ਬਾਲੀਵੁੱਡ ਦੇ ਖਾਨ ਭਲਕੇ ਵੱਡੇ ਪਰਦੇ ‘ਤੇ ਇਕੱਠੇ ਨਜ਼ਰ ਆਉਣਗੇ
ਫਿਲਮ ਪਠਾਨ ਕੱਲ੍ਹ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਇੱਕੋ ਸਮੇਂ ਰਿਲੀਜ਼ ਹੋ ਰਹੀ ਹੈ। ਕੱਲ੍ਹ ਇਹ ਫਿਲਮ ਰਿਲੀਜ਼ ਹੋ ਰਹੀ ਹੈ।
ਬਾਲੀਵੁੱਡ ਦੇ ਖਾਨ ਭਲਕੇ ਵੱਡੇ ਪਰਦੇ ‘ਤੇ ਇਕੱਠੇ ਨਜ਼ਰ ਆਉਣਗੇ
ਫਿਲਮ ਪਠਾਨ ਕੱਲ੍ਹ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਇੱਕੋ ਸਮੇਂ ਰਿਲੀਜ਼ ਹੋ ਰਹੀ ਹੈ। ਕੱਲ੍ਹ ਇਹ ਫਿਲਮ ਰਿਲੀਜ਼ ਹੋ ਰਹੀ ਹੈ। ਇਸ ਫਿਲਮ ਨਾਲ ਸ਼ਾਹਰੁਖ ਖਾਨ ਚਾਰ ਸਾਲ ਬਾਅਦ ਵੱਡੇ ਪਰਦੇ ‘ਤੇ ਵਾਪਸੀ ਕਰ ਰਹੇ ਹਨ। ਇਸ ਫਿਲਮ ‘ਚ ਉਹ ਦਮਦਾਰ ਐਕਸ਼ਨ ਰੋਲ ‘ਚ ਨਜ਼ਰ ਆ ਰਹੇ ਹਨ । ਫਿਲਮ ‘ਚ ਜਾਨ ਅਬ੍ਰਾਹਮ ਅਤੇ ਦੀਪਿਕਾ ਪਾਦੂਕੋਣ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਇਸ ਦੇ ਨਾਲ ਹੀ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਲਈ ਇਸ ਫਿਲਮ ‘ਚ ਸ਼ਾਹਰੁਖ ਖਾਨ ਦੇ ਨਾਲ ਸਲਮਾਨ ਖਾਨ ਵੀ ਛੋਟੀ ਪਰ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਦੋਵੇਂ ਖਾਨ ਇਸ ਫਿਲਮ ‘ਚ ਲੰਬੇ ਸਮੇਂ ਬਾਅਦ ਵੱਡੇ ਪਰਦੇ ‘ਤੇ ਇਕੱਠੇ ਨਜ਼ਰ ਆ ਰਹੇ ਹਨ।


