AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਇੱਥੇ ‘ਸਰਦਾਰ ਜੀ 3’ ਨੂੰ ਲੈ ਕੇ ਹੰਗਾਮਾ ਹੋਇਆ, ਉਧਰ ਨੀਰੂ ਬਾਜਵਾ ਨੇ ਫਿਲਮ ਨਾਲ ਸਬੰਧਤ ਸਾਰੀਆਂ ਪੋਸਟਾਂ ਕਰ ਦਿੱਤੀਆਂ ਡਿਲੀਟ

Sardar Ji 3 : ਦਿਲਜੀਤ ਦੋਸਾਂਝ, ਨੀਰੂ ਬਾਜਵਾ ਅਤੇ ਹਾਨੀਆ ਆਮਿਰ ਸਟਾਰਰ ਫਿਲਮ 'ਸਰਦਾਰਜੀ 3' ਅੱਜ ਯਾਨੀ 27 ਜੂਨ ਨੂੰ ਵਿਦੇਸ਼ਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਹਾਲਾਂਕਿ, ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਦੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਫਿਲਮ ਦੀਆਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ।

ਇੱਥੇ 'ਸਰਦਾਰ ਜੀ 3' ਨੂੰ ਲੈ ਕੇ ਹੰਗਾਮਾ ਹੋਇਆ, ਉਧਰ ਨੀਰੂ ਬਾਜਵਾ ਨੇ ਫਿਲਮ ਨਾਲ ਸਬੰਧਤ ਸਾਰੀਆਂ ਪੋਸਟਾਂ ਕਰ ਦਿੱਤੀਆਂ ਡਿਲੀਟ
tv9-punjabi
| Published: 27 Jun 2025 15:05 PM IST

ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਆਪਣੀ ਨਵੀਂ ਫਿਲਮ ‘ਸਰਦਾਰਜੀ 3’ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਸੁਰਖੀਆਂ ਵਿੱਚ ਹਨ। ਉਨ੍ਹਾਂ ਦੀ ਫਿਲਮ ਅੱਜ ਯਾਨੀ 27 ਜੂਨ ਨੂੰ ਵਿਦੇਸ਼ਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਹਾਲਾਂਕਿ, ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਦੀ ਸ਼ਮੂਲੀਅਤ ਕਾਰਨ, ਇਹ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ। ਫਿਲਮ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਅਤੇ ਇਸ ਦੌਰਾਨ ਫਿਲਮ ਦੀ ਅਦਾਕਾਰਾ ਨੀਰੂ ਬਾਜਵਾ ਦੇ ਇੰਸਟਾਗ੍ਰਾਮ ਅਕਾਊਂਟ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ਅਪ੍ਰੈਲ ਵਿੱਚ ਕਸ਼ਮੀਰ ਵਿੱਚ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀ ਕਲਾਕਾਰਾਂ ‘ਤੇ ਪਾਬੰਦੀ ਲਗਾਈ ਗਈ ਹੈ। ਹਾਲਾਂਕਿ, ਪਹਿਲਾਂ ਹੀ ਖ਼ਬਰਾਂ ਸਨ ਕਿ ਹਨੀਆ ਲੰਡਨ ਵਿੱਚ ਦਿਲਜੀਤ ਨਾਲ ਫਿਲਮ ਬਣਾ ਰਹੀ ਹੈ, ਜੋ ਕਿ ਉਸਦੀ ਪਹਿਲੀ ਭਾਰਤੀ ਫਿਲਮ ਹੋਣ ਜਾ ਰਹੀ ਹੈ। ਪਰ, ਉਸ ਸਮੇਂ ਫਿਲਮ ਵਿੱਚ ਹਨੀਆ ਦੇ ਸ਼ਾਮਲ ਹੋਣ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਸੀ। ਪਰ, ਫਿਲਮ ਦਾ ਟ੍ਰੇਲਰ ਸਾਹਮਣੇ ਆਉਣ ਤੋਂ ਬਾਅਦ, ਲੋਕਾਂ ਨੂੰ ਪਤਾ ਲੱਗਾ ਕਿ ਹਨੀਆ ਆਮਿਰ ਵੀ ਫਿਲਮ ਦਾ ਹਿੱਸਾ ਹੈ।

ਫਿਲਮ ਦੀ ਸਾਰੀਆਂ ਪੋਸਟਾਂ ਡਿਲੀਟ

ਇਸ ਸਭ ਦੇ ਵਿਚਕਾਰ, ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ‘ਸਰਦਾਰ ਜੀ 3’ ਦੀਆਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਪੰਜਾਬੀ ਅਦਾਕਾਰਾ ਨੇ ਆਪਣੇ ਅਕਾਊਂਟ ‘ਤੇ ਫਿਲਮ ਨਾਲ ਸਬੰਧਤ ਕਈ BTS ਫੋਟੋਆਂ ਸਾਂਝੀਆਂ ਕੀਤੀਆਂ ਸਨ, ਪਰ ਹੁਣ ਉਹਨਾਂ ਦੇ ਅਕਾਊਂਟ ‘ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਹੈ। ਇਸ ਦੇ ਪਿੱਛੇ ਦਾ ਕਾਰਨ ‘ਸਰਦਾਰ ਜੀ 3’ ਲਈ ਭਾਰਤੀ ਲੋਕਾਂ ਵੱਲੋਂ ਮਿਲਿਆ ਨਕਾਰਾਤਮਕ ਹੁੰਗਾਰਾ ਮੰਨਿਆ ਜਾ ਰਿਹਾ ਹੈ। ਪਰ, ਇਸ ਦੇ ਨਾਲ ਹੀ, ਉਹਨਾਂ ਦੀ ਆਉਣ ਵਾਲੀ ਫਿਲਮ ‘ਸਨ ਆਫ ਸਰਦਾਰ 2’ ਨੂੰ ਵੀ ਇੱਕ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸਦਾ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ।

View this post on Instagram

A post shared by Neeru Bajwa (@neerubajwa)

25 ਜੁਲਾਈ ਨੂੰ ਰਿਲੀਜ਼ ਹੋਵੇਗੀ ਇਹ ਫਿਲਮ

ਨੀਰੂ ਬਾਜਵਾ ਨੇ ਅਜੇ ਦੇਵਗਨ ਦੀ ਫਿਲਮ ‘ਸਨ ਆਫ ਸਰਦਾਰ 2’ ਦੀ ਇੱਕ ਪੋਸਟ ਸਾਂਝੀ ਕੀਤੀ ਹੈ, ਜੋ 25 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪਾਕਿਸਤਾਨੀ ਕਲਾਕਾਰਾਂ ‘ਤੇ ਪਾਬੰਦੀ ਦੇ ਬਾਵਜੂਦ, ਫਿਲਮ ਵਿੱਚ ਹਨੀਆ ਦੀ ਮੌਜੂਦਗੀ ਨੇ ਇਸ ਫਿਲਮ ਨੂੰ ਲੈ ਕੇ ਕਈ ਵਿਵਾਦ ਪੈਦਾ ਕਰ ਦਿੱਤੇ ਹਨ। ਲੋਕਾਂ ਦੇ ਨਾਲ-ਨਾਲ ਕਈ ਵੱਡੇ ਸਿਤਾਰਿਆਂ ਨੇ ਵੀ ਫਿਲਮ ‘ਤੇ ਇਤਰਾਜ਼ ਜਤਾਇਆ ਹੈ। ਜਦੋਂ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਤਾਂ ਲੋਕਾਂ ਨੂੰ ਇਹ ਬਹੁਤ ਪਸੰਦ ਆਇਆ ਸੀ, ਪਰ ਉਸ ਸਮੇਂ ਕਿਤੇ ਵੀ ਹਨੀਆ ਦਾ ਜ਼ਿਕਰ ਨਹੀਂ ਸੀ। ਪਰ, ਬਾਅਦ ਵਿੱਚ ਟ੍ਰੇਲਰ ਤੋਂ ਫਿਲਮ ਵਿੱਚ ਹਨੀਆ ਦੀ ਮੌਜੂਦਗੀ ਬਾਰੇ ਪਤਾ ਲੱਗਾ। ਫਿਲਮ ਦਾ ਟ੍ਰੇਲਰ ਭਾਰਤ ਵਿੱਚ ਯੂਟਿਊਬ ‘ਤੇ ਰਿਲੀਜ਼ ਨਹੀਂ ਕੀਤਾ ਗਿਆ ਹੈ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...