AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘WATCHOUT’ ਰਿਲੀਜ਼, 1 ਘੰਟੇ ‘ਚ 20 ਲੱਖ ਲੋਕਾਂ ਨੇ ਦੇਖਿਆ

ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ 'ਤੇ ਰਿਲੀਜ਼ ਕੀਤਾ ਹੈ। ਇਹ ਗੀਤ ਅੱਜ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਕੀਤਾ ਗਿਆ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਮੂਸੇਵਾਲਾ ਦੇ ਨਵੇਂ ਗੀਤ ਦਾ ਇੰਤਜ਼ਾਰ ਫੈਨਸ ਬਹੁਤ ਹੀ ਬੇਸਬਰੀ ਨਾਲ ਕਰ ਰਹੇ ਸੀ। ਇਸ ਗੀਤ ਨੂੰ 1 ਘੰਟੇ 'ਚ 20 ਲੱਖ ਲੋਕਾਂ ਨੇ ਦੇਖਿਆ।

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'WATCHOUT' ਰਿਲੀਜ਼, 1 ਘੰਟੇ 'ਚ 20 ਲੱਖ ਲੋਕਾਂ ਨੇ ਦੇਖਿਆ
abhishek-thakur
| Updated On: 12 Nov 2023 14:59 PM IST
Share
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਪ੍ਰਸ਼ੰਸਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਇੰਤਜ਼ਾਰ ਫੈਨਸ ਬਹੁਤ ਹੀ ਬੇਸਬਰੀ ਨਾਲ ਕਰ ਰਹੇ ਸੀ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਅੱਜ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਗਿਆ। ਪਹਿਲੇ 7 ਮਿੰਨਟਾ ਵਿੱਚ 6 ਲੱਖ ਤੋਂ ਵਧ ਲੋਕਾਂ ਨੇ ਇਸ ਨੂੰ ਦੇਖਿਆ।

ਮਾਤਾ ਚਰਨ ਕੌਰ ਨੇ ਜਾਰੀ ਕੀਤਾ ਪੋਸਟਰ

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- ਮੇਰਾ ਬੱਬਰ ਸ਼ੇਰ ਤੇ ਤੁਹਾਡਾ ਭਰਾ ਆ ਗਿਆ। ਇਸ ਨੂੰ ਪਿੱਛੇ ਧੱਕਣਾ ਆਸਾਨ ਨਹੀਂ ਹੈ, ਇਸ ਲਈ ਰਸਤਾ ਸਾਫ਼ ਕਰਨਾ ਬਿਹਤਰ ਹੋਵੇਗਾ। ਇਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਅਤੇ ਵਾਚ ਆਉਟ ਗੀਤ ਨੂੰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਣਾ ਸ਼ੁਰੂ ਹੋ ਗਿਆ ਹੈ। ਇਸ ਗੀਤ ਨੂੰ 1 ਘੰਟੇ ‘ਚ 20 ਲੱਖ ਲੋਕਾਂ ਨੇ ਦੇਖਿਆ ਗਿਆ।

ਇੱਥੇ ਦੇਖੋ ਪੂਰਾ ਵੀਡੀਓ

ਹੁਣ ਤੱਕ ਚਾਰ ਗੀਤ ਰਿਲੀਜ਼ ਹੋ ਚੁੱਕੇ ਹਨ

ਪਿਛਲੇ ਸਾਲ ਮਈ ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਪੂਰੇ ਮੁਲਕ ‘ਚ ਸਰਕਾਰ ਵੱਲੋਂ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...