ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਸਾਂਗ ''ਅਟੈਚ'' ਰਿਲੀਜ਼1 ਮਿੰਟ 'ਚ ਮਿਲੇ 1 ਲੱਖ ਵਿਊਜ਼, ਕਤਲ ਤੋਂ ਬਾਅਦ 8ਵਾਂ ਗੀਤ, | sidhu moosewala 8th song attach release one lakh views in one minutes more detail in punjabi Punjabi news - TV9 Punjabi

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਸਾਂਗ ”ਅਟੈਚ” ਰਿਲੀਜ਼ 1 ਮਿੰਟ ‘ਚ ਮਿਲੇ 1 ਲੱਖ ਵਿਊਜ਼, ਕਤਲ ਤੋਂ ਬਾਅਦ 8ਵਾਂ ਗੀਤ

Updated On: 

30 Aug 2024 13:38 PM

Sidhu Moosewala 8th Songh Attach: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਲਾਰੈਂਸ ਗੈਂਗ ਦੇ ਕੁਝ ਹਮਲਾਵਰਾਂ ਨੇ ਮੂਸੇਵਾਲਾ ਨੂੰ ਪਿੰਡ ਜਵਾਹਰਕੇ ਦੇ ਨੇੜੇ ਦਿਨ ਦਿਹਾੜੇ ਗੋਲੀਆਂ ਮਾਰ ਦਿੱਤੀਆਂ ਸਨ। ਉਦੋਂ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਜਦੋਂ ਵੀ ਉਨ੍ਹਾਂ ਦਾ ਨਵਾਂ ਗੀਤ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ਦੇ ਫੈਨਸ ਨੂੰ ਲੱਗਦਾ ਹੈ ਕਿ 'ਸਿੱਧੂ ਵਾਪਸ ਆ ਗਿਆ ਹੈ'।

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਸਾਂਗ ਅਟੈਚ ਰਿਲੀਜ਼ 1 ਮਿੰਟ ਚ ਮਿਲੇ 1 ਲੱਖ ਵਿਊਜ਼, ਕਤਲ ਤੋਂ ਬਾਅਦ 8ਵਾਂ ਗੀਤ

ਪੁਰਾਣੀ ਤਸਵੀਰ

Follow Us On

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ”ਅਟੈਚ” ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ 1 ਮਿੰਟ ‘ਚ 1 ਲੱਖ ਵਿਊਜ਼ ਮਿਲ ਚੁੱਕੇ ਹਨ। ਸਿੱਧੂ ਦੇ ਫੈਨਸ ਉਨ੍ਹਾਂ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਹ ਸ਼ੁਭਦੀਪ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਉਨ੍ਹਾਂ ਦਾ 8ਵਾਂ ਗੀਤ ਹੈ। ਤੁਹਾਨੂੰ ਦੱਸ ਦੇਈਏ ਕਿ ਨਵੇਂ ਗੀਤ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ”ਅਟੈਚ” ਨੇ ਸੰਗੀਤ ਜਗਤ ”ਚ ਧੂਮ ਮਚਾ ਦਿੱਤੀ ਹੈ।

ਸਟੀਲ ਬੈਂਗਲਸ ਅਤੇ ਬ੍ਰਿਟਿਸ਼ ਰੈਪਰ ਫਰੈਡੋ ਨੇ ਇਸ ਗੀਤ ਵਿੱਚ ਹਿੱਪ-ਹੌਪ ਅਤੇ ਰੈਪ ਦਾ ਸਹਿਯੋਗ ਦਿੱਤਾ ਹੈ। “ਅਟੈਚ” ਗੀਤ ਰਿਲੀਜ਼ ਹੁੰਦਿਆਂ ਹੀ ਸਿੱਧੂ ਮੂਸੇਵਾਲਾ ਦੇ ਫੈਨਸ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਇੱਕ ਮਿੰਟ ਵਿੱਚ ਹੀ ਇੱਕ ਲੱਖ ਲੋਕਾਂ ਨੇ ਯੂਟਿਊਬ ਤੇ ਇਸ ਗੀਤ ਨੂੰ ਵੇਖ ਲਿਏ। ਸਟੀਲ ਬੈਂਗਲਸ ਅਤੇ ਫਰੈਡੋ ਦੀ ਸ਼ਮੂਲੀਅਤ ਤੋਂ ਬਾਅਦ ਇਹ ਗੀਤ ਅੰਤਰਰਾਸ਼ਟਰੀ ਸੰਗੀਤ ਪ੍ਰੇਮੀਆਂ ਲਈ ਵੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।

ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਏ ਗੀਤ

ਸਿੱਧੂ ਮੂਸੇਵਾਲਾ ਨੇ 29 ਮਈ 2022 ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਅਗਲੇ ਮਹੀਨੇ 23 ਜੂਨ 2022 ਨੂੰ ਉਨ੍ਹਾਂ ਦਾ ਪਹਿਲਾ ਗੀਤ ‘SYL’ ਰਿਲੀਜ਼ ਹੋਇਆ। ਉਸਦਾ ਦੂਜਾ ਗੀਤ ‘ਵਾਰ’ 8 ਨਵੰਬਰ 2022 ਨੂੰ ਰਿਲੀਜ਼ ਹੋਇਆ ਸੀ। ਤੀਜਾ ਗੀਤ ‘ਮੇਰਾ ਨਾ’ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਮੂਸੇਵਾਲਾ ਦੇ ਚੌਥੇ ਗੀਤ ਦਾ ਟਾਈਟਲ ‘ਚੋਰਨੀ’ ਸੀ, ਜੋ 7 ਜੁਲਾਈ, 2023 ਨੂੰ ਰਿਲੀਜ਼ ਹੋਇਆ ਸੀ। ਉਨ੍ਹਾਂ ਦਾ ਪੰਜਵਾਂ ਗੀਤ ‘ਵਾਚਆਊਟ’ ਸੀ। ਇਹ 12 ਨਵੰਬਰ, 2023 ਨੂੰ ਜਾਰੀ ਕੀਤਾ ਗਿਆ ਸੀ। ਸਿੱਧੂ ਦਾ 6ਵਾਂ ਗੀਤ ‘ਡਰਿੱਪੀ’ 2 ਫਰਵਰੀ 2024 ਨੂੰ, 7ਵਾਂ ਗੀਤ ‘410’ 11 ਅਪ੍ਰੈਲ 2024 ਨੂੰ ਅਤੇ ਅੱਜ 8ਵਾਂ ਗੀਤ ‘ਅਟੈਚ’ 30 ਅਗਸਤ ਨੂੰ ਰਿਲੀਜ਼ ਹੋਇਆ ਹੈ।

Exit mobile version