ਫਿਲਮ ‘ਮੁੰਡਾ ਰਾਕ ਸਟਾਰ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ
ਪੰਜਾਬ ਗਾਇਕ ਤੇ ਅਦਾਕਾਰ ਯੁਵਰਾਜ ਹੰਸ ਫਿਲਮ ਮੁੰਡਾ ਰਾਕ ਸਟਾਰ ਦੀ ਸਟਾਰ ਕਾਸਟ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ ਲੋਹੜੀ ਦੇ ਤਿਉਹਾਰ ਮੌਕੇ ਰਿਲੀਜ਼ ਹੋ ਰਹੀ ਉਹਨਾਂ ਦੀ ਨਵੀਂ ਫ਼ਿਲਮ ਮੁੰਡਾ ਰੌਕ ਸਟਾਰ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਉਹਨਾਂ ਨੇ ਦਰਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਫਿਲਮ ਨੂੰ ਜ਼ਰੂਰ ਦੇਖਣ।
ਪੰਜਾਬੀ ਗਾਇਕ ਤੇ ਕਲਾਕਾਰ ਯੁਵਰਾਜ ਹੰਸ ਨਵੀਂ ਫਿਲਮ ਮੁੰਡਾ ਰਾਕ ਸਟਾਰ ਦੀ ਸਟਾਰ ਕਾਸਟ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲਾਕਾਰ ਯੁਵਰਾਜ ਹੰਸ ਨੇ ਕਿਹਾ ਕਿ ਉਹਨਾਂ ਨੂੰ ਗੁਰੂ ਘਰ ਆਕੇ ਖੁਸ਼ੀ ਮਿਲਦੀ ਹੈ ਜਿਸ ਕਰਕੇ ਗੁਰੂ ਘਰ ਉਹ ਅਕਸਰ ਹੀ ਆਉਂਦੇ ਰਹਿੰਦੇ ਹਨ।
ਯੁਵਰਾਜ ਹੰਸ ਨੇ ਦੱਸਿਆ ਕਿ ਉਹਨਾਂ ਦੀ ਨਵੀਂ ਫਿਲਮ ਮੁੰਡਾ ਰਾਕ ਸਟਾਰ 12 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ ਹੋਣ ਜਾ ਰਹੀ ਹੈ। ਇਹ ਫਿਲਮ ਦੇ ਵਿੱਚ ਆਰਟਿਸਟ ਦੀ ਕਹਾਣੀ ਹੈ ਜਿਸ ਨੂੰ ਆਪਣੀ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਕਾਂਫ਼ੀ ਸੰਘਰਸ਼ ਕਰਨਾ ਪੈਂਦਾ ਹੈ। ਉਹਨਾਂ ਨੇ ਦਰਸ਼ਕਾਂ ਨੂੰ ਫਿਲਮ ਦੇਖਣ ਦੀ ਅਪੀਲ ਕੀਤੀ।