ਮੋਗਾ ‘ਚ ਨਸ਼ੇ ਖਿਲਾਫ਼ ਕੱਢੀ ਸਾਈਕਲ ਰੈਲੀ, ਸਿੰਗਰ ਸਿੱਪੀ ਗਿੱਲ ਨੇ ਕੀਤੀ ਸ਼ਮੂਲਿਅਤ

Updated On: 

10 Jan 2025 16:17 PM

ਰੈਲੀ ਵਿੱਚ ਮੋਗਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਸਕੂਲੀ ਬੱਚਿਆਂ ਅਤੇ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਐਸਐਸਪੀ ਅਜੇ ਗਾਂਧੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਮੋਗਾ ਚ ਨਸ਼ੇ ਖਿਲਾਫ਼ ਕੱਢੀ ਸਾਈਕਲ ਰੈਲੀ, ਸਿੰਗਰ ਸਿੱਪੀ ਗਿੱਲ ਨੇ ਕੀਤੀ ਸ਼ਮੂਲਿਅਤ

ਸਿੱਪੀ ਗਿੱਲ

Follow Us On

ਮੋਗਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪੁਲਿਸ ਨੇ ਇੱਕ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਨ ਕੀਤਾ। ਐਸਐਸਪੀ ਅਜੇ ਗਾਂਧੀ ਦੀ ਅਗਵਾਈ ਹੇਠ ਆਯੋਜਿਤ ਇਸ ਰੈਲੀ ਵਿੱਚ ਪੰਜਾਬੀ ਗਾਇਕ ਸਿੱਪੀ ਗਿੱਲ ਅਤੇ ਵਿਰਾਸਤ ਸੰਧੂ ਨੇ ਵੀ ਹਿੱਸਾ ਲਿਆ।

ਰੈਲੀ ਵਿੱਚ ਮੋਗਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਸਕੂਲੀ ਬੱਚਿਆਂ ਅਤੇ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਐਸਐਸਪੀ ਅਜੇ ਗਾਂਧੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ

ਐਸਐਸਪੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜੋ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰੱਖਣ ਵਿੱਚ ਮਦਦ ਕਰੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਦਿਨ ਇੱਕ ਖੇਡ ਮੁਕਾਬਲੇ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਸਾਰੇ ਹਿੱਸਾ ਲੈ ਸਕਦੇ ਹਨ।

ਸਿੱਪੀ ਗਿੱਲ ਲਗਾਤਾਰ ਕਰ ਰਹੇ ਸਹਿਯੋਗ

ਪੰਜਾਬੀ ਗਾਇਕ ਸਿੱਪੀ ਗਿੱਲ ਲਗਾਤਾਰ ਇਸ ਨੂੰ ਲੈ ਕੇ ਪੰਜਾਬ ਪੁਲਿਸ ਦਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਸੋਸ਼ਮ ਮੀਡੀਆ ‘ਤੇ ਵੀ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਰੈਲੀ ਨਾਲ ਆ ਕੇ ਜੁੜਣ। ਇਸ ਤੋਂ ਇਲਾਵਾ ਸੋਸ਼ਲ ਮੀਡੀਆਂ ‘ਤੇ ਵੀ ਵੀਡੀਓ ਪਾਉਂਦੇ ਰਹਿੰਦੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਖੇਡਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ।

ਸੋਸ਼ਲ ਮੀਡੀਆ ਤੇ ਐਕਟਿਵ ਹਨ ਸਿੱਪੀ ਗਿੱਲ

ਸਿੱਪੀ ਗਿੱਲ ਸੋਸ਼ਮ ਮੀਡੀਆ ‘ਤੇ ਕਾਫੀ ਐਕਟਿਵ ਹਨ। ਉਨ੍ਹਾਂ ਦੇ ਇੰਸਟਾਗ੍ਰਾਮ ਤੇ 1.6 ਮਿਲੀਅਨ ਫਾਲੋਅਰ ਹਨ। ਨੌਜਵਾਨਾਂ ਵਿੱਚ ਉਹ ਬਹੁਤ ਫੈਮਸ ਹਨ ਅਤੇ ਉਨ੍ਹਾਂ ਦੇ ਗੀਤ ਵੀ ਵੱਡੀ ਗਿਣਤੀ ‘ਚ ਪਸੰਦ ਕੀਤੇ ਜਾਂਦੇ ਹਨ। ਪੰਜਾਬ ਪੁਲਿਸ ਫੇਮਸ ਲੋਕਾਂ ਨੂੰ ਮੁਹਿੰਮ ‘ਚ ਜੋੜ ਰਹੀ ਹੈ ਤਾਂ ਜੋ ਨੌਜਵਾਨਾਂ ਚ ਚੰਗਾ ਸੰਦੇਸ਼ ਭੇਜਿਆ ਜਾ ਸਕੇ।