ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘JAAT’ ‘ਚੋਂ ਹਟੇ ਵਿਵਾਦਿਤ ਸੀਨ, ਸੰਨੀ ਦਿਓਲ ਅਤੇ ਰਣਦੀਪ ਹੁੱਡਾ ਤੇ ਹੋਈ FIR ਤੋਂ ਬਾਅਦ ਮੇਕਰਸ ਦਾ ਫੈਸਲਾ

'Jatt' Movie Controversy: ਬਾਲੀਵੁੱਡ ਫਿਲਮ "ਜਾਟ" ਦੇ ਖਿਲਾਫ਼ ਪੰਜਾਬ ਵਿੱਚ ਈਸਾਈ ਭਾਈਚਾਰੇ ਵੱਲੋਂ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਸਮੇਤ ਕਈ ਲੋਕਾਂ ਵਿਰੁੱਧ ਜਲੰਧਰ ਵਿੱਚ FIR ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

‘JAAT’ ‘ਚੋਂ ਹਟੇ ਵਿਵਾਦਿਤ ਸੀਨ, ਸੰਨੀ ਦਿਓਲ ਅਤੇ ਰਣਦੀਪ ਹੁੱਡਾ ਤੇ ਹੋਈ FIR ਤੋਂ ਬਾਅਦ ਮੇਕਰਸ ਦਾ ਫੈਸਲਾ
Follow Us
davinder-kumar-jalandhar
| Updated On: 18 Apr 2025 14:02 PM

ਕੁਝ ਦਿਨ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ‘ਜਾਟ’ ਦੇ ਖਿਲਾਫ ਪੰਜਾਬ ਵਿੱਚ ਈਸਾਈ ਭਾਈਚਾਰੇ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਜਲੰਧਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਫਿਲਮ ਦੇ ਮੇਕਰਸ ਨੇ ਐਲਾਨ ਇਸ ਚੋਂ ਵਿਵਾਦਿਤ ਸੀਨ ਹਟਾ ਦਿੱਤੇ ਹਨ। ਦੱਸ ਦੇਈਏ ਕਿ ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਜਾਟ ਫਿਲਮ ਦੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।

ਵਿਵਾਦ ਭਖਦਿਆਂ ਵੇਖ ਹੁਣ ਫਿਲਮ ਦੇ ਨਿਰਮਾਤਾਵਾਂ ਨੇ ਵਿਵਾਦਿਤ ਸੀਨ ਹਟਾਉਣ ਦਾ ਐਲਾਨ ਕੀਤਾ ਸੀ ਅਤੇ ਹੁਣ ਉਸ ਸੀਨ ਨੂੰ ਹਟਾ ਦਿੱਤਾ ਗਿਆ ਹੈ। ਜਿਸਤੋਂ ਬਾਅਦ ਉਮੀਦ ਹੈ ਕਿ ਇਸ ਫਿਲਮ ਨੂੰ ਲੈ ਕੇ ਵਧਿਆ ਈਸਾਈ ਭਾਈਚਾਰੇ ਦਾ ਗੁੱਸਾ ਸ਼ਾਂਤ ਹੋ ਜਾਵੇਗਾ ਅਤੇ ਉਹ ਆਪਣਾ ਰੋਸ ਪ੍ਰਦਰਸ਼ਨ ਵਾਪਸ ਲੈ ਲਵੇਗਾ।

ਹਾਲ ਹੀ ਵਿੱਚ, ਈਸਾਈ ਭਾਈਚਾਰੇ ਦੇ ਆਗੂਆਂ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਹ ਸ਼ਿਕਾਇਤ ਈਸਾਈ ਭਾਈਚਾਰੇ ਦੇ ਨੇਤਾ ਗੋਲਡੀ ਨੇ ਦਿੱਤੀ ਸੀ। ਜਿਸ ਵਿੱਚ ਉਹਨਾਂ ਨੇ ਕਿਹਾ- ਕੁਝ ਦਿਨ ਪਹਿਲਾਂ ਇੱਕ ਫਿਲਮ ਜਾਟ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਉਸ ਫਿਲਮ ਵਿੱਚ, ਅਦਾਕਾਰ ਰਣਦੀਪ ਹੁੱਡਾ ਨੇ ਸਾਡੇ ਯਿਸੂ ਮਸੀਹ ਅਤੇ ਸਾਡੇ ਧਰਮ ਵਿੱਚ ਵਰਤੀਆਂ ਜਾਂਦੀਆਂ ਪਵਿੱਤਰ ਚੀਜ਼ਾਂ ਦਾ ਨਿਰਾਦਰ ਕੀਤਾ। ਰਣਦੀਪ ਹੁੱਡਾ ਚਰਚ ਦੇ ਅੰਦਰ ਪ੍ਰਭੂ ਯਿਸੂ ਮਸੀਹ ਵਾਂਗ ਖੜ੍ਹਾ ਸੀ ਅਤੇ ਸਾਡੇ ਸ਼ਬਦ ਆਮੀਨ ਦਾ ਨਿਰਾਦਰ ਕੀਤਾ ਗਿਆ।

ਗੋਲਡੀ ਨੇ ਅੱਗੇ ਕਿਹਾ ਕਿ ਫਿਲਮ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਤੁਹਾਡਾ ਪ੍ਰਭੂ ਯਿਸੂ ਮਸੀਹ ਸੌਂ ਰਿਹਾ ਹੈ ਅਤੇ ਉਹਨਾਂ ਨੇ ਮੈਨੂੰ ਭੇਜਿਆ ਹੈ। ਜਿਸ ਤੋਂ ਬਾਅਦ ਹੁੱਡਾ ਸਾਰਿਆਂ ਨੂੰ ਗੋਲੀ ਮਾਰਨਾ ਸ਼ੁਰੂ ਕਰ ਦਿੰਦਾ ਹੈ। ਅਜਿਹੀ ਸਥਿਤੀ ਵਿੱਚ, ਜੋ ਲੋਕ ਮਸੀਹ ਵਿਰੋਧੀ ਹਨ, ਉਹ ਅਜਿਹੀਆਂ ਫਿਲਮਾਂ ਦੇਖਣ ਤੋਂ ਬਾਅਦ ਸਾਡੇ ਚਰਚਾਂ ‘ਤੇ ਹਮਲਾ ਕਰਨਗੇ। ਇਹ ਦੇਖ ਕੇ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਈਸਾਈ ਭਾਈਚਾਰੇ ਵਿੱਚ ਗੁੱਸਾ ਹੈ।

ਫਿਲਮ ਵਿੱਚੋਂ ਹਟਾਏ ਗਏ ਅਪੱਤੀਜਨਕ ਦ੍ਰਿਸ਼

ਮਾਮਲਾ ਤੂਲ ਫੜ੍ਹਦਿਆਂ ਦੇਖ ਫਿਲਮ ਨਿਰਮਾਤਾਵਾਂ ਨੇ ਵਿਵਾਦਤ ਦ੍ਰਿਸ਼ਾਂ ਨੂੰ ਫਿਲਮ ਵਿੱਚੋਂ ਹਟਾ ਦਿੱਤਾ ਹੈ। ਓਧਰ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੰਯੁਕਤ ਕਮਿਸ਼ਨਰ ਸੰਦੀਪ ਸ਼ਰਮਾ ਨੇ ਕਿਹਾ ਕਿ ਮਾਮਲੇ ਵਿੱਚ ਨਾਮਜ਼ਦ ਸਾਰੇ ਕਲਾਕਾਰਾਂ ਨੂੰ ਜਲਦੀ ਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਜਾਵੇਗਾ। ਇਸ ਸਬੰਧੀ ਪਹਿਲਾਂ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ।