ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hit Film 2023: ਤੂ ਝੂਠੀ, ਮੈਂ ਮੱਕਾਰ ਇਸ ਸਾਲ ਦੀ ਦੂਜੀ ਹਿੱਟ ਫਿਲਮ,100 ਕਰੋੜ ਕਲੱਬ ‘ਚ ਸ਼ਾਮਲ

Second Hit Movie: ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ 'ਤੂ ਝੂਠੀ, ਮੈਂ ਮੱਕਾਰ' ਬਣੀ ਇਸ ਸਾਲ ਦੀ ਦੂਜੀ ਸੁਪਰਹਿੱਟ ਫਿਲਮ। ਫਿਲਮ ਨੇ ਭਾਰਤੀ ਬਾਕਸ ਆਫਿਸ 'ਤੇ 100 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ।

Hit Film 2023: ਤੂ ਝੂਠੀ, ਮੈਂ ਮੱਕਾਰ ਇਸ ਸਾਲ ਦੀ ਦੂਜੀ ਹਿੱਟ ਫਿਲਮ,100 ਕਰੋੜ ਕਲੱਬ 'ਚ ਸ਼ਾਮਲ
ਤੂ ਝੂਠੀ, ਮੈਂ ਮੱਕਾਰ ਇਸ ਸਾਲ ਦੀ ਦੂਜੀ ਹਿੱਟ ਫਿਲਮ, 100 ਕਰੋੜ ਕਲੱਬ ‘ਚ ਸ਼ਾਮਲ।
Follow Us
tv9-punjabi
| Published: 20 Mar 2023 10:45 AM IST
Tu Jhoothi Main Makkar: ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ ‘ਤੂ ਝੂਠੀ, ਮੈਂ ਮੱਕਾਰ’ ਇਸ ਸਾਲ ਦੀ ਦੂਜੀ ਸੁਪਰਹਿੱਟ ਫਿਲਮ ਬਣ ਗਈ ਹੈ। ਫਿਲਮ ਟਿਕਟ ਖਿੜਕੀ ਅਤੇ ਸਿਨੇਮਾ ਹਾਲ ਵਿੱਚ ਦਰਸ਼ਕਾਂ ਨੂੰ ਲਗਾਤਾਰ ਆਕਰਸ਼ਿਤ ਕਰ ਰਹੀ ਹੈ। ‘ਬ੍ਰਹਮਾਸਤਰ’ ਤੋਂ ਬਾਅਦ ਰਣਬੀਰ ਕਪੂਰ (Ranbir Kapoor) ਦੀ ਇਹ 100 ਕਰੋੜ ਦੇ ਕਲੱਬ ‘ਚ ਸ਼ਾਮਲ ਹੋਣ ਵਾਲੀ ਲਗਾਤਾਰ ਦੂਜੀ ਫਿਲਮ ਹੈ। ਇਸ ਫਿਲਮ ਦੀ ਵੱਖਰੀ ਕਹਾਣੀ ਅਤੇ ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਦੀ ਅਦਾਕਾਰੀ ਲੋਕਾਂ ਨੂੰ ਸਿਨੇਮਾ ਹਾਲ ਵੱਲ ਖਿੱਚ ਰਹੀ ਹੈ।

ਬਾਕਸ ਆਫਿਸ ‘ਤੇ 100 ਕਰੋੜ ਦਾ ਅੰਕੜਾ ਪਾਰ

ਫਿਲਮ ਨੇ ਭਾਰਤੀ ਬਾਕਸ ਆਫਿਸ (Box Office) ‘ਤੇ 100 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਫਿਲਹਾਲ ਇਸ ਫਿਲਮ ਨੂੰ ਦੇਖਣ ਲਈ ਕਾਫੀ ਗਿਣਤੀ ‘ਚ ਸਿਨੇਮਾ ਪ੍ਰੇਮੀ ਆ ਰਹੇ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨਾਂ ‘ਚ ਇਹ ਫਿਲਮ ਚੰਗੀ ਕਮਾਈ ਕਰੇਗੀ। ਇਸ ਫਿਲਮ ਤੋਂ ਪਹਿਲਾਂ ਫਿਲਮ ਪਠਾਨ ਨੇ ਇਸ ਸਾਲ ਦੀ ਪਹਿਲੀ ਬਲਾਕ ਬਸਟਰ ਫਿਲਮ ਹੋਣ ਦਾ ਰਿਕਾਰਡ ਬਣਾਇਆ ਸੀ। ਹਾਲਾਂਕਿ ਫਿਲਮ ‘ਤੂ ਝੂਠੀ, ਮੈਂ ਮੱਕਾਰ’ ਫਿਲਮ ਪਠਾਨ ਦਾ ਰਿਕਾਰਡ ਨਹੀਂ ਤੋੜ ਸਕੇਗੀ ਪਰ ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਅਤੇ ਬਾਲੀਵੁੱਡ ਨੂੰ ਇੱਕ ਹੋਰ ਹਿੱਟ ਫਿਲਮ ਦਿੱਤੀ ਹੈ।

ਫਿਲਮ ਸਮੀਖਿਅਕਾਂ ਨੂੰ ਪਸੰਦ ਆਈ ਫਿਲਮ

ਫਿਲਮ ਸਮੀਖਿਅਕ ਵੀ ਪਿਛਲੇ ਕਈ ਮਹੀਨਿਆਂ ਤੋਂ ਇਸ ਫਿਲਮ ਦਾ ਇੰਤਜ਼ਾਰ ਕਰ ਰਹੇ ਸਨ। ਰਣਬੀਰ ਕਪੂਰ ਪਿਛਲੇ ਕਈ ਦਿਨਾਂ ਤੋਂ ਫਿਲਮ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਸਨ। ਉਨ੍ਹਾਂ ਨੇ ਦੇਸ਼ ਦੇ ਕਈ ਵੱਡੇ ਅਤੇ ਛੋਟੇ ਸ਼ਹਿਰਾਂ ਵਿੱਚ ਇਸ ਫਿਲਮ ਦਾ ਪ੍ਰਚਾਰ ਕੀਤਾ। ਜਿਵੇਂ ਕਿ ਪ੍ਰਮੋਸ਼ਨ ਦੌਰਾਨ ਰਣਬੀਰ ਕਪੂਰ ਨੇ ਦੱਸਿਆ ਕਿ ਇਹ ਫਿਲਮ ਬਾਕੀ ਫਿਲਮਾਂ ਤੋਂ ਵੱਖਰੀ ਹੈ ਅਤੇ ਹਰ ਕਿਸੇ ਨੂੰ ਪਸੰਦ ਆਵੇਗੀ। ਬਿਲਕੁਲ ਅਜਿਹਾ ਹੀ ਹੋਇਆ। ਜਿੱਥੇ ਫਿਲਮ ਪਹਿਲੇ ਦਿਨ ਸਿਨੇਮਾ ਹਾਲ ‘ਚ ਕਾਫੀ ਭੀੜ ਇਕੱਠੀ ਕਰਨ ‘ਚ ਕਾਮਯਾਬ ਰਹੀ, ਉਥੇ ਹੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਫਿਲਮ ਆਲੋਚਕਾਂ ਨੇ ਫਿਲਮ ਦੀ ਕਹਾਣੀ ਦੇ ਨਾਲ-ਨਾਲ ਰਣਬੀਰ ਅਤੇ ਸ਼ਰਧਾ ਦੀ ਅਦਾਕਾਰੀ ਨੂੰ ਵੀ ਪਸੰਦ ਕੀਤਾ।

ਫਿਲਮ ਦੀ ਕਹਾਣੀ ਇਸ ਤਰ੍ਹਾਂ ਹੈ

ਤੂ ਝੂਠੀ ਮੈਂ ਮੱਕਾਰ ਲਵ ਰੰਜਨ ਦੁਆਰਾ ਨਿਰਦੇਸ਼ਿਤ ਇੱਕ ਰੋਮਾਂਟਿਕ ਕਾਮੇਡੀ ਫਿਲਮ ਹੈ। ਫਿਲਮ ‘ਤੂ ਝੂਠੀ ਮੈਂ ਮੱਕਾਰ’ ਦੋ ਆਧੁਨਿਕ ਪ੍ਰੇਮੀਆਂ ਰੋਹਨ ਅਰੋੜਾ ਉਰਫ਼ ਮਿਕੀ (ਰਣਬੀਰ ਕਪੂਰ) ਅਤੇ ਨਿਸ਼ਾ ਮਲਹੋਤਰਾ ਉਰਫ਼ ਟਿੰਨੀ (ਸ਼ਰਧਾ ਕਪੂਰ) ਦੀ ਕਹਾਣੀ ਬਿਆਨ ਕਰਦੀ ਹੈ। ਉਹ ਮਿਲਦੇ ਹਨ ਅਤੇ ਪਿਆਰ ਵਿੱਚ ਪੈ ਜਾਂਦੇ ਹਨ। ਦੋਵੇਂ ਖੁਸ਼ਹਾਲ ਰਿਸ਼ਤੇ ਵਿੱਚ ਰਹਿੰਦੇ ਹਨ ਅਤੇ ਇਕੱਠੇ ਮਰਨ ਦੀ ਕਸਮ ਖਾਂਦੇ ਹਨ। ਕੁਝ ਹੀ ਮਹੀਨਿਆਂ ‘ਚ ਦੋਵੇਂ ਉਸ ਪੱਧਰ ‘ਤੇ ਪਹੁੰਚ ਜਾਂਦੇ ਹਨ ਜਿੱਥੇ ਦੋਵੇਂ ਇਕ-ਦੂਜੇ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।

ਦਰਸ਼ਕਾਂ ਨੂੰ ਖੂਬ ਹਸਾ ਰਹੇ ਦੋਵੇਂ ਕਲਾਕਾਰ

ਇਸ ਦੌਰਾਨ ਇਹ ਦੋਵੇਂ ਕਲਾਕਾਰ ਆਪਣੀਆਂ ਹਰਕਤਾਂ ਨਾਲ ਦਰਸ਼ਕਾਂ ਨੂੰ ਖੂਬ ਹਸਾਉਂਦੇ ਹਨ। ਫਿਲਮ ‘ਚ ਟਵਿਸਟ ਉਦੋਂ ਆਉਂਦਾ ਹੈ ਜਦੋਂ ਦੋਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਇਕ-ਦੂਜੇ ਦੇ ਕਰੀਬ ਲਿਆਉਣ ਅਤੇ ਉਨ੍ਹਾਂ ਦਾ ਵਿਆਹ ਕਰਵਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਦੌਰਾਨ ਦੋਵੇਂ ਪ੍ਰੇਮੀ ਬ੍ਰੇਕਅੱਪ ਲਈ ਨਵੇਂ-ਨਵੇਂ ਤਰੀਕੇ ਅਪਣਾਉਂਦੇ ਹਨ। ਦੋਵਾਂ ਦਾ ਰਿਸ਼ਤਾ ਕਿਵੇਂ ਟੁੱਟੇਗਾ ਜਾਂ ਟੁੱਟੇਗਾ ਜਾਂ ਨਹੀਂ, ਇਹ ਤਾਂ ਫਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...