ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਬਾਰਡਰ 2’ ਤੋਂ ਬਾਅਦ ਹਨੂਮਾਨ ਬਣਨ ਦੀ ਤਿਆਰੀ ਸ਼ੁਰੂ ਕਰਣਗੇ ਸਨੀ ਦਿਓਲ, ਰਣਬੀਰ ਕਪੂਰ ਦੀ ‘ਰਾਮਾਇਣ’ ਤੇ ਦਿੱਤਾ ਸਭ ਤੋਂ ਧਾਂਸੂ ਅਪਡੇਟ

Sunny Deol Ramayan Update: ਸੰਨੀ ਦਿਓਲ ਦੀ ਅਗਲੀ ਫਿਲਮ ਕਿਹੜੀ ਹੋਵੇਗੀ ਹਰ ਕੋਈ ਇਹ ਜਾਣਨ ਲਈ ਇੰਤਜ਼ਾਰ ਕਰ ਰਿਹਾ ਹੈ ਕਿ । ਇਸ ਸਮੇਂ, ਅਦਾਕਾਰ 'ਬਾਰਡਰ 2' ਦਾ ਕੰਮ ਪੂਰਾ ਕਰ ਰਹੇ ਹਨ। ਇਸ ਦੌਰਾਨ, ਉਨ੍ਹਾਂ ਨੇ ਰਣਬੀਰ ਕਪੂਰ ਦੀ 'ਰਾਮਾਇਣ' ਬਾਰੇ ਇੱਕ ਵੱਡਾ ਅਪਡੇਟ ਦਿੱਤਾ ਹੈ। ਜਿਸਨੂੰ ਸੁਣ ਕੇ ਤੁਸੀਂ ਖੁਸ਼ ਹੋ ਜਾਵੋਗੇ।

‘ਬਾਰਡਰ 2’ ਤੋਂ ਬਾਅਦ ਹਨੂਮਾਨ ਬਣਨ ਦੀ ਤਿਆਰੀ ਸ਼ੁਰੂ ਕਰਣਗੇ ਸਨੀ ਦਿਓਲ, ਰਣਬੀਰ ਕਪੂਰ ਦੀ ‘ਰਾਮਾਇਣ’ ਤੇ ਦਿੱਤਾ ਸਭ ਤੋਂ ਧਾਂਸੂ ਅਪਡੇਟ
ਹਨੂਮਾਨ ਬਣਨ ਦੀ ਤਿਆਰੀ ਸ਼ੁਰੂ ਕਰਣਗੇ ਸਨੀ ਦਿਓਲ
Follow Us
tv9-punjabi
| Updated On: 23 Jun 2025 16:29 PM

ਸਨੀ ਦਿਓਲ ਲਈ ਮਾਹੌਲ ਸੈਟ ਹੈ। ਉਨ੍ਹਾਂ ਦੀ ਆਖਰੀ ਫਿਲਮ ‘ਜਾਟ’ ਸੀ, ਜਿਸਨੂੰ ਕਾਫੀ ਪਿਆਰ ਮਿਲਿਆ। ਪਰ ਇਹ ਕਮਾਈ ਦੇ ਮਾਮਲੇ ਵਿੱਚ ਪਿੱਛੇ ਰਹਿ ਗਈ। ਇਸ ਸਮੇਂ, ਉਹ ‘ਬਾਰਡਰ 2’ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ, ਜੋ ਅਗਲੇ ਸਾਲ ਰਿਲੀਜ਼ ਹੋਵੇਗੀ। ਉਹ ਕਈ ਵੱਡੀਆਂ ਫਿਲਮਾਂ ਵਿੱਚ ਨਜ਼ਰ ਆਉਣਗੇ, ਪਰ ਜ਼ਿਆਦਾਤਰ ਪ੍ਰਸ਼ੰਸਕ ‘ਰਾਮਾਇਣ’ ਨੂੰ ਲੈ ਕੇ ਉਤਸ਼ਾਹਿਤ ਹਨ। ਉਹ ਰਣਬੀਰ ਕਪੂਰ ਦੀ ਫਿਲਮ ਵਿੱਚ ਹਨੂਮਾਨ ਦੀ ਭੂਮਿਕਾ ਨਿਭਾਉਣ ਜਾ ਰਹੇ ਹਨ। ਇਸ ਦੌਰਾਨ, ਅਦਾਕਾਰ ਨੇ ਸ਼ੂਟਿੰਗ ਬਾਰੇ ਇੱਕ ਵੱਡਾ ਅਪਡੇਟ ਦਿੱਤਾ ਹੈ। ਸ਼ੂਟਿੰਗ ਕਦੋਂ ਸ਼ੁਰੂ ਹੋਵੇਗੀ? ਜਾਣੋ।

ਹਾਲ ਹੀ ਵਿੱਚ ਸੰਨੀ ਦਿਓਲ ਨੇ ‘ਬਾਰਡਰ 2’ ਦਾ ਤੀਜਾ ਸ਼ਡਿਊਲ ਸ਼ੁਰੂ ਕੀਤਾ ਹੈ। ਪੁਣੇ ਦੇ NDA ਵਿੱਚ ਸੰਨੀ ਦਿਓਲ ਦੇ ਤਿੰਨੋ ਫੌਜੀ ਮੌਜੂਦ ਹਨ, ਇਨ੍ਹਾਂ ਵਿੱਚ ਵਰੁਣ ਧਵਨ, ਦਿਲਜੀਤ ਦੋਸਾਂਝ ਅਤੇ ਅਹਾਨ ਸ਼ੈੱਟੀ ਸ਼ਾਮਲ ਹਨ। ਇਸ ਤੋਂ ਬਾਅਦ ਹੀ ਉਹ ਹੋਰ ਫਿਲਮਾਂ ਵੱਲ ਵਧਣਗੇ। ਇਸ ਦੌਰਾਨ, ਸੰਨੀ ਦਿਓਲ ਨੇ ਦੱਸਿਆ ਕਿ ਉਹ ਹਨੂੰਮਾਨ ਦੀ ਭੂਮਿਕਾ ਨਿਭਾ ਰਹੇ ਹਨ, ਜਿਸ ਲਈ ਉਹ ਬਹੁਤ ਉਤਸ਼ਾਹਿਤ ਹਨ।

ਸੰਨੀ ਦਿਓਲ ਨੇ ਕੀ ਅਪਡੇਟ ਦਿੱਤਾ?

ਹਾਲ ਹੀ ਵਿੱਚ ਸੰਨੀ ਦਿਓਲ ਨੇ ਜ਼ੂਮ ਨਾਲ ਗੱਲਬਾਤ ਕਰਦੇ ਹੋਏ ਹਨੂੰਮਾਨ ਦੀ ਭੂਮਿਕਾ ਨਿਭਾਉਣ ਦੀ ਗੱਲ ਦੀ ਪੁਸ਼ਟੀ ਕੀਤੀ। ਹਾਲਾਂਕਿ ਉਹ ਪਹਿਲਾਂ ਹੀ ਰਣਬੀਰ ਕਪੂਰ ਦੀ ‘ਰਾਮਾਇਣ’ ਵਿੱਚ ਆਪਣੇ ਕਿਰਦਾਰ ਬਾਰੇ ਗੱਲ ਕਰ ਚੁੱਕੇ ਹਨ। ਹੁਣ ਉਨ੍ਹਾਂ ਕਿਹਾ ਕਿ ਉਹ ਫਿਲਮ ਵਿੱਚ ਹਨੂੰਮਾਨ ਦੀ ਭੂਮਿਕਾ ਨਿਭਾ ਰਹੇ ਹਨ। ਜਿਸ ਲਈ ਉਹ ਬਹੁਤ ਉਤਸ਼ਾਹਿਤ ਹਨ। ਜਲਦੀ ਹੀ ਉਹ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ। ਯਾਨੀ ਉਮੀਦ ਕੀਤੀ ਜਾ ਰਹੀ ਹੈ ਕਿ ‘ਬਾਰਡਰ 2’ ਦੇ ਤੀਜੇ ਸ਼ਡਿਊਲ ਤੋਂ ਬਾਅਦ, ਇਸ ਫਿਲਮ ਦੀ ਵਾਰੀ ਆਵੇਗੀ। ਇਸ ਦੌਰਾਨ ਉਨ੍ਹਾਂ ਨੇ ਫਿਲਮ ਦੀ ਕਾਸਟ ਦੀ ਵੀ ਪ੍ਰਸ਼ੰਸਾ ਕੀਤੀ ਹੈ।

ਸੰਨੀ ਦਿਓਲ ਨੇ ਇਹ ਵੀ ਕਿਹਾ ਕਿ ਇਹ ਬਹੁਤ ਜਬਰਦਸਤ ਅਤੇ ਖੂਬਸੂਰਤ ਹੋਵੇਗੀ। ਇਹ ਵੀ ਦੱਸਿਆ ਕਿ ਇਸ ਤੋਂ ਬਾਅਦ ਉਹ ਜਾ ਕੇ ਦੇਖਣਗੇ ਕਿ ਉਨ੍ਹਾਂ ਨੇ ਕੀ ਕੁਝ ਕੀਤਾ ਹੈ। ਹਾਲਾਂਕਿ, ਉਹ ਇਸ ਕਿਰਦਾਰ ਨੂੰ ਨਿਭਾਉਣ ਲਈ ਜਿੰਨਾ ਉਤਸ਼ਾਹਿਤ ਹਨ ਓਨਾ ਹੀ ਉਹ ਨਰਵਸ ਵੀ ਫੀਲ ਕਰ ਰਹੇ ਹਨ, ਪਰ ਇਹੀ ਇਸਦੀ ਖੂਬਸੂਰਤੀ ਹੈ। ਸੰਨੀ ਨੇ ਕਿਹਾ ਕਿ ਇਹ ਬਹੁਤ ਖਾਸ ਮੌਕਾ ਹੈ।

ਰਣਬੀਰ ਨਾਲ ਸਹਿਯੋਗ ਤੇ ਕੀ ਬੋਲੇ?

ਸੰਨੀ ਦਿਓਲ ਨੇ ਰਣਬੀਰ ਕਪੂਰ ਬਾਰੇ ਕਿਹਾ ਕਿ ਉਨ੍ਹਾਂ ਨਾਲ ਕੰਮ ਕਰਨਾ ਚੰਗਾ ਰਹੇਗਾ ਕਿਉਂਕਿ ਉਹ ਇੱਕ ਸਾਨਦਾਰ ਅਦਾਕਾਰ ਹਨ। ਉਹ ਜਿਸ ਵੀ ਪ੍ਰੋਜੈਕਟ ਵਿੱਚ ਕੰਮ ਕਰਦੇ ਹਨ, ਉਹ ਆਪਣਾ 100 ਪ੍ਰਤੀਸ਼ਤ ਦਿੰਦੇ ਹਨ। ਦਰਅਸਲ, ਰਣਬੀਰ ਕਪੂਰ ਦੀ ਰਾਮਾਇਣ ਦਾ ਨਿਰਦੇਸ਼ਨ ਨਿਤੇਸ਼ ਤਿਵਾਰੀ ਕਰ ਰਹੇ ਹਨ। ਇਸ ਦੇ ਨਾਲ ਹੀ, ਯਸ਼ ਅਤੇ ਨਮਿਤ ਇਕੱਠੇ ਇਸਦਾ ਨਿਰਮਾਣ ਕਰ ਰਹੇ ਹਨ। ਪਹਿਲਾ ਭਾਗ ਜਿੱਥੇ ਦੀਵਾਲੀ 2026 ਨੂੰ ਰਿਲੀਜ਼ ਹੋਵੇਗਾ, ਉੱਥੇ ਹੀ ਭਾਗ 2 ਲਈ 2027 ਤੱਕ ਇੰਤਜ਼ਾਰ ਕਰਨਾ ਪਵੇਗਾ। ਫਿਲਮ ਵਿੱਚ ਰਣਬੀਰ ਕਪੂਰ ਰਾਮ, ਸਾਈਂ ਪੱਲਵੀ ਮਾਤਾ ਸੀਤਾ ਅਤੇ ਰਾਵਣ ਦੀ ਭੂਮਿਕਾ ਵਿੱਚ ਯਸ਼ ਨਜ਼ਰ ਆਉਣਗੇ।

ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...