AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪ੍ਰੋਟੀਨ ਦੀ ਕਮੀ ਕਾਰਨ ਹੱਡੀਆਂ ਹੋ ਜਾਂਦੀਆਂ ਹਨ ਕਮਜ਼ੋਰ, ਡਾਕਟਰਾਂ ਦੇ ਇਹ ਟਿਪਸ ਕਰੋ ਫਾਲੋ

Bones diseases : ਹੱਡੀਆਂ ਦੇ ਕਮਜ਼ੋਰ ਹੋਣ ਕਾਰਨ ਗਠੀਆ ਵਰਗੀਆਂ ਗੰਭੀਰ ਬਿਮਾਰੀਆਂ ਹੋ ਜਾਂਦੀਆਂ ਹਨ। ਅੱਜਕੱਲ੍ਹ ਇਹ ਬਿਮਾਰੀਆਂ ਛੋਟੀ ਉਮਰ ਵਿੱਚ ਹੋਣ ਲੱਗਦੀਆਂ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਮਾੜੀ ਖੁਰਾਕ ਕਾਰਨ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੋ ਜਾਂਦੀ ਹੈ। ਇਸ ਕਾਰਨ ਹੱਡੀਆਂ ਕਮਜ਼ੋਰ ਹੋ ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਇਸ ਤੋਂ ਬਚਾਅ ਜ਼ਰੂਰੀ ਹੈ।

ਪ੍ਰੋਟੀਨ ਦੀ ਕਮੀ ਕਾਰਨ ਹੱਡੀਆਂ ਹੋ ਜਾਂਦੀਆਂ ਹਨ ਕਮਜ਼ੋਰ, ਡਾਕਟਰਾਂ ਦੇ ਇਹ ਟਿਪਸ ਕਰੋ ਫਾਲੋ
tv9-punjabi
| Published: 22 Oct 2023 21:30 PM IST
Share

ਹੈਲਥ ਨਿਊਜ। ਸਰੀਰ ਵਿੱਚ ਕੈਲਸ਼ੀਅਮ (Calcium) ਦੀ ਕਮੀ ਕਾਰਨ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਗੰਭੀਰ ਸਥਿਤੀਆਂ ਵਿੱਚ, ਹੱਡੀਆਂ ਦੇ ਨੁਕਸਾਨ ਦਾ ਖ਼ਤਰਾ ਵੀ ਹੁੰਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਛੋਟੀ ਉਮਰ ਤੋਂ ਹੀ ਸਰੀਰ ਕੈਲਸ਼ੀਅਮ ਅਤੇ ਫਾਸਫੇਟ ਦੀ ਵਰਤੋਂ ਕਰਕੇ ਹੱਡੀਆਂ ਦਾ ਨਿਰਮਾਣ ਕਰਦਾ ਹੈ। ਜੇਕਰ ਸਰੀਰ ਵਿੱਚ ਕੈਲਸ਼ੀਅਮ ਦੀ ਮਾਤਰਾ ਠੀਕ ਨਾ ਹੋਵੇ ਤਾਂ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਜਿਸ ਕਾਰਨ ਬਾਅਦ ਵਿੱਚ ਕਈ ਬਿਮਾਰੀਆਂ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ। ਹੱਡੀਆਂ ਨੂੰ ਮਜ਼ਬੂਤ ​​ਕਰਨ ਲਈ ਹਰ ਰੋਜ਼ 1000 ਮਿਲੀਗ੍ਰਾਮ ਕੈਲਸ਼ੀਅਮ ਦੀ ਲੋੜ ਹੁੰਦੀ ਹੈ।

ਇਸ ਦੇ ਲਈ ਖੁਰਾਕ ਦਾ ਧਿਆਨ ਰੱਖਣਾ ਜ਼ਰੂਰੀ ਹੈ। ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ, (Leafy vegetables) ਮੱਛੀ, ਸਾਬਤ ਅਨਾਜ, ਬਰੈੱਡ, ਸੋਇਆ ਦੁੱਧ ਅਤੇ ਬਦਾਮ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਅਜਿਹੇ ਭੋਜਨ ਹਨ ਜਿਨ੍ਹਾਂ ਵਿੱਚ ਕੈਲਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ। ਜੋ ਵਿਅਕਤੀ ਨਿਯਮਿਤ ਤੌਰ ‘ਤੇ ਇਨ੍ਹਾਂ ਭੋਜਨਾਂ ਨੂੰ ਖੁਰਾਕ ਵਿਚ ਸ਼ਾਮਲ ਕਰਦਾ ਹੈ, ਉਸ ਦੇ ਸਰੀਰ ਵਿਚ ਕੈਲਸ਼ੀਅਮ ਦੀ ਕਮੀ ਨਹੀਂ ਹੁੰਦੀ।

ਪ੍ਰੋਟੀਨ ਲੈਣੀ ਵੀ ਸ਼ਰੀਰ ਲਈ ਹੈ ਬਹੁਤ ਜ਼ਰੂਰੀ

ਡਾ: ਇੰਦਰਮਣੀ ਉਪਾਧਿਆਏ ਐਮਪੀਟੀ (ਆਰਥੋ) ਐਚਓਡੀ ਹੀਲਿੰਗ ਟ੍ਰੀ ਹਸਪਤਾਲ (Hospital) ਨੇ Tv9 ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕੈਲਸ਼ੀਅਮ ਤੋਂ ਇਲਾਵਾ ਪ੍ਰੋਟੀਨ ਦੀ ਕਮੀ ਕਾਰਨ ਹੱਡੀਆਂ ਵੀ ਕਮਜ਼ੋਰ ਹੋ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ, ਪ੍ਰੋਟੀਨ ਦੀ ਲੋੜੀਂਦੀ ਮਾਤਰਾ ਦਾ ਸੇਵਨ ਕਰਨਾ ਜ਼ਰੂਰੀ ਹੈ। ਅਜਿਹਾ ਇਸ ਲਈ ਕਿਉਂਕਿ ਹੱਡੀਆਂ 50 ਫੀਸਦੀ ਪ੍ਰੋਟੀਨ ਨਾਲ ਬਣੀਆਂ ਹੁੰਦੀਆਂ ਹਨ। ਪ੍ਰੋਟੀਨ ਦੀ ਕਮੀ ਤੁਹਾਡੀਆਂ ਹੱਡੀਆਂ ਨੂੰ ਕਮਜ਼ੋਰ ਕਰ ਸਕਦੀ ਹੈ। ਕੈਲਸ਼ੀਅਮ ਅਤੇ ਪ੍ਰੋਟੀਨ ਦੀ ਖੁਰਾਕ ਤੋਂ ਇਲਾਵਾ ਤੁਹਾਨੂੰ ਇਨ੍ਹਾਂ ਗੱਲਾਂ ਦਾ ਵੀ ਧਿਆਨ ਰੱਖਣਾ ਹੋਵੇਗਾ।

ਭਾਰ ਕਦੇ ਵੀ ਨਹੀਂ ਵਧਣ ਦੇਣਾ ਚਾਹੀਦਾ ਹੈ

ਹੱਡੀਆਂ ਨੂੰ ਸਿਹਤਮੰਦ ਰੱਖਣ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੇ ਭਾਰ ਨੂੰ ਕੰਟਰੋਲ ‘ਚ ਰੱਖੋ। ਜ਼ਿਆਦਾ ਭਾਰ ਹੋਣ ਨਾਲ ਓਸਟੀਓਪੋਰੋਸਿਸ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੇ ‘ਚ ਭਾਰ ਨੂੰ ਕੰਟਰੋਲ ‘ਚ ਰੱਖਣਾ ਜ਼ਰੂਰੀ ਹੈ। ਇਸ ਦੇ ਲਈ ਰੋਜ਼ਾਨਾ ਖੁਰਾਕ ਅਤੇ ਕਸਰਤ ਦਾ ਧਿਆਨ ਰੱਖਣਾ ਜ਼ਰੂਰੀ ਹੈ।

ਹਰ ਪ੍ਰਕਾਰ ਦੀਆਂ ਦਵਾਈਆਂ ਤੋਂ ਰਹੋ ਦੂਰ

ਜੋ ਲੋਕ ਮੋਟਾਪਾ ਘਟਾਉਣ ਵਾਲੀਆਂ ਦਵਾਈਆਂ, ਵਾਲਾਂ ਨੂੰ ਝੜਨ ਤੋਂ ਰੋਕਣ ਲਈ ਦਵਾਈਆਂ ਜਾਂ ਕਿਸੇ ਵੀ ਤਰ੍ਹਾਂ ਦੇ ਸਟੀਰੌਇਡ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਹੱਡੀਆਂ ਦੇ ਰੋਗ ਹੋਣ ਦਾ ਖ਼ਤਰਾ ਰਹਿੰਦਾ ਹੈ। ਅਜਿਹੀ ਸਥਿਤੀ ਵਿੱਚ, ਸਟੀਰੌਇਡ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਵੀ ਅਜਿਹਾ ਕਰ ਰਹੇ ਹੋ ਤਾਂ ਇਸ ਦੇ ਲਈ ਡਾਕਟਰਾਂ ਦੀ ਸਲਾਹ ਲਓ।

ਪੂਰੀ ਨੀਂਦ ਲਾਓ

ਹੱਡੀਆਂ ਨੂੰ ਮਜ਼ਬੂਤ ​​ਕਰਨ ਲਈ 6 ਤੋਂ 8 ਘੰਟੇ ਦੀ ਨੀਂਦ ਲੈਣੀ ਜ਼ਰੂਰੀ ਹੈ। ਜਦੋਂ ਅਸੀਂ ਪੂਰੀ ਨੀਂਦ ਲੈਂਦੇ ਹਾਂ, ਤਾਂ ਵਿਕਾਸ ਦੇ ਹਾਰਮੋਨ ਚੰਗੀ ਮਾਤਰਾ ਵਿੱਚ ਪੈਦਾ ਹੁੰਦੇ ਹਨ। ਸਰੀਰ ਵਿੱਚ ਮੁਰੰਮਤ ਦਾ ਕੰਮ ਨੀਂਦ ਦੇ ਦੌਰਾਨ ਹੀ ਹੁੰਦਾ ਹੈ ਅਤੇ ਸਾਡੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਰੱਖਣ ਲਈ ਨੀਂਦ ਵੀ ਜ਼ਰੂਰੀ ਹੈ। ਅਜਿਹੇ ‘ਚ ਲੋਕਾਂ ਨੂੰ ਰਾਤ ਨੂੰ ਸਮੇਂ ‘ਤੇ ਸੌਣ ਦੀ ਸਲਾਹ ਦਿੱਤੀ ਜਾਂਦੀ ਹੈ। 11 ਵਜੇ ਤੋਂ ਪਹਿਲਾਂ ਸੌਣ ਦੀ ਕੋਸ਼ਿਸ਼ ਕਰੋ ਅਤੇ ਘੱਟੋ-ਘੱਟ ਅੱਠ ਘੰਟੇ ਦੀ ਨੀਂਦ ਲਓ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...