AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Signer on Video Controversy: ਲਾਰੈਂਸ ਬਿਸ਼ਨੋਈ ਦੇ ਫਰਾਰ ਭਰਾ ਨਾਲ ਵੀਡੀਓ ‘ਤੇ ਸਿੰਗਰ ਕਰਨ ਔਜਲਾ ਦੀ ਸਫਾਈ

Video with Gangster Brother: ਕਰਨ ਔਜਲਾ ਦਾ ਇਹ ਵੀਡੀਓ ਵਿਦੇਸ਼ ਵਿੱਚ ਦਿੱਤੀ ਇਕ ਪਰਫਾਰਮੈਂਸ ਦਾ ਹੈ। ਇਨ੍ਹੀ ਦਿਨੀਂ NIA ਦੀ ਰਿਮਾਂਡ ਤੇ ਚੱਲ ਰਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਵੀਡੀਓ ਵਿੱਚ ਕਰਨ ਔਜਲਾ ਦੇ ਪਿੱਛੇ ਡਾਂਸ ਕਰਦਾ ਦਿਖਾਈ ਦੇ ਰਿਹਾ ਹੈ।

kusum-chopra
| Updated On: 19 Apr 2023 19:06 PM IST
Share
ਪੰਜਾਬ ਨਿਊਜ: ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਕ ਵੀਡੀਓ ਤੋਂ ਬਾਅਦ ਪੰਜਾਬੀ ਸਿੰਗਰ ਕਰਨ ਔਜਲਾ (Karan Ojhla) ਤੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜਣ ਲੱਗ ਪਈਆਂ ਹਨ। ਦਰਅਸਲ, ਹਾਲ ਹੀ ਵਿੱਚ ਕਰਨ ਔਜਲਾ ਨੇ ਅਮਰੀਕਾ ਦੇ ਬੇਕਸਫੀਲਡ, ਕੈਲੀਫੋਰਨੀਆ ਵਿੱਚ ਇਕ ਪਰਫਾਰਮੈਂਸ ਦਿੱਤੀ ਸੀ, ਜਿਸ ਦੇ ਵੀਡੀਓ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਉਨ੍ਹਾਂ ਨਾਲ ਨੱਚਦਾ ਨਜ਼ਰ ਆ ਰਿਹਾ ਹੈ। ਵੀਡੀਓ ਤੇ ਵਿਵਾਦ ਭਖਣ ਤੋਂ ਬਾਅਦ ਹੁਣ ਕਰਨ ਨੇ ਇਸ ਪੂਰੇ ਮਾਮਲੇ ਤੇ ਆਪਣੀ ਸਫਾਈ ਦਿੱਤੀ ਹੈ। ਕਰਨ ਨੇ ਸੋਸ਼ੋਲ ਮੀਡੀਆ ਤੇ ਲੰਮੀ ਚੌੜੀ ਪੋਸਟ ਪਾ ਕੇ ਖੁਦ ਨੂੰ ਬੇਕਸੂਰ ਦੱਸਿਆ ਹੈ। ਕਰਨ ਔਜਲਾ ਨੇ ਆਪਣੀ ਪੋਸਟ ਵਿੱਚ ਲਿਖਿਆ, “ਮੈਨੂੰ ਨਹੀਂ ਲੱਗਦਾ ਕਿ ਮੈਨੂੰ ਇਸ ਮਾਮਲੇ ਤੇ ਸਫਾਈ ਦੇਣ ਦੀ ਜ਼ਰੂਰਤ ਸੀ, ਪਰ ਬਹੁਤ ਸਾਰੀਆਂ ਪੋਸਟਾਂ ਅਤੇ ਸੰਦੇਸ਼ਾਂ ਨੂੰ ਵੇਖਣ ਤੋਂ ਬਾਅਦ, ਮੈਂ ਕੈਲੀਫੋਰਨੀਆ ਦੇ ਬਾਸਕਡਫੀਲਡ ਵਿੱਚ ਐਤਵਾਰ ਨੂੰ ਦਿੱਤੀ ਇਕ ਪਰਫਾਰਮੈਂਸ ਨੂੰ ਲੈ ਕੇ ਸਪਸ਼ਟੀਕਰਨ ਦੇਣਾ ਚਾਹੁੰਦਾ ਹਾਂ। ਮੇਰੇ ਅਤੇ ਸ਼ੈਰੀ ਮਾਨ ਬਾਈ ਦੇ ਇੱਕ ਸਾਂਝੇ ਦੋਸਤ ਨੇ ਸਾਨੂੰ ਇੱਕ ਰਿਸੈਪਸ਼ਨ ਪਾਰਟੀ ਵਿੱਚ ਪਰਫਾਰਮ ਕਰਨ ਲਈ ਬੁਲਾਇਆ ਸੀ। ਇੱਕ ਕਲਾਕਾਰ ਹੋਣ ਦੇ ਨਾਤੇ ਸਾਨੂੰ ਸਿਰਫ ਆਪਣੀ ਪਰਫਾਰਮੈਂਸ ਨਾਲ ਮਤਲਬ ਸੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਕਿ ਸਮਾਗਮ ਵਿੱਚ ਕਿਸ ਨੂੰ ਸੱਦਾ ਦਿੱਤਾ ਗਿਆ ਸੀ ਅਤੇ ਕੌਣ ਲੋਕ ਪਾਰਟੀ ਵਿੱਚ ਆਉਣ ਵਾਲੇ ਸਨ। ਇਸ ਲਈ ਮੈਂ ਵਿਆਹ ਦੇ ਸ਼ੋਅ ਨਹੀਂ ਕਰਦਾ। ਮੈਂ ਸੁਣਿਆ ਹੈ ਕਿ ਜਦੋਂ ਮੈਂ ਅਤੇ ਸ਼ੈਰੀ ਬਾਈ ਉਸ ਪ੍ਰੋਗਰਾਮ ਵਿੱਚ ਪਰਫਾਰਮ ਕਰ ਰਹੇ ਸੀ ਤਾਂ ਸਾਡੇ ਪਿੱਛੇ ਇੱਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ। ਮੇਰੀ ਬੇਨਤੀ ਹੈ ਕਿ ਮੈਨੂੰ ਇਨ੍ਹਾਂ ਚੀਜਾਂ ਵਿੱਚ ਸ਼ਾਮਲ ਨਾ ਕਰੋ। ਇਕ ਕਲਾਕਾਰ ਹੋਣ ਤੇ ਨਾਤੇ ਮੈਂ ਪਹਿਲਾਂ ਤੋਂ ਹੀ ਕਈ ਚੀਜਾਂ ਤੋਂ ਲੰਘ ਰਿਹਾ ਹਾਂ, ਜਿਸ ਬਾਰੇ ਤੁਸੀਂ ਚੰਗੀ ਤਰ੍ਹਾਂ ਨਾਲ ਜਾਣਦੇ ਹੋ। ਮੇਰੀ ਅਪੀਲ ਹੈ ਕਿ ਇਨ੍ਹਾਂ ਚੀਜਾਂ ਨੂੰ ਹੋਰ ਮੁਸ਼ਕੱਲ ਨਾ ਬਣਾਓ। ਮੈਨੂੰ ਉਮੀਦ ਹੈ ਕਿ ਹੁਣ ਸਾਰਾ ਮਾਮਲਾ ਸਾਫ ਹੋ ਗਿਆ ਹੋਵੇਗਾ।

ਫਰਜ਼ੀ ਪਾਸਪੋਰਟ ਰਾਹੀਂ ਭੇਜਿਆ ਸੀ ਅਮਰੀਕਾ

ਦੱਸਿਆ ਜਾਂਦਾ ਹੈ ਕਿ ਗੈਂਗਸਟਰ ਅਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਲਾਰੈਂਸ ਬਿਸ਼ਨੋਈ ਨੇ ਇਸ ਦੌਰਾਨ ਆਪਣੇ ਭਰਾ ਅਨਮੋਲ ਨੂੰ ਅਮਰੀਕਾ ਭੇਜਣ ਦੀ ਯੋਜਨਾ ਬਣਾਈ ਸੀ। ਉਸ ਨੇ ਆਪਣੇ ਭਰਾ ਨੂੰ ਫਰਜ਼ੀ ਪਾਸਪੋਰਟ ਰਾਹੀਂ ਅਮਰੀਕਾ ਭੇਜਿਆ ਸੀ। ਵਿਦੇਸ਼ ਵਿੱਚ ਰਹਿੰਦਿਆਂ ਇਹ ਅਨਮੋਲ ਬਿਸ਼ਨੋਈ ਹੀ ਸੀ ਜਿਸ ਨੇ ਗੋਲਡੀ ਬਰਾੜ ਨਾਲ ਮਿਲ ਕੇ ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਨੂੰ ਸੁਚੱਜੇ ਢੰਗ ਨਾਲ ਅੰਜਾਮ ਦਿੱਤਾ ਸੀ। ਵਾਇਰਲ ਵੀਡੀਓ ਦੇ ਸਬੰਧ ‘ਚ ਸਹੀ ਤਰੀਕ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਇਸ ਐਤਵਾਰ ਦੀ ਹੈ।

16 ਅਪ੍ਰੈਲ ਦੀ ਹੈ ਇਹ ਵੀਡੀਓ

ਹਾਲਾਂਕਿ ਕੈਲੀਫੋਰਨੀਆ ‘ਚ ਇਸ ਪ੍ਰੋਗਰਾਮ ‘ਚ ਅਨਮੋਲ ਬਿਸ਼ਨੋਈ ਦੀ ਸ਼ਮੂਲੀਅਤ ਨੂੰ ਲੈ ਕੇ ਪੰਜਾਬੀ ਗਾਇਕ ਕਰਨ ਔਜਲਾ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ। ਗਾਇਕ ਕਰਨ ਨੇ ਦੱਸਿਆ ਕਿ ਉਹ 16 ਅਪ੍ਰੈਲ ਦਿਨ ਐਤਵਾਰ ਨੂੰ ਇੱਕ ਵਿਆਹ ਸਮਾਗਮ ਵਿੱਚ ਪਰਫਾਰਮ ਕਰਨ ਲਈ ਅਮਰੀਕਾ ਗਿਆ ਸੀ ਅਤੇ ਉਸ ਨੂੰ ਇਸ ਗੱਲ ਦਾ ਕੋਈ ਪਤਾ ਨਹੀਂ ਸੀ ਕਿ ਇਸ ਸਮਾਗਮ ਵਿੱਚ ਕੌਣ-ਕੌਣ ਸ਼ਾਮਲ ਹੋ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...