AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਤੁਸੀਂ ਵੀ ਸਰਦੀਆਂ ਵਿੱਚ ਰਜਾਈ ‘ਚ ਮੂੰਹ ਢੱਕ ਕੇ ਸੌਂਦੇ ਹੋ? ਹੋ ਸਕਦੀਆਂ ਹਨ ਇਹ ਸਮੱਸਿਆਵਾਂ

Be Carefull in Winter During Sleeping:l ਸਰਦੀਆਂ ਦੇ ਇਸ ਮੌਸਮ ਵਿੱਚ ਕੁਝ ਲੋਕਾਂ ਨੂੰ ਰਜਾਈ ਜਾਂ ਕੰਬਲ ਨਾਲ ਮੂੰਹ ਢੱਕ ਕੇ ਸੌਣ ਦੀ ਆਦਤ ਹੁੰਦੀ ਹੈ। ਕੁਝ ਲੋਕ ਸਾਲਾਂ ਤੋਂ ਇਸ ਤਰ੍ਹਾਂ ਸੌਂ ਰਹੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਤਰ੍ਹਾਂ ਸੌਣਾ ਸਿਹਤ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ। ਆਓ ਜਾਣਦੇ ਹਾਂ ਡਾਕਟਰ ਤੋਂ ਇਹ ਖ਼ਤਰਨਾਕ ਕਿਉਂ ਹੈ।

ਕੀ ਤੁਸੀਂ ਵੀ ਸਰਦੀਆਂ ਵਿੱਚ ਰਜਾਈ 'ਚ ਮੂੰਹ ਢੱਕ ਕੇ ਸੌਂਦੇ ਹੋ? ਹੋ ਸਕਦੀਆਂ ਹਨ ਇਹ ਸਮੱਸਿਆਵਾਂ
tv9-punjabi
| Published: 28 Dec 2023 12:57 PM IST
Share

ਸਰਦੀਆਂ ਦਾ ਮੌਸਮ ਚੱਲ ਰਿਹਾ ਹੈ। ਇਸ ਸਮੇਂ ਦੌਰਾਨ ਲੋਕ ਕੰਬਲ ਜਾਂ ਰਜਾਈ ਦੀ ਵਰਤੋਂ ਕਰ ਰਹੇ ਹਨ। ਕੁਝ ਲੋਕਾਂ ਨੂੰ ਮੂੰਹ ਢੱਕ ਕੇ ਸੌਣ ਦੀ ਆਦਤ ਹੁੰਦੀ ਹੈ। ਪਰ ਅਜਿਹਾ ਨਹੀਂ ਕਰਨਾ ਚਾਹੀਦਾ। ਇਸ ਨਾਲ ਸਰੀਰ ਨੂੰ ਕਈ ਨੁਕਸਾਨ ਹੋ ਸਕਦੇ ਹਨ। ਇਸ ਕਾਰਨ ਸਭ ਤੋਂ ਵੱਡੀ ਸਮੱਸਿਆ ਸਾਹ ਘੁੱਟਣ ਦੀ ਹੋ ਸਕਦੀ ਹੈ। ਇਸ ਤੋਂ ਇਲਾਵਾ ਸਰੀਰ ‘ਚ ਖੂਨ ਦਾ ਸੰਚਾਰ ਵੀ ਪ੍ਰਭਾਵਿਤ ਹੋ ਸਕਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਮੂੰਹ ਢੱਕਣ ਕਾਰਨ ਤਾਜ਼ੀ ਆਕਸੀਜਨ ਸਰੀਰ ਤੱਕ ਨਹੀਂ ਪਹੁੰਚ ਪਾਉਂਦੀ। ਸਿਰਫ ਖਰਾਬ ਆਕਸੀਜਨ ਸਰੀਰ ਵਿੱਚ ਦਾਖਲ ਹੁੰਦੀ ਹੈ ਜੋ ਬਹੁਤ ਨੁਕਸਾਨ ਪਹੁੰਚਾ ਸਕਦੀ ਹੈ। ਮੂੰਹ ਢੱਕ ਕੇ ਸੌਣ ਨਾਲ ਮੈਟਾਬੋਲਿਜ਼ਮ ‘ਤੇ ਵੀ ਅਸਰ ਪੈਂਦਾ ਹੈ।

ਮੂੰਹ ਢੱਕਣ ਨਾਲ ਸਰੀਰ ਨੂੰ ਆਕਸੀਜਨ ਦੀ ਸਹੀ ਮਾਤਰਾ ਨਹੀਂ ਮਿਲਦੀ। ਇਹ ਫੇਫੜਿਆਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਦਮ ਘੁੱਟਣ ਜਾਂ ਦਿਲ ਦਾ ਦੌਰਾ ਪੈਣ ਵਰਗੀਆਂ ਸਥਿਤੀਆਂ ਦਾ ਕਾਰਨ ਵੀ ਬਣ ਸਕਦਾ ਹੈ। ਕੁਝ ਮਾਮਲਿਆਂ ਵਿੱਚ, ਇਹ ਫੇਫੜਿਆਂ ਦੇ ਸੁੰਗੜਨ ਦਾ ਕਾਰਨ ਵੀ ਬਣ ਸਕਦਾ ਹੈ। ਇਸ ਲਈ ਸਰਦੀਆਂ ਵਿੱਚ ਮੂੰਹ ਢੱਕ ਕੇ ਨਹੀਂ ਸੌਣਾ ਚਾਹੀਦਾ।

ਸਕਿਨ ਦੀਆਂ ਸਮੱਸਿਆਵਾਂ

ਆਰਐੱਮਐੱਲ ਹਸਪਤਾਲ ਦੇ ਸਕਿਨ ਰੋਗ ਵਿਭਾਗ ਦੇ ਡਾਕਟਰ ਭਵਕੂ ਧੀਰ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਸਰਦੀਆਂ ਵਿੱਚ ਮੂੰਹ ਢੱਕ ਕੇ ਸੌਂਦੇ ਹੋ ਤਾਂ ਇਸ ਨਾਲ ਸਕਿਨ ਦੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਅੰਦਰ ਮੌਜੂਦ ਖਰਾਬ ਹਵਾ ਕਾਰਨ ਸਕਿਨ ਦਾ ਰੰਗ ਕਾਲਾ ਹੋਣ ਲੱਗਦਾ ਹੈ। ਇਸ ਕਾਰਨ ਚਮੜੀ ‘ਤੇ ਧੱਫੜ ਵੀ ਆਉਣੇ ਸ਼ੁਰੂ ਹੋ ਜਾਂਦੇ ਹਨ। ਹਾਲਾਂਕਿ ਜ਼ਿਆਦਾਤਰ ਮਾਮਲਿਆਂ ‘ਚ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਇਨ੍ਹਾਂ ਸਮੱਸਿਆਵਾਂ ਦਾ ਇਕ ਕਾਰਨ ਇਸ ਤਰ੍ਹਾਂ ਮੂੰਹ ਢੱਕ ਕੇ ਸੌਣਾ ਹੈ। ਅਜਿਹੇ ‘ਚ ਜ਼ਰੂਰੀ ਹੈ ਕਿ ਤੁਸੀਂ ਆਪਣੀ ਇਸ ਆਦਤ ਨੂੰ ਬਦਲੋ।

ਇਹ ਲੋਕ ਵਰਤਣ ਸਾਵਧਾਨੀ

ਦਿੱਲੀ ਦੇ ਸੀਨੀਅਰ ਡਾਕਟਰ ਅਜੇ ਕੁਮਾਰ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਦਮਾ, ਸੀਓਪੀਡੀ ਜਾਂ ਸਾਹ ਦੀ ਕੋਈ ਹੋਰ ਬੀਮਾਰੀ ਹੈ, ਉਨ੍ਹਾਂ ਨੂੰ ਕਦੇ ਵੀ ਮੂੰਹ ਢੱਕ ਕੇ ਨਹੀਂ ਸੌਣਾ ਚਾਹੀਦਾ। ਅਜਿਹੇ ਲੋਕਾਂ ਲਈ ਇਸ ਤਰ੍ਹਾਂ ਸੌਣਾ ਘਾਤਕ ਹੋ ਸਕਦਾ ਹੈ। ਦਮੇ ਜਾਂ ਇਨ੍ਹਾਂ ਹੋਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੇ ਫੇਫੜੇ ਕਮਜ਼ੋਰ ਹੋ ਜਾਂਦੇ ਹਨ। ਮੂੰਹ ਢੱਕਣ ਨਾਲ ਆਕਸੀਜਨ ਠੀਕ ਤਰ੍ਹਾਂ ਨਾਲ ਨਹੀਂ ਮਿਲਦੀ।

ਅਜਿਹੀ ਸਥਿਤੀ ਵਿੱਚ ਅਸਥਮਾ ਦਾ ਦੌਰਾ ਪੈ ਸਕਦਾ ਹੈ ਜਾਂ ਸਾਹ ਠੀਕ ਤਰ੍ਹਾਂ ਨਾ ਆਉਣ ਦੀ ਸਮੱਸਿਆ ਹੋ ਸਕਦੀ ਹੈ। ਜੋ ਕਿ ਕੁਝ ਮਾਮਲਿਆਂ ਵਿੱਚ ਘਾਤਕ ਸਿੱਧ ਹੋ ਸਕਦਾ ਹੈ। ਇਸ ਲਈ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਦੇ ਵੀ ਮੂੰਹ ਢੱਕ ਕੇ ਨਾ ਸੌਣ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...