Moosewala Song Release: ਮੂਸੇਵਾਲਾ ਦਾ ਚੌਥਾ ਗੀਤ ‘ਚੋਰਨੀ’ ਰਿਲੀਜ਼, ਪਹਿਲੇ ਤਿੰਨ ਘੰਟਿਆਂ ‘ਚ ਮਿਲੇ 11 ਲੱਖ ਵਿਊਜ਼

kusum-chopra
Updated On: 

07 Jul 2023 22:08 PM

Moosewala Forth Song Music Release: ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਅਮਰੀਕਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਦੇਸ਼ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸਨੋਈ ਨੇ ਲਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਹੁਣ ਤੱਕ ਚਾਰ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ।

Moosewala Song Release: ਮੂਸੇਵਾਲਾ ਦਾ ਚੌਥਾ ਗੀਤ ਚੋਰਨੀ ਰਿਲੀਜ਼, ਪਹਿਲੇ ਤਿੰਨ ਘੰਟਿਆਂ ਚ ਮਿਲੇ 11 ਲੱਖ ਵਿਊਜ਼

Instagram: vivianakadivine

Follow Us On

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਮੌਤ ਤੋਂ ਬਾਅਦ ਚੌਥੇ ਗੀਤ ‘ਚੋਰਨੀ‘ ਦਾ ਆਡੀਓ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਿਆ। ਜਦਕਿ ਇਸਦੀ ਵੀਡੀਓ ਕੱਲ੍ਹ ਸਵੇਰੇ ਰਿਲੀਜ਼ ਕੀਤੀ ਜਾਵੇਗੀ। ਰੈਪਰ ਡਿਵਾਈਨ (DIVINE) ਨੇ ਇੰਸਟਾਗ੍ਰਾਮ ‘ਤੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ- “ਦਿਲ ਸੇ..ਇਹ ਗੀਤ ਖਾਸ ਹੈ ਮੇਰੇ ਲਈ।” ਉਨ੍ਹਾਂ ਨੇ ਮੂਸੇਵਾਲਾ ਨਾਲ ਆਪਣੀ ਫੋਟੋ ਵੀ ਸ਼ੇਅਰ ਕੀਤੀ ਹੈ। ਮੂਸੇਵਾਲਾ ਦੇ ਇਸ ਗੀਤ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ‘ਚ ਕਾਫੀ ਉਤਸ਼ਾਹ ਹੈ।

ਕਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ, ਵਾਰ ਅਤੇ ਮੇਰਾ ਨਾ ਪ੍ਰਸ਼ੰਸਕਾਂ ਵਿੱਚ ਆ ਗਏ ਹਨ। ਵਿਵਾਦਾਂ ‘ਚ ਘਿਰ ਜਾਣ ਤੋਂ ਬਾਅਦ ਸਰਕਾਰ ਨੇ SYL ਗੀਤ ‘ਤੇ ਪਾਬੰਦੀ ਲਗਾ ਦਿੱਤੀ ਸੀ। ਮੂਸੇਵਾਲਾ ਦਾ ਤੀਜਾ ਗੀਤ ‘ਮੇਰਾ ਨਾ’ 7 ਅਪ੍ਰੈਲ 2023 ਨੂੰ ਲਾਂਚ ਹੋਇਆ ਸੀ। ਜਿਸ ਨੂੰ ਇੱਕ ਘੰਟੇ ਵਿੱਚ 20 ਲੱਖ ਵਿਊਜ਼ ਮਿਲੇ ਅਤੇ ਗੀਤ ਨੂੰ 7 ਲੱਖ ਲੋਕਾਂ ਨੇ ਪਸੰਦ ਕੀਤਾ ਅਤੇ 1.5 ਲੱਖ ਕਮੈਂਟਸ ਆਏ।

ਇਸ ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੁਆਰਾ ਬੋਲ ਦਿੱਤੇ ਗਏ ਸਨ। ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ 40 ਤੋਂ 45 ਗੀਤ ਪੈਂਡਿੰਗ ਪਏ ਹਨ, ਜਿਨ੍ਹਾਂ ਨੂੰ ਹੌਲੀ-ਹੌਲੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚਕਾਰ ਲਿਆਂਦਾ ਜਾਵੇਗਾ।

ਇਸ ਤੋਂ ਪਹਿਲਾਂ ਤਿੰਨ ਗੀਤ ਹੋ ਚੁੱਕੇ ਹਨ ਰਿਲੀਜ਼

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ 23 ਜੂਨ ਨੂੰ ਉਨ੍ਹਾਂ ਦਾ ਪਹਿਲਾ ਗੀਤ SYL ਗੀਤ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੁੱਕਿਆ ਸੀ। ਵਿਵਾਦ ਵੱਧਣ ਤੋਂ ਬਾਅਦ ਇਸ ਗੀਤ ਨੂੰ ਦੇਸ਼ ਵਿੱਚ ਬੈਨ ਕਰ ਦਿੱਤਾ ਗਿਆ ਸੀ।

SYL ਮੁੱਦਾ ਅਜੇ ਵੀ ਪੰਜਾਬ ਅਤੇ ਹਰਿਆਣਾ ਦਰਮਿਆਨ ਤਣਾਅ ਪੈਦਾ ਕਰ ਰਿਹਾ ਹੈ। ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ ਵਿੱਚ ਆ ਗਿਆ। ਜਟਾਣਾ ਨੇ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਕੰਮ ਵਿੱਚ ਲੱਗੇ ਦੋ ਅਧਿਕਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਦੂਜਾ ਗੀਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿਛਲੇ ਨਵੰਬਰ ਦੀ 8 ਤਾਰੀਕ ਨੂੰ ਅਤੇ ਤੀਜਾ ਗੀਤ ‘ਮੇਰਾ ਨਾਂ‘ ਬੀਤੀ 7 ਅਪ੍ਰੈਲ ਨੂੰ ਰਿਲੀਜ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਹੀ ਗੀਤਾਂ ਨੂੰ ਮੂਸੇਵਾਲਾ ਦੇ ਫੈਂਸ ਦਾ ਭਰਪੂਰ ਪਿਆਰ ਮਿਲਿਆ ਸੀ।

ਉਨ੍ਹਾਂ ਦਾ ਪਹਿਲਾਂ ਗੀਤ ਐਸਵਾਈਐਲ 23 ਜੂਨ ਨੂੰ ਗੀਤ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੁੱਕਿਆ ਸੀ। ਗੀਤ ਨੂੰ 72 ਘੰਟਿਆਂ ਵਿੱਚ 27 ਮਿਲੀਅਨ ਵਿਊਜ਼ ਮਿਲੇ ਗਏ ਸਨ। ਵਿਵਾਦ ਵੱਧਣ ਤੋਂ ਬਾਅਦ ਇਸ ਗੀਤ ਨੂੰ ਬੈਨ ਕਰ ਦਿੱਤਾ ਗਿਆ ਸੀ।

ਪਿਛਲੇ ਸਾਲ 29 ਮਈ ਨੂੰ ਹੋਈ ਸੀ ਮੂਸੇਵਾਲਾ ਦੀ ਹੱਤਿਆ

ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਹੱਤਿਆ ਬੀਤੇ ਸਾਲ 29 ਮਈ ਨੂੰ ਉਸ ਵੇਲ੍ਹੇ ਕਰ ਦਿੱਤੀ ਗਈ ਸੀ, ਜਦੋਂ ਉਹ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਬਿਨਾਂ ਸੁਰੱਖਿਆ ਗਾਰਡ ਦੇ ਆਪਣੇ ਦੋ ਦੋਸਤਾਂ ਨਾਲ ਥਾਰ ਜੀਪ ਵਿੱਚ ਜਾ ਰਿਹਾ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਕੇ ਦੋ ਗੰਨਮੈਨ ਵਾਪਸ ਲੈ ਲਏ ਸਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ