Ajay Devgan: ਅਜੇ ਦੇਵਗਨ ਦੀ ਫਿਲਮ ਭੋਲਾ ਦਾ ਟਾਈਟਲ ਗੀਤ ਰਿਲੀਜ਼, ਸੋਸ਼ਲ ਮੀਡੀਆ ‘ਤੇ ਹੋਇਆ ਹਿੱਟ
Film Bhola Released: ਅਜੇ ਦੇਵਗਨ ਦੇ ਪ੍ਰਸ਼ੰਸਕ ਉਨ੍ਹਾਂ ਦੀ ਆਉਣ ਵਾਲੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਅਜੇ ਦੇਵਗਨ ਲੰਬੇ ਸਮੇਂ ਬਾਅਦ ਵੱਡੇ ਪਰਦੇ 'ਤੇ ਫਿਲਮ ਰਿਲੀਜ਼ ਕਰ ਰਹੇ ਹਨ। ਇਹ ਫਿਲਮ ਜਲਦ ਹੀ ਸਿਨੇਮਾਘਰਾਂ 'ਚ ਪ੍ਰਦਰਸ਼ਿਤ ਹੋਣ ਜਾ ਰਹੀ ਹੈ। ਚਰਚਾ ਹੈ ਕਿ ਇਹ ਫਿਲਮ 30 ਮਾਰਚ 2023 ਨੂੰ ਸਿਨੇਮਾਘਰਾਂ ਚ ਰਿਲੀਜ਼ ਹੋਵੇਗੀ।
ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਈ ਫਿਲਮ ਭੋਲਾ
Bollywood: ਅਜੇ ਦੇਵਗਨ ਦੇ ਪ੍ਰਸ਼ੰਸਕ ਉਨ੍ਹਾਂ ਦੀ ਆਉਣ ਵਾਲੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਅਜੇ ਦੇਵਗਨ (Ajay Devgn) ਲੰਬੇ ਸਮੇਂ ਬਾਅਦ ਵੱਡੇ ਪਰਦੇ ‘ਤੇ ਫਿਲਮ ਰਿਲੀਜ਼ ਕਰ ਰਹੇ ਹਨ। ਇਹ ਫਿਲਮ ਜਲਦ ਹੀ ਸਿਨੇਮਾਘਰਾਂ ‘ਚ ਪ੍ਰਦਰਸ਼ਿਤ ਹੋਣ ਜਾ ਰਹੀ ਹੈ। ਹਾਲ ਹੀ ‘ਚ ਆਪਣੀ ਫਿਲਮ ਦੇ ਪ੍ਰਮੋਸ਼ਨ ਦੌਰਾਨ ਅਜੇ ਦੇਵਗਨ ਨੇ ਦੇਸ਼ ਭਰ ‘ਚ ਭੋਲਾ ਯਾਤਰਾ ਰਵਾਨਾ ਕੀਤੀ ਸੀ। ਇਹ ਯਾਤਰਾ ਇੱਕ ਵਾਹਨ ਦੇ ਰੂਪ ਵਿੱਚ ਸੀ ਜੋ ਦੇਸ਼ ਦੇ ਕਈ ਰਾਜਾਂ ਵਿੱਚੋਂ ਲੰਘੀ। ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਬੇਚੈਨੀ ਹੋਰ ਵੀ ਵੱਧ ਗਈ।
ਹੁਣ ਅਜੇ ਦੇਵਗਨ ਨੇ ਫਿਲਮ ਭੋਲਾ (Movie Bhola) ਦਾ ਬਹੁਤ ਹੀ ਉਡੀਕਿਆ ਗੀਤ ਭੋਲਾ ਗੀਤ ਰਿਲੀਜ਼ ਕੀਤਾ ਹੈ। ਇਹ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਅਜੇ ਦੇਵਗਨ ਦੇ ਪ੍ਰਸ਼ੰਸਕ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਇਹ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੈਂਡ ਕਰ ਰਿਹਾ ਹੈ।


