AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Swara Bhasker Pregnant: ਮਾਂ ਬਣਨ ਵਾਲੀ ਹੈ ਸਵਰਾ ਭਾਸਕਰ, ਪਤੀ ਨਾਲ ਤਸਵੀਰ ਸ਼ੇਅਰ ਕਰਕੇ ਕੀਤਾ ਐਲਾਨ

Swara Bhasker Pregnant: ਅਦਾਕਾਰਾ ਸਵਰਾ ਭਾਸਕਰ ਮਾਂ ਬਣਨ ਵਾਲੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਆਪਣੀ ਪ੍ਰੇਗਨੈਂਸੀ ਦਾ ਐਲਾਨ ਕੀਤਾ ਹੈ। ਸਵਰਾ ਨੇ ਪਤੀ ਫਹਾਦ ਨਾਲ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਫੈਂਸ ਨੂੰ ਇਹ ਖੁਸ਼ਖਬਰੀ ਦਿੱਤੀ ਹੈ।

Swara Bhasker Pregnant: ਮਾਂ ਬਣਨ ਵਾਲੀ ਹੈ ਸਵਰਾ ਭਾਸਕਰ, ਪਤੀ ਨਾਲ ਤਸਵੀਰ ਸ਼ੇਅਰ ਕਰਕੇ ਕੀਤਾ ਐਲਾਨ
tv9-punjabi
| Updated On: 06 Jun 2023 15:06 PM IST
Share
Swara Bhasker Pregnant: ਮਸ਼ਹੂਰ ਫਿਲਮ ਅਦਾਕਾਰਾ ਸਵਰਾ ਭਾਸਕਰ (Swara Bhaskar) ਨੇ ਵਿਆਹ ਦੇ ਕਰੀਬ ਸਾਢੇ ਤਿੰਨ ਮਹੀਨੇ ਬਾਅਦ ਪ੍ਰਸ਼ੰਸਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸਵਰਾ ਨੇ ਟਵਿਟਰ ‘ਤੇ ਆਪਣੀਆਂ ਅਤੇ ਆਪਣੇ ਪਤੀ ਫਹਿਦ ਅਹਿਮਦ ਦੀਆਂ ਕੁਝ ਖਾਸ ਤਸਵੀਰਾਂ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਉਹ ਜਲਦ ਹੀ ਮਾਂ ਬਣਨ ਵਾਲੀ ਹੈ। ਤਸਵੀਰਾਂ ‘ਚ ਸਵਰਾ ਦਾ ਬੇਬੀ ਬੰਪ ਵੀ ਨਜ਼ਰ ਆ ਰਿਹਾ ਹੈ। ਦੁਨੀਆ ਦੇ ਨਾਲ ਇਸ ਖੁਸ਼ਖਬਰੀ ਨੂੰ ਸਾਂਝਾ ਕਰਦੇ ਹੋਏ, ਸਵਰਾ ਭਾਸਕਰ ਨੇ ਇੱਕ ਟਵੀਟ ਵਿੱਚ ਲਿਖਿਆ, ਕਈ ਵਾਰ ਤੁਹਾਡੀ ਹਰ ਦੁਆ ਇੱਕੋ ਨਾਲ ਹੀ ਸੁਣ ਲਈ ਜਾਂਦੀ ਹੈ। ਪੂਰੀ ਤਰ੍ਹਾਂ ਨਵੀਂ ਦੁਨੀਆਂ ਵਿੱਚ ਕਦਮ ਰੱਖਣ ਲਈ ਸ਼ੁਕਰਗੁਜ਼ਾਰ ਅਤੇ ਉਤਸ਼ਾਹਿਤ ਮਹਿਸੂਸ ਕਰ ਰਹੀ ਹਾਂ।” ਇਸ ਟਵੀਟ ਦੇ ਨਾਲ ਉਨ੍ਹਾਂ ਨੇ ‘ਕਮਿੰਗ ਸੂਨ’ ਫੈਮਿਲੀ, ‘ਅਕਤੂਬਰ ਬੇਬੀ’ ਹੈਸ਼ਟੈਗ ਦਿੱਤਾ ਹੈ। ਯਾਨੀ ਸਵਰਾ ਭਾਸਕਰ ਅਕਤੂਬਰ ਮਹੀਨੇ ‘ਚ ਮਾਂ ਬਣ ਜਾਵੇਗੀ। ਉਨ੍ਹਾਂ ਦੀ ਅਤੇ ਫਹਾਦ ਜ਼ੀਰਾਰ ਅਹਿਮਦ ਦੀ ਜ਼ਿੰਦਗੀ ‘ਚ ਨਵਾਂ ਮਹਿਮਾਨ ਆਵੇਗਾ।

ਕਦੋਂ ਹੋਇਆ ਸੀ ਸਵਰਾ ਭਾਸਕਰ ਦਾ ਵਿਆਹ?

ਸਵਰਾ ਭਾਸਕਰ ਅਤੇ ਫਹਾਦ ਜ਼ੀਰਾਰ ਮਿਰਜ਼ਾ ਨੇ 16 ਫਰਵਰੀ ਨੂੰ ਇੱਕ ਵੀਡੀਓ ਸ਼ੇਅਰ ਕਰਕੇ ਆਪਣੇ ਪਿਆਰ ਦਾ ਐਲਾਨ ਕੀਤਾ ਸੀ ਅਤੇ ਕੋਰਟ ਵਿੱਚ ਵਿਆਹ ਵੀ ਕਰ ਲਿਆ ਸੀ। ਬਾਅਦ ਵਿੱਚ ਸਵਰਾ ਨੇ ਮਾਰਚ ਵਿੱਚ ਦਿੱਲੀ ਵਿੱਚ ਕਈ ਦਿਨਾਂ ਤੱਕ ਸਮਾਗਮਾਂ ਦਾ ਆਯੋਜਨ ਕੀਤਾ। ਮਹਿੰਦੀ ਅਤੇ ਹਲਦੀ ਸਮੇਤ ਕਈ ਰਸਮਾਂ ਸਨ। ਇੰਨਾ ਹੀ ਨਹੀਂ ਫਹਿਦ ਨੇ ਆਪਣੇ ਪਿੰਡ ‘ਚ ਵਲੀਮਾ ਦਾ ਆਯੋਜਨ ਵੀ ਕੀਤਾ ਸੀ, ਜਿਸ ‘ਚ ਕਈ ਕਰੀਬੀ ਲੋਕਾਂ ਨੇ ਸ਼ਿਰਕਤ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਸਵਰਾ ਭਾਸਕਰ ਦੇ ਪਤੀ ਫਹਿਦ ਅਹਿਮਦ ਇੱਕ ਰਾਜਨੇਤਾ ਹਨ ਅਤੇ ਸਮਾਜਵਾਦੀ ਪਾਰਟੀ ਨਾਲ ਜੁੜੇ ਹੋਏ ਹਨ। ਖਾਸ ਗੱਲ ਇਹ ਹੈ ਕਿ ਸਵਰਾ ਅਤੇ ਫਹਿਦ ਉਦੋਂ ਨੇੜੇ ਆਏ ਜਦੋਂ ਫਹਾਦ ਮੁੰਬਈ ‘ਚ CAA-NRC ਦਾ ਵਿਰੋਧ ਕਰ ਰਹੇ ਸਨ। ਇਹ ਗੱਲ ਸਵਰਾ ਨੇ ਖੁਦ ਦੱਸੀ ਹੈ। ਇਸ ਤੋਂ ਬਾਅਦ ਦੋਵੇਂ ਦੋਸਤ ਬਣ ਗਏ ਅਤੇ ਫਿਰ ਗੱਲ ਵਿਆਹ ਤੱਕ ਪਹੁੰਚ ਗਈ ਅਤੇ ਦੋਵਾਂ ਨੇ ਇਕ ਦੂਜੇ ਨੂੰ ਆਪਣਾ ਜੀਵਨ ਸਾਥੀ ਬਣਾ ਲਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...