Sidhu Moosewala ਦਾ ਨਵਾਂ ਗੀਤ ‘ਮੇਰਾ ਨਾਂ’ 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼

Updated On: 

07 Apr 2023 09:20 AM IST

Moose Wala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਆ ਰਹੀ ਹੈ। ਸਿੱਧੂ ਦਾ ਨਵਾਂ ਗੀਤ ਮੇਰਾ ਨਾਂ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਗੀਤਾਂ ਦੀ ਦੀਵਾਨਗੀ ਹਮੇਸ਼ਾ ਹੀ ਉਨ੍ਹਾਂ ਦੇ ਫੈਨਜ਼ ਦੇ ਸਿਰ 'ਤੇ ਚੜ੍ਹ ਕੇ ਬੋਲਦੀ ਹੈ।

Sidhu Moosewala Song: ਮਰਹੂਮ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ (Mera Naa) 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਨਾਇਜੀਰੀਅਨ ਰੈਪਰ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਵੀ ਨਜ਼ਰ ਆਉਣਗੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸੋਸ਼ਲ ਮੀਡੀਆ ‘ਤੇ ਗੀਤ ਦਾ ਪੋਸਟਰ ਤੇ ਗਾਣੇ ਦੇ ਰਿਲੀਜ਼ (Release) ਹੋਣ ਦੀ ਤਾਰੀਖ਼ ਸਾਂਝੀ ਕੀਤੀ ਹੈ।

‘ਮੇਰਾ ਨਾਂ’ 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼

ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਮੂਸੇਵਾਲਾ ਦਾ ਕੋਈ ਵੀ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲਾ (Sidhu Moose Wala)ਨੂੰ ਚਾਹੁਣ ਵਾਲਿਆਂ ਨੂੰ ਹੁਣ 7 ਅਪ੍ਰੈਲ ਦੀ ਬੇਸਬਰੀ ਨਾਲ ਉਡੀਕ ਰਹੇਗੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੇ ਦਿਨੀਂ ਮਾਨਸਾ ਦੀ ਅਨਾਜ ਮੰਡੀ ਵਿੱਚ ਉਨ੍ਹਾਂ ਦੀ ਪਹਿਲੀ ਬਰਸੀ ਮਨਾਈ ਗਈ।

‘ਮੇਰਾ ਨਾਂ’ ਸਿੱਧੂ ਦਾ ਤੀਜਾ ਗੀਤ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਤੀਜਾ ਗੀਤ ਰਿਲੀਜ਼ ਹੋਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੇ ਦੋ ਗੀਤ ਐੱਸਵਾਈਐਲ (SYL) ਤੇ ਵਾਰ (Vaar) ਗੀਤ ਰਿਲੀਜ਼ ਕੀਤਾ ਗਿਆ ਹੈ। ਜਿਨ੍ਹਾਂ ਨੂੰ ਦੁਨੀਆਂ ਭਰ ‘ਚ ਭਰਵਾਂ ਹੁੰਗਾਰਾ ਮਿਲਿਆ ਸੀ| ਪਰ ਹੁਣ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਅਗਲੇ ਗੀਤ ‘ਮੇਰਾ ਨਾਂ’ ਜੋ 7 ਅਪ੍ਰੈਲ ਨੂੰ ਰਿਲੀਜ਼ ਹੋਵੇਗਾ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ
Follow Us