Sidhu Mooosewala Brother: ਮੂਸੇਵਾਲਾ ਦੇ ਛੋਟੇ ਭਰਾ ਦੀ ਪੱਗ ਪਾਏ ਹੋਏ ਦੀ ਤਸਵੀਰ ਆਈ ਸਾਹਮਣੇ, ਦਿਖੀ ਸਿੱਧੂ ਦੀ ਝਲਕ

Updated On: 

08 Nov 2024 11:36 AM

Sidhu Mooosewala Brother: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਅੱਜ ਵੀ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਭੁੱਲ ਨਹੀਂ ਸਕੇ ਹਨ। ਹੁਣ ਵੀਰਵਾਰ ਰਾਤ ਨੂੰ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਪੋਸਟ ਕੀਤੀ ਗਈ। ਜਿਸ 'ਚ ਸਿੱਧੂ ਮੂਸੇਵਾਲਾ ਨਹੀਂ ਸੀ, ਪਰ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਝੋਲੀ 'ਚ ਛੋਟ ਭਰਾ ਨਜ਼ਰ ਆਇਆ। ਇਸ ਤਸਵੀਰ 'ਚ ਖਾਸ ਗੱਲ ਇਹ ਸੀ ਕਿ ਛੋਟੇ ਮੂਸੇਵਾਲੇ ਨੇ ਪੱਗ ਬੰਨ੍ਹੀ ਹੋਈ ਹੈ।

Follow Us On

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਅੱਜੇ ਵੀ ਉਨ੍ਹਾਂ ਦੇ ਫੈਨਜ਼ ਉਨ੍ਹਾਂ ਨੂੰ ਭੁੱਲ ਨਹੀਂ ਸਕੇ ਹਨ। ਇਹੀ ਕਾਰਨ ਹੈ ਕੀ ਜਦੋਂ ਵੀ ਪਰਿਵਾਰ ਵੱਲੋਂ ਉਨ੍ਹਾਂ ਦੇ ਸ਼ੋਸਲ ਮੀਡੀਆ ਅਕਾਊਂਟ ਤੋਂ ਕੋਈ ਗੀਤ ਸ਼ੇਅਰ ਕੀਤਾ ਜਾਂਦਾ ਹੈ ਤਾਂ ਉਹ ਪਹਿਲਾਂ ਵਾਂਗ ਹੀ ਸੁਪਰ-ਡੁਪਰ ਹਿੱਟ ਹੋ ਜਾਂਦਾ ਹੈ। ਭਾਵੇਂ ਗਾਇਕ ਸ਼ਰੀਰਕ ਤੌਰ ਤੇ ਸਾਡੇ ਵਿੱਚ ਮੌਜੂਦ ਨਹੀਂ ਹਨ ਪਰ ਫੈਨਜ਼ ਦੇ ਦਿਲਾਂ ਵਿੱਚ ਅੱਜ ਵੀ ਉਨ੍ਹਾਂ ਲਈ ਉਨ੍ਹਾਂ ਹੀ ਪਿਆਰ ਅਤੇ ਸਤਿਕਾਰ ਹੈ।

ਸਿੱਧੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਨੇ ਇਕ ਬਹੁਤ ਵੱਡਾ ਕਦਮ ਚੁੱਕਿਆ ਸੀ। ਉਨ੍ਹਾਂ ਦੀ ਮਾਤਾ ਨੇ ਤਕਰੀਬਨ 60 ਸਾਲ ਦੀ ਉੱਮਰ ਵਿੱਚ IVF ਦੀ ਮਦਦ ਨਾਲ ਸਿੱਧੂ ਦੇ ਛੋਟੇ ਭਰਾ ਨੂੰ ਜਨਮ ਦਿੱਤਾ ਸੀ। ਪਰਿਵਾਰ ਨੇ ਇਹ ਖੁਸ਼ਖ਼ਬਰੀ ਜਦੋਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਤਾਂ ਸਾਰਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਫੈਨਜ਼ ਸਿੱਧੂ ਦੇ ਛੋਟੇ ਭਰਾ ਦਾ ਚਿਹਰਾ ਦੇਖਣ ਲਈ ਕਾਫੀ ਉਤਾਵਲੇ ਸਨ। ਹੁਣ ਵੀਰਵਾਰ ਰਾਤ ਨੂੰ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਪਰਿਵਾਰ ਵੱਲੋਂ ਮੂਸੇਵਾਲਾ ਦੇ ਛੋਟੇ ਭਰਾ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਤਸਵੀਰ ਦੇ ਨਾਲ ਪਰਿਵਾਰ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ ਨਾਲ ਹੀ ਉਨ੍ਹਾਂ ਨੇ ਕਾਫੀ ਭਾਵੁਕ ਕਰਨ ਵਾਲਾ ਕੈਪਸ਼ਨ ਵੀ ਲਿਖਿਆ ਹੈ।

ਵੀਡੀਓ ਸਿੱਧੂ ਮੂਸੇਵਾਲਾ ਦੀਆਂ ਆਪਣੇ ਪਰਿਵਾਰ ਨਾਲ ਤਸਵੀਰਾਂ ਅਤੇ ਨਾਲ ਹੀ ਨਿੱਕੇ ਮੂਸੇਵਾਲਾ ਦੀਆਂ ਤਸਵੀਰਾਂ ਨੂੰ ਮਿਲਾ ਕੇ ਬਣਾਈ ਗਈ ਹੈ। ਕੈਪਸ਼ਨ ਵਿੱਚ ਲਿਖਿਆ ਹੈ- ਨਜ਼ਰਾ ਵਿੱਚ ਇਕ ਖਾਸ ਗਹਿਰਾਈ ਹੈ , ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ, ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋ ਪਰੇ ਇਕ ਅਣਮੁੱਲਾ ਨੂਰ ਹੈ , ਜੋ ਹਮੇਸ਼ਾ ਇਹ ਮਹਿਸੂਸ ਕਰਾਵਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿੱਚ ਫੇਰ ਤੋਂ ਦੀਦਾਰ ਕਰ ਰਹੇ ਹਾਂ ਅਸੀ ਵਾਹਿਗੁਰੂ ਦੀ ਸਾਡੇ ਤੇ ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ। ਪੋਸਟ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟਸ ਰਾਹੀਂ ਉਨ੍ਹਾਂ ਦੇ ਪਸੰਦੀਦਾ ਗਾਇਕ ਨੂੰ ਯਾਦ ਕਰ ਰਹੇ ਹਨ।

ਨਿੱਕੇ ਸਿੱਧੂ ਦੀ ਇਸ ਤਸਵੀਰ ਨੂੰ ਲੋਕਾਂ ਵੱਲੋਂ ਖੂਬ ਸ਼ੇਅਰ ਵੀ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਤੇ ਫੋਟੋ ਕਾਫੀ ਵਾਇਰਲ ਹੋ ਰਹੀ ਹੈ। ਛੋਟੇ ਮੂਸੇਵਾਲਾ ਤਸਵੀਰ ਵਿੱਚ ਆਪਣੇ ਪਿਤਾ ਬਲਕੌਰ ਸਿੰਘ ਦੀ ਗੋਦ ਵਿੱਚ ਨਜ਼ਰ ਆ ਰਿਹਾ ਹੈ ਨਾਲ ਹੀ ਮਾਤਾ ਚਰਨ ਕੌਰ ਵੀ ਬੈਠੇ ਹਨ। ਉਸਨੇ ਪੱਗ ਬੰਨ੍ਹੀ ਹੋਈ ਹੈ … ਜਿਵੇਂ ਕਿ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਬੰਨ੍ਹ ਰਹੇ ਹਨ। ਨਿੱਲੀ ਸ਼ਰਟ ਅਤੇ ਜੀਨਸ ਵਿੱਚ ਛੋਟੇ ਭਰਾ ਦੀ ਕਿਊਟਨੈੱਸ ਦੇਖ ਕੇ ਤੁਹਾਡਾ ਵੀ ਦਿਨ ਬਣ ਜਾਵੇਗਾ।

ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਹੋਇਆ ਸੀ ਕਤਲ

29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਸ਼ੁਭਦੀਪ ਸਿੰਘ ਸਿੱਧੂ, ਜੋ ਕਿ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਹੈ, ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿੱਚ ਹੁਣ ਤੱਕ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ ਦੋ ਮੁਲਜ਼ਮ ਮੁਕਾਬਲੇ ਵਿੱਚ ਮਾਰੇ ਗਏ ਸਨ ਅਤੇ 5 ਨੂੰ ਭਾਰਤ ਤੋਂ ਬਾਹਰੋਂ ਲਿਆਂਦਾ ਜਾਣਾ ਹੈ। ਇਸ ਦੇ ਲਈ ਸੂਬਾ ਸਰਕਾਰ ਕੇਂਦਰ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿੱਚ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਲਾਰੈਂਸ ਗੈਂਗ ਦਾ ਗੋਲਡੀ ਬਰਾੜ ਹੈ।