Gurdas Maan in Moosewala: ਮਾਪਿਆਂ ਨੂੰ ਮਿਲਣ ਪਹੁੰਚੇ ਗੁਰਦਾਸ ਮਾਨ ਸ਼ੁੱਭਦੀਪ ਨੂੰ ਯਾਦ ਕਰ ਹੋਏ ਭਾਵੁੱਕ
Father got Threat: ਸਿੱਧੂ ਮੂਸੇਵਾਲਾ ਦੇ ਪਿਤਾ ਲਗਾਤਾਰ ਆਪਣੇ ਪੁੱਤਰ ਦੀ ਮੌਤ ਦਾ ਇਨਸਾਫ ਮੰਗ ਰਹੇ ਹਨ। ਇਸ ਦੌਰਾਨ ਉਨ੍ਹਾਂ ਨੂੰ ਇੱਕ ਧਮਕੀ ਭਰਿਆ ਈ-ਮੇਲ ਵੀ ਮਿਲਿਆ ਹੈ। ਜਿਸ ਵਿੱਚ ਮੂਸੇਵਾਲੇ ਦੀ ਮੌਤ ਲਈ ਲਾਰੇਂਸ ਬਿਸ਼ਨੋਈ ਦਾ ਨਾਂ ਨਾ ਲੈਣ ਦੀ ਨਸੀਹਤ ਦਿੱਤੀ ਗਈ ਹੈ।
ਮਾਪਿਆਂ ਨੂੰ ਮਿਲਣ ਪਹੁੰਚੇ ਗੁਰਦਾਸ ਮਾਨ ਸ਼ੁੱਭਦੀਪ ਨੂੰ ਯਾਦ ਕਰ ਹੋਏ ਭਾਵੁੱਕ। Singer Gurdas Maan met with sidhu moosewala parents
ਪੰਜਾਬ ਨਿਊਜ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਜਦੋਂ ਤੋਂ ਕਤਲ ਹੋਇਆ ਹੈ, ਉਦੋਂ ਤੋਂ ਹੀ ਉਨ੍ਹਾਂ ਦੇ ਫੈਨਸ ਸਦਮੇ ਵਿੱਚ ਹਨ। ਉਨ੍ਹਾਂ ਦੀ ਮੌਤ ਨੂੰ ਤਕਰੀਬਨ ਇਕ ਸਾਲ ਹੋਣ ਨੂੰ ਆਇਆ ਹੈ, ਪਰ ਉਨ੍ਹਾਂ ਦੇ ਘਰ ਆਮ ਲੋਕਾਂ ਦੇ ਨਾਲ-ਨਾਲ ਸਿਆਸੀ ਅਤੇ ਫਿਲਮੀ ਹਸਤੀਆਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸੇ ਲੜੀ ਵਿੱਚ ਸ਼ਨੀਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ (Gurdas Maan) ਵੀ ਮੂਸੇਵਾਲੇ ਦੇ ਮਾਪਿਆਂ ਨੂੰ ਮਿਲਣ ਪਹੁੰਚੇ।


