AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Film Pathaan: ਫਿਲਮ ‘ਪਠਾਨ’ ਦੀ ਟਿਕਟ ਫਿਰ ਤੋਂ ´ਹੋਈ ਸਸਤੀ, ‘ਸੈਲਫੀ’ ਦੀਆਂ ਵੱਧ ਸਕਦੀਆਂ ਹਨ ਮੁਸ਼ਕਿਲਾਂ

ਫਿਲਮ ਪਠਾਨ ਦੀ ਸਫਲਤਾ ਹੋਰ ਫਿਲਮਾਂ ਲਈ ਮੁਸੀਬਤ ਖੜੀ ਕਰ ਰਹੀ ਹੈ। ਜਿੱਥੇ ਪਠਾਨ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ, ਉੱਥੇ ਹੀ ਹੋਰ ਫਿਲਮਾਂ ਦਰਸ਼ਕਾਂ ਨੂੰ ਪਸੰਦ ਨਹੀਂ ਆ ਰਹੀਆਂ ਹਨ। ਫਿਲਮ ਸ਼ਹਿਜ਼ਾਦਾ ਨਾਲ ਵੀ ਅਜਿਹਾ ਹੀ ਹੋਇਆ।

Film Pathaan: ਫਿਲਮ 'ਪਠਾਨ' ਦੀ ਟਿਕਟ ਫਿਰ ਤੋਂ ´ਹੋਈ ਸਸਤੀ, 'ਸੈਲਫੀ' ਦੀਆਂ ਵੱਧ ਸਕਦੀਆਂ ਹਨ ਮੁਸ਼ਕਿਲਾਂ
ਫਿਲਮ ‘ਪਠਾਨ’ ਦੀ ਟਿਕਟ ਫਿਰ ਤੋਂ ´ਹੋਈ ਸਸਤੀ, ‘ਸੈਲਫੀ’ ਦੀਆਂ ਵੱਧ ਸਕਦੀਆਂ ਹਨ ਮੁਸ਼ਕਿਲਾਂ | The ticket of the film ‘Pathan’ has become cheaper again, the difficulties of ‘Selfie’ may increase.
tv9-punjabi
| Updated On: 25 Feb 2023 16:28 PM IST
Share
ਫਿਲਮ ਪਠਾਨ ਦੀ ਸਫਲਤਾ ਹੋਰ ਫਿਲਮਾਂ ਲਈ ਮੁਸੀਬਤ ਖੜੀ ਕਰ ਰਹੀ ਹੈ। ਜਿੱਥੇ ਪਠਾਨ ਬਾਕਸ ਆਫਿਸ ‘ਤੇ ਧਮਾਲ ਮਚਾ ਰਹੀ ਹੈ, ਉੱਥੇ ਹੀ ਹੋਰ ਫਿਲਮਾਂ ਦਰਸ਼ਕਾਂ ਨੂੰ ਪਸੰਦ ਨਹੀਂ ਆ ਰਹੀਆਂ ਹਨ। ਫਿਲਮ ਸ਼ਹਿਜ਼ਾਦਾ ਨਾਲ ਵੀ ਅਜਿਹਾ ਹੀ ਹੋਇਆ। ਹਾਲਾਂਕਿ ਪਠਾਨ ਦੀ ਸ਼ਾਨਦਾਰ ਸਫਲਤਾ ਕਾਰਨ ਫਿਲਮ ਸ਼ਹਿਜ਼ਾਦਾ ਦੀ ਰਿਲੀਜ਼ ਨੂੰ ਇੱਕ ਹਫਤੇ ਲਈ ਟਾਲ ਦਿੱਤਾ ਗਿਆ ਸੀ, ਪਰ ਫਿਲਮ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ। ਫਿਲਮ ਪਠਾਨ ਦੀ ਘੱਟ ਟਿਕਟ ਦੀ ਕੀਮਤ ਵੀ ਸ਼ਹਿਜ਼ਾਦਾ ਦੇ ਘੱਟ ਕਾਰੋਬਾਰ ਦੇ ਪਿੱਛੇ ਇੱਕ ਕਾਰਨ ਸੀ। ਜਿਵੇਂ ਹੀ ਫਿਲਮ ਸ਼ਹਿਜ਼ਾਦਾ ਰਿਲੀਜ਼ ਹੋਈ, ਪਠਾਨ ਦੀਆਂ ਟਿਕਟਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਗਈਆਂ। ਜਿਸ ਦਾ ਅਸਰ ਇਹ ਹੋਇਆ ਕਿ ਲੋਕ ਸ਼ਹਿਜ਼ਾਦੇ ਨੂੰ ਦੇਖਣ ਦੀ ਬਜਾਏ ਪਠਾਣ ਦੇਖਣ ਸਿਨੇਮਾ ਹਾਲ ਗਏ।

ਸ਼ੁੱਕਰਵਾਰ ਤੋਂ ਟਿਕਟਾਂ ਦੀਆਂ ਕੀਮਤਾਂ ਫਿਰ ਘਟੀਆਂ ਹਨ

ਸ਼ੁੱਕਰਵਾਰ (ਕੱਲ੍ਹ) ਫਿਲਮ ਸੈਲਫੀ ਦੇ ਰਿਲੀਜ਼ ਹੁੰਦੇ ਹੀ ਫਿਲਮ ਪਠਾਨ ਦੀਆਂ ਟਿਕਟਾਂ ਦੀਆਂ ਕੀਮਤਾਂ ਇਕ ਵਾਰ ਫਿਰ ਘਟਾ ਦਿੱਤੀਆਂ ਗਈਆਂ ਹਨ। ਸ਼ੁੱਕਰਵਾਰ ਤੋਂ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਪਠਾਨ ਦੀ ਟਿਕਟ ਦੀ ਕੀਮਤ 110 ਰੁਪਏ ਕਰ ਦਿੱਤੀ ਗਈ ਹੈ। ਇਹਨਾਂ ਵਿੱਚ PVR, INOX ਅਤੇ Cinepolis ਵਰਗੇ ਵੱਡੇ ਸਿਨੇਮਾ ਵੀ ਸ਼ਾਮਲ ਹਨ।

1000 ਕਰੋੜ ਦੇ ਕਲੱਬ ਵਿੱਚ ਸ਼ਾਮਿਲ ਹੋਈ ਪਠਾਨ

25 ਜਨਵਰੀ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਸਾਰਿਆਂ ਨੂੰ ਪਤਾ ਸੀ ਕਿ ਇਹ ਫਿਲਮ ਪਠਾਨ ਸਾਲ 2023 ਦੀ ਬਲਾਕਬਸਟਰ ਫਿਲਮ ਸਾਬਤ ਹੋਵੇਗੀ। ਪਰ ਕਿਸੇ ਨੇ ਨਹੀਂ ਸੋਚਿਆ ਸੀ ਕਿ ਇਹ ਕਮਾਈ ਦੇ ਮਾਮਲੇ ‘ਚ ਬਾਲੀਵੁੱਡ ‘ਚ ਨਵਾਂ ਰਿਕਾਰਡ ਬਣਾਏਗੀ। ਫਿਲਮ ਨੇ ਆਪਣੀ ਰਿਲੀਜ਼ ਦੇ 27 ਦਿਨਾਂ ਵਿੱਚ ਕੁੱਲ ਮਿਲਾ ਕੇ 1000 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਫਿਲਮ ਆਪਣੀ ਰਿਲੀਜ਼ ਤੋਂ ਬਾਅਦ ਚੋਥਾ ਹਫਤਾ ਖਤਮ ਹੋਣ ਦੇ ਨੇੜੇ ਹੈ ਪਰ ਲੋਕ ਅਜੇ ਵੀ ਫਿਲਮ ਨੂੰ ਦੇਖਣ ਲਈ ਸਿਨੇਮਾਘਰਾਂ ‘ਚ ਭਾਰੀ ਗਿਣਤੀ ‘ਚ ਪਹੁੰਚ ਰਹੇ ਹਨ। ਇਸ ਤੋਂ ਸਾਫ਼ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਫ਼ਿਲਮ ਸਫ਼ਲਤਾ ਦੀਆਂ ਹੋਰ ਬੁਲੰਦੀਆਂ ਨੂੰ ਛੂਹੇਗੀ।

ਦੇਸ਼ ਦੇ ਨਾਲ ਵਿਦੇਸ਼ ਵਿੱਚ ਵੀ ਕੀਤੀ ਜਬਰਦਸਤ ਕਮਾਈ

ਫਿਲਮ ਪਠਾਣ ਨੇ ਨਾ ਸਿਰਫ ਭਾਰਤ ਬਲਕਿ ਵਿਦੇਸ਼ਾਂ ਵਿੱਚ ਵੀ ਜਬਰਦਸਤ ਕਮਾਈ ਕੀਤੀ ਹੈ। ਕਨਾਡਾ, ਆਸਟ੍ਰੇਲੀਆ ਸਮੇਤ ਕਈਂ ਦੇਸ਼ਾਂ ਵਿੱਚ ਫਿਲਮ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਇਸ ਫਿਲਮ ਨੇ ਵਿਦੇਸ਼ ਵਿੱਚ ਵੀ 380 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਸ਼ਾਹਰੁਖ ਖਾਨ ਨੇ ਖੁਦ ਨੂੰ ਫਿਰ ਸਾਬਤ ਕਰ ਦਿੱਤਾ

ਸ਼ਾਹਰੁਖ ਖਾਨ ਦੀ ਫਿਲਮ ਪਠਾਨ ਚਾਰ ਸਾਲ ਬਾਅਦ ਰਿਲੀਜ਼ ਹੋਣ ਵਾਲੀ ਉਨ੍ਹਾਂ ਦੀ ਫਿਲਮ ਹੈ। ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਦੀਆਂ ਕਈ ਫਿਲਮਾਂ ਲਗਾਤਾਰ ਫਲਾਪ ਹੋ ਚੁੱਕੀਆਂ ਸਨ। ਇਸ ਦੇ ਨਾਲ ਹੀ ਫਿਲਮ ਆਲੋਚਕਾਂ ਨੇ ਸ਼ਾਹਰੁਖ ਖਾਨ ਨੂੰ ਨਕਾਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਸ਼ਾਹਰੁਖ ਖਾਨ ਦਾ ਦੌਰ ਜਾ ਚੁੱਕਾ ਹੈ । ਪਰ ਸ਼ਾਹਰੁਖ ਖਾਨ ਨੇ ਫਿਲਮ ਪਠਾਨ ਵਿੱਚ ਆਪਣੇ ਦਮਦਾਰ ਲੁੱਕ ਅਤੇ ਅਦਾਕਾਰੀ ਨਾਲ ਸਾਬਤ ਕਰ ਦਿੱਤਾ ਹੈ ਕਿ ਉਹ ਅੱਜ ਵੀ ਬਾਲੀਵੁੱਡ ਦੇ ਬਾਦਸ਼ਾਹ ਹਨ। ਉਸ ਦੇ ਪ੍ਰਸ਼ੰਸਕਾਂ ਦੀ ਗਿਣਤੀ ਅਜੇ ਵੀ ਘੱਟ ਨਹੀਂ ਹੋਈ ਹੈ ਅਤੇ ਉਹ ਅਜੇ ਵੀ ਦਰਸ਼ਕਾਂ ਨੂੰ ਸਿਨੇਮਾ ਹਾਲ ਤੱਕ ਖਿੱਚਣ ਦੀ ਤਾਕਤ ਰੱਖਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...