ਬਠਿੰਡਾ ਜ਼ਿਲ੍ਹੇ ‘ਚ ਸਵਾਈਨ ਫਲੂ ਦੀ ਦਸਤਕ, 2 ਪੀੜਤ ਮਰੀਜ਼ ਆਏ ਸਾਹਮਣੇ

gobind-saini-bathinda
Updated On: 

25 Feb 2025 17:06 PM

ਸਿਹਤ ਵਿਭਾਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਸਵਾਈਨ ਫਲੂ ਤੋਂ ਪੀੜਤ ਮਰੀਜ਼ਾਂ ਦੇ ਸਾਹਮਣੇ ਆਉਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਵਿਭਾਗ ਵੱਲੋਂ ਲੋਕਾਂ ਨੂੰ ਹੁਣ ਤੋਂ ਸਾਵਧਾਨੀਆਂ ਵਰਤਣ ਪ੍ਰਤੀ ਵੀ ਚੌਕਸ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਭੁੱਚੋ ਮੰਡੀ ਦੀ ਗਰਭਵਤੀ ਔਰਤ ਨੂੰ ਪ੍ਰਸੂਤਾ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।

ਬਠਿੰਡਾ ਜ਼ਿਲ੍ਹੇ ਚ ਸਵਾਈਨ ਫਲੂ ਦੀ ਦਸਤਕ, 2 ਪੀੜਤ ਮਰੀਜ਼ ਆਏ ਸਾਹਮਣੇ

ਬਠਿੰਡਾ ਜ਼ਿਲ੍ਹੇ 'ਚ ਸਵਾਈਨ ਫਲੂ ਦੀ ਦਸਤਕ

Follow Us On

Bathinda Swine flu Case: ਬਠਿੰਡਾ ਜ਼ਿਲ੍ਹੇ ‘ਚ ਸਵਾਈਨ ਫਲੂ ਨੇ ਦਸਤਕ ਦਿੱਤੀ ਹੈ। ਮੁੱਢਲੇ ਤੌਰ ‘ਤੇ ਜ਼ਿਲ੍ਹੇ ਦੇ ਸ਼ਹਿਰ ਭੁੱਚੋ ਮੰਡੀ ਅਤੇ ਨੇੜਲੇ ਪਿੰਡ ਭੁੱਚੋ ਤੋਂ 2 ਪੀੜਤ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿ ਸਿਹਤ ਵਿਭਾਗ ਵਲੋਂ ਤੁਰੰਤ ਹਰਕਤ ਵਿਚ ਆਉਂਦਿਆਂ ਭੁੱਚੋ ਮੰਡੀ ਅਤੇ ਭੁੱਚੋ ਖੁਰਦ ਵਿਖੇ ਘਰ-ਘਰ ਜਾ ਕੇ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ।

ਸਿਹਤ ਵਿਭਾਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਸਵਾਈਨ ਫਲੂ ਤੋਂ ਪੀੜਤ ਮਰੀਜ਼ਾਂ ਦੇ ਸਾਹਮਣੇ ਆਉਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਵਿਭਾਗ ਵੱਲੋਂ ਲੋਕਾਂ ਨੂੰ ਹੁਣ ਤੋਂ ਸਾਵਧਾਨੀਆਂ ਵਰਤਣ ਪ੍ਰਤੀ ਵੀ ਚੌਕਸ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਭੁੱਚੋ ਮੰਡੀ ਦੀ ਗਰਭਵਤੀ ਔਰਤ ਨੂੰ ਪ੍ਰਸੂਤਾ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਬੱਚੇ ਦੇ ਜਨਮ ਬਾਅਦ ਔਰਤ ਨੂੰ ਖੰਘ-ਵਾਈਨ ਫਲੂ ਟੈੱਸਟ ਪਾਜ਼ਿਟਿਵ ਆਇਆ ਹੈ। ਉਸ ਨੂੰ ਦੂਰੀ ਬਣਾ ਕੇ ਰੱਖਣ ਆਦਿ ਦੀ ਸਲਾਹ ਦਿੱਤੀ ਗਈ ਹੈ। ਇਹ ਵੀ ਕਿ ਜੁਕਾਮ ਅਤੇ ਛਾਤੀ ਦੀ ਇਨਫੈਕਸ਼ਨ ਆਦਿ ਸਿਮਟਮਜ਼ ਸਾਹਮਣੇ ਆਏ ਹਨ। ਸ਼ੱਕ ਪੈਣ ‘ਤੇ ਜਾਂਚ ਕੀਤੀ ਗਈ ਤਾਂ ਔਰਤ ਸਵਾਈਨ ਫਲੂ ਤੋਂ ਪੀੜਤ ਪਾਈ ਗਈ। ਨਵ-ਜਨਮਿਆ ਬੱਚਾ ਪੂਰੀ ਤਰ੍ਹਾਂ ਸਿਹਤਮੰਦ ਹੈ।

ਇਸ ਤੋਂ ਇਲਾਵਾ ਨੇੜਲੇ ਪਿੰਡ ਭੁੱਚੋ ਖੁਰਦ ਵਿਖੇ ਵੀ ਇਕ ਬਜੁਰਗ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਸਿਹਤ ਵਿਭਾਗ ਵਲੋਂ ਇਨ੍ਹਾਂ ਦੋਵੇਂ ਪਰਿਵਾਰਾਂ ਨੂੰ ਆਪਣੀ ਨਿਗਰਾਨੀ ਹੇਠ ਲਿਆ ਗਿਆ ਹੈ ਅਤੇ ਦੂਜੇ ਪਰਿਵਾਰਕ ਜੀਆਂ ਨੂੰ ਸਾਵਧਾਨੀਆਂ ਵਰਤਣ ਨੂੰ ਕਿਹਾ ਹੈ। ਵਿਭਾਗ ਵਲੋਂ ਲੋਕਾਂ ਨੂੰ ਵਧੇਰੇ ਚੌਕਸੀ ਵਰਤਣ, ਮਾਸਕ ਅਤੇਤੁਰੰਤ ਡਾਕਟਰੀ ਜਾਂਚ ਕਰਾਉਣ ਲਈ ਵੀ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਵਾਰ ਦਾ ਮੌਸਮ ਅਨੁਕੂਲ ਨਹੀਂ ਰਿਹਾ ਹੈ, ਕਾਰਨ ਬਹੁਤ ਸਾਰੇ ਮਰੀਜ਼ ਖੰਘ, ਜ਼ੁਕਾਮ, ਗਲਾ ਖਰਾਬ ਅਤੇ ਛਾਤੀ ਦੀ ਸੰਕਰਮਣ ਤੋਂ ਪੀੜਤ ਹਨ।

ਮੌਸਮ ‘ਚ ਬਦਲਾਅ ਕਾਰਨ ਆ ਰਹੇ ਮਾਮਲੇ

ਬਦਲਵੇਂ ਮੌਸਮ ਵਿੱਚ, ਨਮੀ ਅਤੇ ਤਾਪਮਾਨ ਵਿੱਚ ਬਦਲਾਅ ਦੇ ਕਾਰਨ, ਵਾਇਰਸ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਕੁਝ ਰਾਜਾਂ ਵਿੱਚ ਸਵਾਈਨ ਫਲੂ ਦੇ ਮਾਮਲੇ ਵੱਧ ਰਹੇ ਹਨ। ਸਵਾਈਨ ਫਲੂ ਇੱਕ ਘਾਤਕ ਇਨਫੈਕਸ਼ਨ ਹੈ ਜੋ ਇੱਕ ਵਾਇਰਸ ਕਾਰਨ ਹੁੰਦਾ ਹੈ। ਇਹ ਸਾਹ ਪ੍ਰਣਾਲੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਬਹੁਤ ਸਾਰੇ ਲੋਕਾਂ ਨੂੰ ਇਸ ਲਾਗ ਦਾ ਖ਼ਤਰਾ ਵਧੇਰੇ ਹੁੰਦਾ ਹੈ। ਆਓ ਜਾਣਦੇ ਹਾਂ ਸਵਾਈਨ ਫਲੂ ਕੀ ਹੈ, ਇਸਦੇ ਲੱਛਣ ਕੀ ਹਨ, ਕਿਸਨੂੰ ਜ਼ਿਆਦਾ ਖ਼ਤਰਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾਵੇ।