ਮੂਸੇਵਾਲਾ ਦੇ ਘਰ ਆਵੇਗਾ ਨੰਨ੍ਹਾ ਮਹਿਮਾਨ, ਮਾਂ ਚਰਨ ਕੌਰ IVF ਤਕਨੀਕ ਨਾਲ ਦੇਵੇਗੀ ਬੱਚੇ ਨੂੰ ਜਨਮ

Updated On: 

27 Feb 2024 12:20 PM IST

Sidhu Mosewala: ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮੁੜ ਤੋਂ ਖੁਸ਼ੀਆਂ ਆਉਣਗੀਆਂ। ਜਾਣਕਾਰੀ ਅਨੁਸਾਰ ਮਾਰਚ ਮਹੀਨੇ ਵਿੱਚ ਸਿੱਧੂ ਦੇ ਪਰਿਵਾਰ ਵਿੱਚ ਇੱਕ ਨਵਾਂ ਮੈਂਬਰ ਆ ਸਕਦਾ ਹੈ। ਦਰਅਸਲ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹੈ। ਉਹਨਾਂ ਨੇ IVF ਤਕਨੀਕ ਦਾ ਸਹਾਰਾ ਲਿਆ ਹੈ।

ਮੂਸੇਵਾਲਾ ਦੇ ਘਰ ਆਵੇਗਾ ਨੰਨ੍ਹਾ ਮਹਿਮਾਨ, ਮਾਂ ਚਰਨ ਕੌਰ IVF ਤਕਨੀਕ ਨਾਲ ਦੇਵੇਗੀ ਬੱਚੇ ਨੂੰ ਜਨਮ

ਸਿੱਧੂ ਮੂਸੇਵਾਲਾ ਦੀ ਆਪਣੇ ਮਾਪਿਆਂ ਨਾਲ ਪੁਰਾਣੀ ਤਸਵੀਰ (Pic Credit: Youtube/Sidhu Moose Wala)

Follow Us On
ਮਰਹੂਮ ਸਿੰਗਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ‘ਚ ਅਗਲੇ ਮਹੀਨੇ ਮਾਰਚ ‘ਚ ਖੁਸ਼ੀਆਂ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਖ਼ਬਰ ਹੈ ਕਿ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹੋਣ ਹਨ ਅਤੇ ਉਹ ਅਗਲੇ ਮਹੀਨੇ ਇੱਕ ਬੱਚੇ ਨੂੰ ਜਨਮ ਦੇਣ ਜਾ ਰਹੇ ਹਨ। ਬੱਚੇ ਦੇ ਜਨਮ ਲਈ ਉਨ੍ਹਾਂ ਨੇ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਨੂੰ ਅਪਣਾਇਆ ਹੈ। ਇਸ ਗੱਲ ਦੀ ਪੁਸ਼ਟੀ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਨੇ ਕੀਤੀ। ਸਿੱਧੂ ਆਪਣੇ ਮਾਪਿਆਂ ਦੇ ਇਕਲੌਤਾ ਪੁੱਤਰ ਸਨ। ਉਨ੍ਹਾਂ ਦੇ ਕਤਲ ਤੋਂ ਬਾਅਦ ਮਾਂ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ ਸਨ। ਅਜਿਹੀ ਸਥਿਤੀ ਵਿੱਚ, ਚਰਨ ਕੌਰ ਆਈਵੀਐਫ ਤਕਨੀਕ ਦੀ ਮਦਦ ਨਾਲ ਦੁਬਾਰਾ ਗਰਭਵਤੀ ਹੋਣ ਦਾ ਫੈਸਲਾ ਲਿਆ। ਇਸੀ ਕਾਰਨ ਚਰਨ ਕੌਰ ਪਿਛਲੇ 3-4 ਮਹੀਨਿਆਂ ਤੋਂ ਘਰੋਂ ਬਾਹਰ ਵੀ ਨਹੀਂ ਨਿਕਲੇ। ਸੂਤਰਾਂ ਅਨੁਸਾਰ ਉਹ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਸਿਹਤ ਬਿਲਕੁੱਲ ਠੀਕ ਹੈ। ਡਾਕਟਰਾਂ ਮੁਤਾਬਕ, ਹਾਲੇ ਤੱਕ ਸਭ ਠੀਕ ਚੱਲ ਰਿਹਾ ਹੈ। ਇੰਝ ਹੀ ਸਭ ਕੁਝ ਰਿਹਾ ਤਾਂ ਅਗਲੇ ਮਹੀਨੇ ਮੂਸੇਵਾਲਾ ਦੇ ਘਰ ਖੁਸ਼ੀਆਂ ਦੀ ਗੂੰਜ ਸੁਣਾਈ ਦੇਵੇਗੀ।

58 ਸਾਲ ਦੀ ਉਮਰ ‘ਚ ਫਿਰ ਤੋਂ ਮਾਂ ਬਣੇਗੀ

ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਉਨ੍ਹਾਂ ਦੀ ਉਮਰ ਹੁਣ 58 ਸਾਲ ਦੇ ਕਰੀਬ ਅਤੇ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।

6 ਸ਼ੂਟਰਾਂ ਨੇ ਮੂਸੇਵਾਲਾ ਨੂੰ ਮਾਰੀਆਂ ਸੀ ਗੋਲੀਆਂ

29 ਮਈ 2022 ਦੀ ਸ਼ਾਮ ਨੂੰ, ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਹੈ। ਜਿਸ ‘ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ। ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ ਹੋ ਚੁੱਕੀ ਹੈ। ਕਤਲ ਦੇ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਲਈ ਇਨਸਾਫ਼ ਲਈ ਆਵਾਜ਼ ਬੁਲੰਦ ਕਰ ਰਹੇ ਹਨ। ਉਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ।

ਕੀ ਹੈ ਆਈਵੀਐਫ ਤਕਨੀਕ ?

ਇਸ ਪ੍ਰਕਿਰਿਆ ਦੇ ਤਹਿਤ ਅੰਡੇ ਅਤੇ ਸ਼ੁਕਰਾਣੂਆਂ ਨੂੰ ਮਾਂ ਦੇ ਗਰਭ ਵਿੱਚ ਵਿਕਸਤ ਕਰਨ ਦੀ ਬਜਾਏ ਇੱਕ ਪ੍ਰਯੋਗਸ਼ਾਲਾ ਵਿੱਚ ਵਿਕਸਤ ਕਰਨ ਦੀ ਪ੍ਰਕਿਰਿਆ ਨੂੰ ਇਨ ਵਿਟਰੋ ਫਰਟੀਲਾਈਜ਼ੇਸ਼ਨ ਯਾਨੀ ਆਈਵੀਐਫ ਕਿਹਾ ਜਾਂਦਾ ਹੈ। ਇਸ ਤਰੀਕੇ ਨਾਲ ਤਿਆਰ ਕੀਤੇ ਭਰੂਣ ਨੂੰ ਇੱਕ ਬਰੀਕ ਪਲਾਸਟਿਕ ਦੀ ਟਿਊਬ ਰਾਹੀਂ ਔਰਤ ਦੀ ਬੱਚੇਦਾਨੀ ਵਿੱਚ ਰੱਖਿਆ ਜਾਂਦਾ ਹੈ। ਇਸ ਤੋਂ ਬਾਅਦ ਬੱਚਾ ਮਾਂ ਦੀ ਕੁੱਖ ਵਿੱਚ ਵੱਡਾ ਹੁੰਦਾ ਹੈ।
Related Stories
ਵਾਨਖੇੜੇ ਵਿਖੇ ਫਿਲਮੀ ਸਿਤਾਰਿਆਂ ਦਾ ਮੇਲਾ, ਆਪਣੇ ਪੁੱਤਰਾਂ ਨਾਲ ਮੈਸੀ ਨੂੰ ਮਿਲਣ ਪਹੁੰਚੀਆਂ ਕਰੀਨਾ ਕਪੂਰ ਅਤੇ ਸ਼ਿਲਪਾ ਸ਼ੈੱਟੀ
Dharmendra Prayer Meet: ਹੇਮਾ ਮਾਲਿਨੀ ਨੇ ਦਿੱਲੀ ਵਿੱਚ ਰੱਖੀ ਧਰਮਿੰਦਰ ਦੀ ਪ੍ਰੇਅਰ ਮੀਟ, ਧੀ ਈਸ਼ਾ ਦਿਓਲ ਹੋਈ ਭਾਵੁਕ, ਸੀਐਮ ਰੇਖਾ ਵੀ ਹੋਈ ਸ਼ਾਮਲ
ਸੋਨਮ ਬਾਜਵਾ ਨੇ ਮੰਗੀ ਲਿਖਤ ਮੁਆਫੀ: ਮਸਜਿਦ ਵਿੱਚ ਫਿਲਮ ਦੀ ਸ਼ੂਟਿੰਗ ‘ਤੇ ਹੰਗਾਮਾ… ਹਟਾਏ ਜਾਣਗੇ ਵਿਵਾਦਿਤ ਸੀਨ
Border 2: 6 ਦਿਨਾਂ ਵਿੱਚ ਆ ਰਹੇ ਸੰਨੀ ਦਿਓਲ, ਦਿਲਜੀਤ ਦੌਸਾਂਝ ਸਮੇਤ ਨਾਲ ਹੋਣਗੇ ਇਹ ਦੋ ਫੌਜੀ
10 ਹਜ਼ਾਰ ਤੋਂ ਵੱਧ ਹੀਰੇ, 300 ਗ੍ਰਾਮ ਸੋਨਾ ਤੇ ਹਜ਼ਾਰਾਂ ਸਟੋਨਸ, P-POP ਕਲਚਰ ਟੂਰ ‘ਚ ਨਜ਼ਰ ਆਵੇਗੀ ਕਰਨ ਔਜਲਾ ਦੀ ਚੇਨ
ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨ ਪਟਿਆਲਾ ‘ਚ ਹੰਗਮਾ, ਬੈਰਿਕੇਡ ਕਰ ਦੁਕਾਨਦਾਰਾਂ ਨੂੰ ਰੋਕਿਆ, ਜਾਣੋ ਕੀ ਹੈ ਮੌਜੂਦਾ ਸਥਿਤੀ?