ਸਿੰਗਰ ਜੈਜੀ ਬੀ ਖਿਲਾਫ਼ ਪ੍ਰਦਰਸ਼ਨ, ਗੀਤ ‘ਚ ਔਰਤਾਂ ‘ਤੇ ਵਿਵਾਦਿਤ ਟਿੱਪਣੀ ਦੇ ਇਲਜ਼ਾਮ
ਪੰਜਾਬੀ ਗਾਇਕ ਜੈਜ਼ੀ ਬੀ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਬਰਨਾਲਾ ਵਿੱਚ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਗਾਇਕ ਜੈਜ਼ੀ ਬੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 10 ਮਾਰਚ ਨੂੰ ਰਿਲੀਜ਼ ਹੋਣ ਵਾਲੇ ਜੈਜ਼ੀ ਬੀ ਦੇ ਗੀਤ 'ਮੜਕ ਸ਼ੌਕੀਨਾਂ ਦੀ ਤੂੰ ਵੀ ਜਾਣਦੀ ਭੇਦ' ਦਾ ਕਿਸਾਨ ਸੰਗਠਨਾਂ ਨੇ ਵਿਰੋਧ ਕੀਤਾ ਹੈ।
ਪੰਜਾਬੀ ਸਿੰਗਰ ਜੈਜੀ ਬੀ
ਪ੍ਰਦਰਸ਼ਨਕਾਰੀਆਂ ਨੇ ਗੀਤ ਨੂੰ ਲੈ ਕੇ ਕਿਹਾ ਹੈ ਕਿ ਸਿੰਗਰ ਜੈਜ਼ੀ ਬੀ ਦਾ ਗੀਤ ‘ਮੱਡਕ ਸ਼ੌਕੀਨਾਂ ਦੀ ਤੂੰ ਕੀ ਜਾਣਦੀ ਭੇਡੇ’ ਰਿਲੀਜ਼ ਹੋ ਚੁੱਕਿਆ ਹੈ। ਜਿਸ ਵਿੱਚ ਔਰਤਾਂ ਲਈ ਭੇਡ ਸ਼ਬਦ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਬੇਹੱਦ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਿੰਗਰ ਨੇ ਇਸ ਗੀਤ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਬਦਨਾਮ ਕੀਤਾ ਹੈ। ਔਰਤਾਂ ਲਈ ਜਨਤਕ ਤੌਰ ‘ਤੇ ਇਸ ਤਰ੍ਹਾਂ ਦੇ ਸ਼ਬਦ ਦੀ ਵਰਤੋਂ ਬੇਹੱਦ ਇਤਰਾਜ਼ਯੋਗ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜਥੇਬੰਦੀ ਵੱਲੋਂ ਗਾਇਕ ਜੈਜ਼ੀ ਬੀ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਹੈ।
