ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੋਰੋਨਾ ਵਾਲੇ ਟੀਕੇ ਦਾ ਸਾਹਮਣੇ ਆਏ ਸਾਈਡ ਇਫੈਕਟ, ਫਾਰਮਾ ਕੰਪਨੀ AstraZeneca ਨੇ ਕੀਤਾ ਸਵੀਕਾਰ

ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ, ਵਿਸ਼ਵ ਭਰ ਵਿੱਚ ਵੱਡੇ ਪੱਧਰ 'ਤੇ ਟੀਕਾਕਰਨ ਹੋਇਆ। ਕੋਰੋਨਾ ਵੈਕਸੀਨ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਹਨ। ਇਸ ਦੌਰਾਨ, ਫਾਰਮਾਸਿਊਟੀਕਲ ਕੰਪਨੀ AstraZeneca ਨੇ ਮੰਨਿਆ ਹੈ ਕਿ ਉਸ ਦੀ ਕੋਵਿਡ-19 ਵੈਕਸੀਨ ਦੇ ਮਾੜੇ ਪ੍ਰਭਾਵ ਹੋ ਸਕਦੇ ਹਨ। ਇਸ ਕਾਰਨ ਸਰੀਰ ਵਿੱਚ ਖੂਨ ਦੇ ਥੱਕੇ ਬਣ ਸਕਦੇ ਹਨ।

ਕੋਰੋਨਾ ਵਾਲੇ ਟੀਕੇ ਦਾ ਸਾਹਮਣੇ ਆਏ ਸਾਈਡ ਇਫੈਕਟ, ਫਾਰਮਾ ਕੰਪਨੀ AstraZeneca ਨੇ ਕੀਤਾ ਸਵੀਕਾਰ
ਸੰਕੇਤਕ ਤਸਵੀਰ
Follow Us
tv9-punjabi
| Updated On: 30 Apr 2024 11:45 AM

ਪੂਰੀ ਦੁਨੀਆ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੀ ਸੀ। ਇਸ ਬਿਮਾਰੀ ਦੀ ਰੋਕਥਾਮ ਲਈ ਵੱਡੇ ਪੱਧਰ ‘ਤੇ ਟੀਕਾਕਰਨ ਕੀਤਾ ਗਿਆ। ਅਰਬਾਂ ਲੋਕ ਪਹਿਲਾਂ ਹੀ ਕੋਵਿਡ ਵੈਕਸੀਨ ਪ੍ਰਾਪਤ ਕਰ ਚੁੱਕੇ ਹਨ। ਇਸ ਦੌਰਾਨ ਟੀਕੇ ਦੇ ਮਾੜੇ ਪ੍ਰਭਾਵਾਂ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਫਾਰਮਾ ਕੰਪਨੀ AstraZeneca ਨੇ ਮੰਨਿਆ ਹੈ ਕਿ ਇਸਦੀ ਕੋਵਿਡ-19 ਵੈਕਸੀਨ ਇੱਕ ਦੁਰਲੱਭ ਸਾਈਡ ਇਫੈਕਟ ਦਾ ਕਾਰਨ ਬਣ ਸਕਦੀ ਹੈ ਜਿਸਨੂੰ ਥ੍ਰੋਮਬੋਸਿਸ ਵਿਦ ਥ੍ਰੋਮਬੋਸਾਈਟੋਪੇਨੀਆ ਸਿੰਡਰੋਮ (TTS) ਕਿਹਾ ਜਾਂਦਾ ਹੈ। TTS ਦੇ ਕਾਰਨ ਸਰੀਰ ਵਿੱਚ ਖੂਨ ਦੇ ਥੱਕੇ ਬਣ ਜਾਂਦੇ ਹਨ। ਜਿਸ ਕਾਰਨ ਦਿਲ ਦਾ ਦੌਰਾ ਜਾਂ ਬ੍ਰੇਨ ਸਟ੍ਰੋਕ ਹੋ ਸਕਦਾ ਹੈ। ਬ੍ਰਿਟੇਨ ਦੀ ਅਦਾਲਤ ‘ਚ ਚੱਲ ਰਹੇ ਇਕ ਮਾਮਲੇ ‘ਚ ਕੰਪਨੀ ਨੇ ਅਦਾਲਤ ‘ਚ ਆਪਣੇ ਦਸਤਾਵੇਜ਼ਾਂ ‘ਚ ਇਸ ਗੱਲ ਨੂੰ ਮੰਨਿਆ ਹੈ। ਲੰਡਨ ਦੇ ਅਖਬਾਰ ‘ਦ ਟੈਲੀਗ੍ਰਾਫ’ ਦੀ ਇਕ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ।

ਫਾਰਮਾਸਿਊਟੀਕਲ ਕੰਪਨੀ AstraZeneca ਨੇ ਆਕਸਫੋਰਡ ਯੂਨੀਵਰਸਿਟੀ ਦੇ ਨਾਲ ਸਾਂਝੇਦਾਰੀ ਵਿੱਚ ਵੈਕਸੀਨ ਤਿਆਰ ਕੀਤੀ ਹੈ। ਕੰਪਨੀ ਅਦਾਲਤ ਵਿੱਚ ਇੱਕ ਮੁਕੱਦਮੇ ਦਾ ਸਾਹਮਣਾ ਕਰ ਰਹੀ ਸੀ, ਜਿਸ ਵਿੱਚ ਇਲਜ਼ਾਮ ਲਾਇਆ ਗਿਆ ਸੀ ਕਿ ਉਨ੍ਹਾਂ ਦੇ ਟੀਕੇ ਦੇ ਗੰਭੀਰ ਮਾੜੇ ਪ੍ਰਭਾਵ ਹਨ ਅਤੇ ਮੌਤ ਦਾ ਖਤਰਾ ਹੈ। ਟੈਲੀਗ੍ਰਾਫ ਦੀ ਰਿਪੋਰਟ ਹੈ ਕਿ ਦੋ ਬੱਚਿਆਂ ਦੇ ਪਿਤਾ ਐਮੀ ਸਕਾਟ ਨੇ ਪਿਛਲੇ ਸਾਲ ਅਦਾਲਤ ਵਿੱਚ ਮੁਕੱਦਮਾ ਦਾਇਰ ਕੀਤਾ ਸੀ।

ਕੰਪਨੀ ਖਿਲਾਫ਼ ਦਰਜ ਹੋਏ 51 ਮਾਮਲੇ

ਉਸ ਨੇ ਇਲਜ਼ਾਮ ਲਾਇਆ ਸੀ ਕਿ ਐਸਟਰਾਜ਼ੇਨੇਕਾ ਦਾ ਟੀਕਾ ਲੈਣ ਤੋਂ ਬਾਅਦ ਉਸ ਦੇ ਸਰੀਰ ਵਿਚ ਖੂਨ ਦਾ ਥੱਕਾ ਬਣ ਗਿਆ ਸੀ, ਜਿਸ ਕਾਰਨ ਉਹ ਕੰਮ ਕਰਨ ਤੋਂ ਅਸਮਰੱਥ ਹੋ ਗਿਆ ਸੀ। ਅਪ੍ਰੈਲ 2021 ਵਿੱਚ ਟੀਕਾਕਰਨ ਤੋਂ ਬਾਅਦ ਉਸਨੂੰ ਦਿਮਾਗ ਦੀ ਸਥਾਈ ਸੱਟ ਲੱਗ ਗਈ ਸੀ। ਦਿਮਾਗ ‘ਤੇ ਇਹ ਸੱਟ ਖੂਨ ਦੇ ਥੱਕੇ ਕਾਰਨ ਹੋਈ ਸੀ। ਰਿਪੋਰਟ ਮੁਤਾਬਕ ਹਾਈ ਕੋਰਟ ਵਿੱਚ ਅਜਿਹੇ 51 ਕੇਸ ਦਾਇਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪੀੜਤਾਂ ਨੇ ਮੁਆਵਜ਼ੇ ਵਜੋਂ 10 ਕਰੋੜ ਪੌਂਡ ਤੱਕ ਦੇ ਅਨੁਮਾਨਤ ਨੁਕਸਾਨ ਦੀ ਮੰਗ ਕੀਤੀ ਹੈ।

ਕੰਪਨੀ ਨੇ ਸਾਈਡ ਇਫੈਕਟ ਨੂੰ ਕੀਤਾ ਸਵੀਕਾਰ

ਕੰਪਨੀ ਨੇ ਮਈ 2023 ਵਿੱਚ ਸਕੌਟ ਦੇ ਵਕੀਲਾਂ ਨੂੰ ਦੱਸਿਆ ਕਿ ਉਹ ਇਹ ਸਵੀਕਾਰ ਨਹੀਂ ਕਰਦੇ ਕਿ ਟੀਟੀਐਸ ਆਮ ਤੌਰ ‘ਤੇ ਟੀਕੇ ਕਾਰਨ ਹੁੰਦਾ ਹੈ। ਹਾਲਾਂਕਿ, ਫਰਵਰੀ ਵਿੱਚ ਹਾਈ ਕੋਰਟ ਵਿੱਚ ਜਮ੍ਹਾਂ ਕਰਵਾਏ ਗਏ ਕਾਨੂੰਨੀ ਦਸਤਾਵੇਜ਼ਾਂ ਵਿੱਚ, ਐਸਟਰਾਜ਼ੇਨੇਕਾ ਨੇ ਕਿਹਾ ਕਿ ਉਨ੍ਹਾਂ ਦਾ ਟੀਕਾ ਕੁਝ ਮਾਮਲਿਆਂ ਵਿੱਚ ਟੀਟੀਐਸ ਦਾ ਕਾਰਨ ਬਣ ਸਕਦਾ ਹੈ। Covishield ਵੈਕਸੀਨ AstraZeneca ਦਾ ਹਿੱਸਾ ਹੈ। AstraZeneca ਨੇ ਭਾਰਤ ਸਰਕਾਰ ਨੂੰ ਵੈਕਸੀਨ ਸਪਲਾਈ ਕਰਨ ਲਈ ਵਿਸ਼ਵ ਦੀ ਸਭ ਤੋਂ ਵੱਡੀ ਵੈਕਸੀਨ ਨਿਰਮਾਤਾ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ (SII) ਨਾਲ ਵੀ ਭਾਈਵਾਲੀ ਕੀਤੀ ਸੀ। ਭਾਰਤ ਵਿੱਚ ਵੀ ਇਸ ਵੈਕਸੀਨ ਨਾਲ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ।

ਕੀ ਹੈ ਟੀਟੀਐਸ

ਡਾ: ਅਜੀਤ ਜੈਨ ਦੱਸਦੇ ਹਨ ਕਿ ਟੀ.ਟੀ.ਐੱਸ. ਦੇ ਕਾਰਨ ਸਰੀਰ ‘ਚ ਖੂਨ ਦੇ ਥੱਕੇ ਬਣਨੇ ਸ਼ੁਰੂ ਹੋ ਜਾਂਦੇ ਹਨ। ਜੇਕਰ ਇਹ ਖੂਨ ਦਾ ਥੱਕਾ ਦਿਲ ਵਿੱਚ ਬਣਦਾ ਹੈ ਤਾਂ ਦਿਲ ਦਾ ਦੌਰਾ ਪੈ ਸਕਦਾ ਹੈ। ਜੇਕਰ ਦਿਮਾਗ ਵਿੱਚ ਥੱਕਾ ਬਣ ਜਾਂਦਾ ਹੈ ਤਾਂ ਬ੍ਰੇਨ ਸਟ੍ਰੋਕ ਦਾ ਖ਼ਤਰਾ ਰਹਿੰਦਾ ਹੈ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories