Sidhu Moosewala ਦਾ ਨਵਾਂ ਗੀਤ ‘ਮੇਰਾ ਨਾਂ’ ਹੋਇਆ ਰਿਲੀਜ਼, 10 ਮਿੰਟਾਂ ‘ਚ 10 ਲੱਖ ਤੋਂ ਵੱਧ Veiws

Updated On: 

07 Apr 2023 11:20 AM

Sidhu Moosewala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾ' ਰਿਲੀਜ਼ ਹੋ ਗਿਆ ਹੈ। ਇਹ ਗੀਤ ਸਾਹਮਣੇ ਆਉਂਦੇ ਹੀ ਯੂਟਿਊਬ 'ਤੇ ਮਸ਼ਹੂਰ ਹੋ ਗਿਆ ਹੈ।

Follow Us On

Sidhu Moosewala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਸੀ। ਭਾਵੇਂ ਉਹ ਅੱਜ ਇਸ ਦੁਨੀਆ ‘ਚ ਨਹੀਂ ਹੈ ਪਰ ਲੋਕ ਅੱਜ ਵੀ ਉਨ੍ਹਾਂ ਨੂੰ ਇੱਕ ਤੋਂ ਵਧ ਕੇ ਇਕ ਹਿੱਟ ਗੀਤਾਂ ਕਰਕੇ ਯਾਦ ਕਰਦੇ ਹਨ। ਅਤੇ ਅੱਜ ਯਾਨੀ 7 ਅਪ੍ਰੈਲ ਨੂੰ ਉਨ੍ਹਾਂ ਦਾ ਨਵਾਂ ਗੀਤ ‘ਮੇਰਾ ਨਾ’ ਰਿਲੀਜ਼ ਹੋਇਆ ਹੈ।
ਬੀਤੇ ਸਾਲ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨੇ ਉਸ ਦੇ ਪਰਿਵਾਰ ਦੇ ਨਾਲ-ਨਾਲ ਉਸ ਦੇ ਫੈਨਸ ਨੂੰ ਵੀ ਹਿੱਲਾ ਕੇ ਰੱਖ ਦਿੱਤਾ ਸੀ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਅਗਲੇ 7-8 ਸਾਲਾਂ ਤੱਕ ਆਪਣੇ ਪੁੱਤਰ ਦੇ ਗੀਤ ਰਿਲੀਜ਼ ਕਰਦੇ ਰਹਿਣ ਦਾ ਐਲਾਨ ਕੀਤਾ ਸੀ।

ਸਿੱਧੂ ਦਾ ਤੀਜਾ ਗੀਤ ਹੈ ‘ਮੇਰਾ ਨਾਂ’

ਸਿੱਧੂ ਮੂਸੇਵਾਲਾ ਦੇ ਰਿਲੀਜ਼ ਹੋਏ ਇਸ ਨਵੇਂ ਗੀਤ ‘ਮੇਰਾ ਨਾ’ (Mera Naa)ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਇਹ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਸਿੱਧੂ ਦੇ ਦੋ ਹੋਰ ਗੀਤ ਐੱਸਵਾਈਐਲ (SYL) ਤੇ ਵਾਰ (Vaar) ਗੀਤ ਰਿਲੀਜ਼ ਹੋ ਚੁੱਕੇ ਹਨ।

10 ਮਿੰਟਾਂ ਵਿੱਚ 1 ਮਿਲੀਅਨ ਵਿਯੂਜ਼

ਖਾਸ ਗੱਲ ਇਹ ਹੈ ਕਿ ਸਿੱਧੂ ਮੂਸੇਵਾਲਾ ਦੀ ਬਹੁਤ ਮਜ਼ਬੂਤ ​​ਫੈਨ ਫਾਲੋਇੰਗ ਸੀ। ਉਸ ਦੇ ਗੀਤਾਂ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ। ਇਸ ਦੇ ਨਾਲ ਹੀ ਇਹ ਸਿਲਸਿਲਾ ਉਸ ਦੀ ਮੌਤ ਤੋਂ ਬਾਅਦ ਵੀ ਜਾਰੀ ਹੈ। ਉਨ੍ਹਾਂ ਦੇ ਇਸ ਗੀਤ ਨੂੰ ਵੀ ਲੋਕ ਕਾਫੀ ਪਿਆਰ ਦੇ ਰਹੇ ਹਨ। ਰਿਲੀਜ਼ ਦੇ 10 ਮਿੰਟਾਂ ਦੇ ਅੰਦਰ ਹੀ ਇਸ ਗੀਤ ਨੂੰ 1 ਮਿਲੀਅਨ (One Million) ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ