AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Uric Acid: ਗਲਤੀ ਨਾਲ ਵੀ ਨਾ ਖਾਓ ਇਹ ਚੀਜ਼ਾਂ, ਸਰੀਰ ‘ਚ ਵੱਧਦਾ ਹੈ ਯੂਰਿਕ ਐਸਿਡ ਦਾ ਪੱਧਰ

ਵਧੇ ਹੋਏ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਨਾ ਕੀਤਾ ਜਾਵੇ ਤਾਂ ਇਹ ਕ੍ਰਿਸਟਲ ਦਾ ਰੂਪ ਧਾਰਨ ਕਰਨ ਲੱਗ ਪੈਂਦਾ ਹੈ ਅਤੇ ਜੋੜਾਂ ਦੇ ਆਲੇ-ਦੁਆਲੇ ਜੰਮ ਕੇ ਉਨ੍ਹਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੰਦਾ ਹੈ। ਤੁਸੀਂ ਇਸ ਨੂੰ ਭੋਜਨ ਦੁਆਰਾ ਕੰਟਰੋਲ ਕਰ ਸਕਦੇ ਹੋ। ਜਾਣੋ ਕਿਹੜੀਆਂ ਚੀਜ਼ਾਂ ਨਾ ਖਾਣ ਨਾਲ ਸਰੀਰ 'ਚ ਯੂਰਿਕ ਐਸਿਡ ਦਾ ਪੱਧਰ ਘੱਟਦਾ ਹੈ।

Uric Acid: ਗਲਤੀ ਨਾਲ ਵੀ ਨਾ ਖਾਓ ਇਹ ਚੀਜ਼ਾਂ, ਸਰੀਰ 'ਚ ਵੱਧਦਾ ਹੈ ਯੂਰਿਕ ਐਸਿਡ ਦਾ ਪੱਧਰ
ਵੱਧ ਗਿਆ ਹੈ ਯੂਰਿਕ ਐਸਿਡ ਤਾਂ ਇਸ ਤਰ੍ਹਾਂ ਦੀ ਰੱਖੋ ਡਾਈਟ, ਮਾਹਿਰਾਂ ਤੋਂ ਜਾਣੋ
tv9-punjabi
| Published: 02 May 2023 18:22 PM IST
Share
ਯੂਰਿਕ ਐਸਿਡ (Uric Acid) ਦਾ ਵਧਣਾ ਅੱਜਕੱਲ੍ਹ ਇੱਕ ਆਮ ਸਮੱਸਿਆ ਹੈ ਅਤੇ ਕਿਉਂਕਿ ਅੱਜ ਕੱਲ੍ਹ ਨਾ ਸਿਰਫ਼ ਬਜ਼ੁਰਗਾਂ ਨੂੰ ਸਗੋਂ ਨੌਜਵਾਨਾਂ ਨੂੰ ਵੀ ਯੂਰਿਕ ਐਸਿਡ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਜੋੜਾਂ ਦਾ ਦਰਦ, ਕਿਡਨੀ ਦੀ ਸਮੱਸਿਆ ਜਾਂ ਹੋਰ ਸਮੱਸਿਆ ਬਣੀ ਰਹਿੰਦੀ ਹੈ। ਯੂਰਿਕ ਐਸਿਡ ਸਾਡੇ ਸਰੀਰ ਵਿੱਚ ਪਿਊਰੀਨ ਦੇ ਰੂਪ ਵਿੱਚ ਮੌਜੂਦ ਹੁੰਦਾ ਹੈ ਅਤੇ ਇਹ ਕਿਡਨੀ ਰਾਹੀਂ ਪਿਸ਼ਾਬ ਦੇ ਨਾਲ ਸਰੀਰ ਵਿੱਚੋਂ ਬਾਹਰ ਆਉਂਦਾ ਹੈ। ਕਈ ਵਾਰ ਯੂਰਿਕ ਐਸਿਡ ਸਰੀਰ ਤੋਂ ਬਾਹਰ ਨਹੀਂ ਨਿਕਲ ਪਾਉਂਦਾ ਅਤੇ ਇਸ ਦਾ ਪੱਧਰ ਵਧਣ ਲੱਗਦਾ ਹੈ। ਜੇਕਰ ਵਧੇ ਹੋਏ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਨਾ ਕੀਤਾ ਜਾਵੇ ਤਾਂ ਇਹ ਕ੍ਰਿਸਟਲ ਦਾ ਰੂਪ ਧਾਰਨ ਕਰਨ ਲੱਗ ਪੈਂਦਾ ਹੈ ਅਤੇ ਜੋੜਾਂ ਦੇ ਆਲੇ-ਦੁਆਲੇ ਉਨ੍ਹਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੰਦਾ ਹੈ। ਇਸ ਕਾਰਨ ਹੋਣ ਵਾਲੀਆਂ ਸਮੱਸਿਆਵਾਂ ‘ਚੋਂ ਗਠੀਆ ਸਭ ਤੋਂ ਆਮ ਹੈ। ਤੁਸੀਂ ਇਸ ਨੂੰ ਭੋਜਨ ਦੁਆਰਾ ਕੰਟਰੋਲ ਕਰ ਸਕਦੇ ਹੋ। ਜਾਣੋ ਕਿਹੜੀਆਂ ਚੀਜ਼ਾਂ ਨਾ ਖਾਣ ਨਾਲ ਸਰੀਰ ‘ਚ ਯੂਰਿਕ ਐਸਿਡ ਦਾ ਪੱਧਰ ਘੱਟ ਹੋਣ ਲੱਗਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਕੈਮੀਕਲ ਪਿਊਰੀਨ ਸਿਰਫ਼ ਸਰੀਰ ਵਿੱਚ ਹੀ ਨਹੀਂ, ਸਗੋਂ ਖਾਣ-ਪੀਣ ਦੀਆਂ ਕੁਝ ਚੀਜ਼ਾਂ ਵਿੱਚ ਵੀ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਫਰੁਕਟੋਜ਼ ਨੂੰ ਧਿਆਨ ਵਿਚ ਰੱਖਦੇ ਹੋਏ ਭੋਜਨ ਵੀ ਲੈਣਾ ਚਾਹੀਦਾ ਹੈ। ਇਹ ਇੱਕ ਕੁਦਰਤੀ ਸ਼ੂਗਰ ਮੰਨਿਆ ਜਾਂਦਾ ਹੈ ਜੋ ਸਬਜ਼ੀਆਂ ਅਤੇ ਫਲਾਂ ਵਿੱਚ ਮੌਜੂਦ ਹੁੰਦਾ ਹੈ। ਜੇਕਰ ਇਸ ਦਾ ਸੇਵਨ ਜ਼ਿਆਦਾ ਹੋਵੇ ਤਾਂ ਸਰੀਰ ‘ਚ ਯੂਰਿਕ ਐਸਿਡ ਦਾ ਪੱਧਰ ਵਿਗੜਨਾ ਸ਼ੁਰੂ ਹੋ ਜਾਂਦਾ ਹੈ।

ਫਲ ਅਤੇ ਸੁੱਕੇ ਫਲ

ਓ ਜੋ ਸਰੀਰ ਵਿੱਚ ਪਿਊਰੀਨ ਦੀ ਮਾਤਰਾ ਵਧਾਉਣ ਦਾ ਕੰਮ ਕਰਦੇ ਹਨ। ਅੰਗੂਰ ਅਤੇ ਕਿਸ਼ਮਿਸ਼ ਵਰਗੀਆਂ ਚੀਜ਼ਾਂ ‘ਚ ਪਿਊਰੀਨ ਜ਼ਿਆਦਾ ਹੁੰਦੀ ਹੈ, ਇਸ ਲਈ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ।

ਇਮਲੀ

ਜਿਨ੍ਹਾਂ ਨੂੰ ਖੱਟਾ ਬਹੁਤ ਪਸੰਦ ਹੈ, ਉਨ੍ਹਾਂ ਨੂੰ ਇਸ ਆਦਤ ਨੂੰ ਬਦਲਣ ‘ਤੇ ਧਿਆਨ ਦੇਣਾ ਚਾਹੀਦਾ ਹੈ। ਇਮਲੀ ਭਾਵੇਂ ਸਵਾਦਿਸ਼ਟ ਹੋਵੇ ਪਰ ਇਹ ਸਰੀਰ ਵਿੱਚ ਯੂਰਿਕ ਐਸਿਡ ਦੀ ਸਥਾਈ ਸਮੱਸਿਆ ਦਾ ਕਾਰਨ ਬਣ ਸਕਦੀ ਹੈ। ਗੋਲ ਗੱਪਾ ਜਾਂ ਚਾਟ ਵਰਗੀਆਂ ਚੀਜ਼ਾਂ ਘੱਟ ਖਾਓ ਕਿਉਂਕਿ ਇਨ੍ਹਾਂ ਵਿੱਚ ਇਮਲੀ ਦੀ ਚਟਨੀ ਮਿਲਾਈ ਜਾਂਦੀ ਹੈ।

ਜਾਨਵਰਾਂ ਦੇ ਅੰਗ ਵੀ ਵਧਾਉਂਦੇ ਹਨ ਯੂਰਿਕ ਐਸਿਡ

ਯੂਰਿਕ ਐਸਿਡ ਦੀ ਸਮੱਸਿਆ ਮੀਟ ਜਾਂ ਚਿਕਨ ਨਾਲ ਵੀ ਹੋ ਸਕਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਕਿਡਨੀ ਅਤੇ ਲੀਵਰ ਵਰਗੇ ਜਾਨਵਰਾਂ ਦੇ ਅੰਗਾਂ ਨੂੰ ਖਾਣ ਤੋਂ ਬਚੋ। ਇਨ੍ਹਾਂ ‘ਚ ਵੀ ਪਿਊਰੀਨ ਦਾ ਪੱਧਰ ਜ਼ਿਆਦਾ ਹੁੰਦਾ ਹੈ ਅਤੇ ਅਜਿਹੀ ਸਥਿਤੀ ‘ਚ ਤੁਸੀਂ ਯੂਰਿਕ ਐਸਿਡ ਦੇ ਮਰੀਜ਼ ਬਣ ਸਕਦੇ ਹੋ।

ਸਮੁੰਦਰੀ ਭੋਜਨ

ਟੂਨਾ, ਸ਼ੈਲਫਿਸ਼ ਵਰਗੇ ਕਈ ਸਮੁੰਦਰੀ ਭੋਜਨ ਵਿੱਚ ਪਿਊਰੀਨ ਸਭ ਤੋਂ ਵੱਧ ਪਾਇਆ ਜਾਂਦਾ ਹੈ। ਇਨ੍ਹਾਂ ਤੋਂ ਬਣੀਆਂ ਚੀਜ਼ਾਂ ਖਾਣ ‘ਚ ਸਵਾਦ ਲੱਗਦੀਆਂ ਹਨ ਪਰ ਇਨ੍ਹਾਂ ਨੂੰ ਖਾਣ ਦੀ ਆਦਤ ਸਰੀਰ ਨੂੰ ਭਾਰੀ ਪੈ ਸਕਦੀ ਹੈ। ਜਿਨ੍ਹਾਂ ਨੂੰ ਗਠੀਆ ਜਾਂ ਜੋੜਾਂ ਦਾ ਦਰਦ ਹੈ, ਉਨ੍ਹਾਂ ਨੂੰ ਸਮੁੰਦਰੀ ਭੋਜਨ ਜਾਂ ਰੈੱਡ ਮੀਟ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...