਬੋਰਡ ‘ਚ ਸ਼ਾਮਲ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਾਚ-ਆਊਟ ਕੈਨੇਡੀਅਨਬਿੱਲਬੋਰਡ 'ਚ ਜਗ੍ਹਾ ਬਣਾਉਣ 'ਚ ਸਫਲਤਾ ਹਾਸਲ ਕੀਤੀ ਹੈ। ਸਿਰਫ਼ 9 ਦਿਨਾਂ ਵਿੱਚ ਇਹ ਗੀਤ ਕੈਨੇਡੀਅਨ ਬਿਲਬੋਰਡ 'ਤੇ 33ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਗੀਤ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਿਲੀਜ਼ ਹੋਇਆ ਸੀ। ਜੇਕਰ ਯੂਟਿਊਬ ਦੀ ਗੱਲ ਕਰੀਏ ਤਾਂ ਹੁਣ ਤੱਕ 1.86 ਕਰੋੜ ਵਿਊਜ਼ ਮਿਲ ਚੁੱਕੇ ਹਨ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ 5ਵਾਂ ਗੀਤ ਸੀ।

ਸਿੱਧੂ ਮੂਸੇਵਾਲਾ ਦੇ ਗੀਤਾਂ ਦਾ ਜਲਵਾ ਬਰਕਰਾਰ, 'Watch-Out' ਬਿੱਲਬੋਰਡ 'ਚ ਸ਼ਾਮਲ
Photo Credit: Sidhu Mooswala Youtube
sajan-kumar-2
| Updated On: 21 Nov 2023 19:11 PM IST
Share

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਗੀਤ ਵਾਚ-ਆਊਟ (Watch-out) ਕੈਨੇਡੀਅਨਬਿੱਲਬੋਰਡ ‘ਚ ਜਗ੍ਹਾ ਬਣਾਉਣ ‘ਚ ਕਾਮਯਾਬ ਹੋਇਆ ਹੈ। ਕੈਨੇਡੀਅਨ ਬਿਲਬੋਰਡ ਸੂਚੀ ‘ਚ ਗੀਤ ਨੂੰ 33ਵਾਂ ਸਥਾਨ ਮਿਲਿਆ ਹੈ। ਕਮਾਲ ਦੀ ਗੱਲ ਹੈ ਕਿ ਇਸ ਗੀਤ ਨੇ ਰਿਲੀਜ਼ ਹੋਣ ਦੇ 9 ਦਿਨਾਂ ਅੰਦਰ ਹੀ ਮੁਕਾਮ ਹਾਸਲ ਕੀਤਾ ਹੈ। ਵਾਚ-ਆਊਟ ਗੀਤ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਿਲੀਜ਼ ਹੋਇਆ ਸੀ। ਜੇਕਰ ਯੂਟਿਊਬ ਦੀ ਗੱਲ ਕਰੀਏ ਤਾਂ ਹੁਣ ਤੱਕ 1.86 ਕਰੋੜ ਵਿਊਜ਼ ਮਿਲ ਚੁੱਕੇ ਹਨ।

ਦੱਸ ਦਈਏ ਕੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ 5ਵਾਂ ਗੀਤ ਸੀ। ਸਿਰਫ਼ 9 ਦਿਨਾਂ ਵਿੱਚ ਇਹ ਗੀਤ ਕੈਨੇਡੀਅਨ ਬਿਲਬੋਰਡ ‘ਤੇ 33ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਸਿੱਧੂ ਮੂਸੇਵਾਲਾ ਦਾ ਇਹ ਦੂਜਾ ਗੀਤ ਹੈ ਜਿਸ ਨੇ ਬਿਲਬੋਰਡ ‘ਤੇ ਥਾਂ ਬਣਾਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗੀਤ 295 ਨੇ ਬਿਲਬੋਰਡ ਗਲੋਬਲ ਵਿੱਚ ਟਾਪ 200 ਵਿੱਚ ਥਾਂ ਬਣਾਈ ਸੀ। ਸਿੱਧੂ ਉਸ ਸਮੇਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਪਹਿਲੇ ਅਜਿਹੇ ਗਾਇਕ ਸਨ ਜੋ ਬਿਲਬੋਰਡ ਵਿੱਚ ਜਗ੍ਹਾ ਬਣਾਉਣ ‘ਚ ਕਾਮਯਾਬ ਹੋਏ ਸਨ।

ਯੂਟਿਊਬ ਦੇ ਗੀਤ ਦੀ ਚੜ੍ਹਤ

ਵਾਚ-ਆਉਟ ਗੀਤ ਨੂੰ ਸਿਰਫ਼ 30 ਮਿੰਟਾਂ ਦੇ ਦਰਮਿਆਨ 15 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ 7 ਲੱਖ ਤੋਂ ਵੱਧ ਲੋਕਾਂ ਨੇ ਇਸ ਨੂੰ ਪਸੰਦ ਕੀਤਾ ਸੀ। ਪਿਛਲੇ 9 ਦਿਨਾਂ ‘ਚ ਯੂਟਿਊਬ ਦੀ ਗੱਲ ਕਰੀਏ ਤਾਂ ਹੁਣ ਤੱਕ 1.86 ਕਰੋੜ ਵਿਊਜ਼ ਮਿਲ ਚੁੱਕੇ ਹਨ। ਉਨ੍ਹਾਂ ਦੇ ਕਤਲ ਤੋਂ ਬਾਅਦ ਰਿਲੀਜ਼ ਹੋਏ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਪੰਜ ਗਾਣੇ ਰਿਲੀਜ਼ ਹੋ ਚੁੱਕੇ ਹਨ। ਸਭ ਤੋਂ ਬਾਅਦ ਰਿਲੀਜ਼ ਹੋਣ ਵਾਲਾ ਗੀਤ SYL ਪਹਿਲੇ ਦੋ ਦਿਨਾਂ ਚ ਲੋਕਾਂ ਨੇ ਬਹੁਤ ਪਸੰਦ ਕੀਤਾ ਸੀ। ਇਸ ਤੋਂ ਬਾਅਦ ਇਸ ਗੀਤ ਨੂੰ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਤੀਜਾ ਗੀਤ ਮੇਰਾ ਨਾਂਅ ਸੀ ਜਿਸ ਨੂੰ 7 ਅਪ੍ਰੈਲ 2022 ਨੂੰ ਰਿਲੀਜ਼ ਕੀਤਾ ਗਿਆ ਸੀ। ਚੌਥਾ ਗੀਤ ਚੌਰਨੀ ਸੀ ਜਿਸ ਨੂੰ ਰੈਪਰ ਡੀਵਾਇਨ ਦੇ ਯੂਟਿਊਬ ਚੈਨਲ ਤੋਂ ਰਿਲੀਜ਼ ਕੀਤਾ ਗਿਆ ਅਤੇ ਬਾਅਦ ਚ ਸਿੱਧੂ ਮੂਸੇਵਾਲਾ ਦੇ ਚੈਨਲ ਤੇ ਪਾਇਆ ਗਿਆ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...